ਡਾ. ਮਨਮੋਹਨ ਉੱਤੇ ਮੋਦੀ ਦੇ ਬਿਆਨ ਨੂੰ ਲੈ ਕੇ ਸੰਸਦ 'ਚ ਹੰਗਾਮਾ

ਖਾਸ ਖ਼ਬਰਾਂ

ਨਵੀ ਦਿੱਲੀ: ਕਾਂਗਰਸ ਨੇ ਅੱਜ ਮੰਗਲਵਾਰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਖਿਲਾਫ ਟਿੱਪਣੀ ਕਰਨ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਾ ਪਾਇਆ। ਕਾਂਗਰਸ ਨੇ ਮੋਦੀ ਖਿਲਾਫ ਪ੍ਰਦਰਸ਼ਨ ਜਾਰੀ ਰੱਖੇ ਤੇ ਡਾ. ਮਨਮੋਹਨ ਸਿੰਘ ਖਿਲਾਫ ਲਾਏ ਇਲਜ਼ਾਮਾਂ ਲਈ ਮਾਫੀ ਮੰਗਣ ਲਈ ਜ਼ੋਰ ਪਾਇਆ।

ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਨੀਲ ਜਾਖੜ ਨੇ ਆਪਣੀ ਉੱਚੀ ਆਵਾਜ਼ ਵਿੱਚ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਵੱਲੋਂ ਲਾਏ ਗਏ ਇਲਜ਼ਾਮਾਂ ਦਾ ਕੋਈ ਆਧਾਰ ਹੈ ਤਾਂ ਡਾ. ਮਨਮੋਹਨ ਸਿੰਘ ਵਿਰੁੱਧ ਕੇਸ ਦਰਜ ਕਿਉਂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ, “ਜੇਕਰ ਪ੍ਰਧਾਨ ਮੰਤਰੀ ਸਹੀ ਸਨ ਤਾਂ ਸਰਕਾਰ ਨੇ ਡਾ. ਮਨਮੋਹਨ ਸਿੰਘ ਤੇ ਫੌਜ ਦੇ ਸਾਬਕਾ ਮੁਖੀ ਜਾਂ ਉੱਥੇ ਮੌਜੂਦ ਹੋਰ ਲੋਕਾਂ ਖਿਲਾਫ ਕੇਸ ਦਰਜ ਕਿਉਂ ਨਹੀਂ ਕੀਤਾ।”