ਨਾਬਾਲਗ਼ ਬੱਚੇ 'ਤੇ ਤਸ਼ੱਦਦ ਦਾ ਮਾਮਲਾ

ਖਾਸ ਖ਼ਬਰਾਂ

ਬੱਚੇ ਦਾ ਦੁਬਾਰਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ

ਬੱਚੇ ਦਾ ਦੁਬਾਰਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ

ਬੱਚੇ ਦਾ ਦੁਬਾਰਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ

ਬੱਚੇ ਦਾ ਦੁਬਾਰਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ

ਬੱਚੇ ਦਾ ਦੁਬਾਰਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ
ਬਠਿੰਡਾ, 12 ਦਸੰਬਰ (ਸੁਖਜਿੰਦਰ ਮਾਨ): ਨਾਬਾਲਗ਼ ਬੱਚੇ ਨੂੰ ਗ਼ੈਰ-ਕਾਨੂੰਨੀ ਤੌਰ 'ਤੇ ਹਿਰਾਸਤ ਵਿਚ ਰੱਖ ਕੇ ਅਣਮਨੁੱਖੀ ਤਸ਼ੱਦਦ ਕਰਨ ਦੇ ਮਾਮਲੇ 'ਚ ਅੱਜ ਸੂਬੇ ਦੇ ਬਾਲ ਸੁਰੱਖਿਆ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾਉਂਦਿਆਂ ਬਠਿੰਡਾ ਦੇ ਸਿਵਲ ਸਰਜਨ ਨੂੰ ਭਲਕੇ ਸੀਨੀਅਰ ਡਾਕਟਰਾਂ ਦਾ ਪੈਨਲ ਬਣਾ ਬੱਚੇ ਦਾ ਮੁੜਾ ਮੈਡੀਕਲ ਕਰਵਾਉਣ ਦੀਆਂ ਹਦਾਇਤਾਂ ਦਿਤੀਆਂ ਹਨ। ਬੱਚੇ ਦੀ ਮਾਤਾ ਅਮਨਦੀਪ ਕੌਰ, ਬੱਚੇ ਦਾ ਇਲਾਜ ਕਰ ਰਹੇ ਡਾਕਟਰਾਂ ਅਤੇ ਪੁਲਿਸ ਅਧਿਕਾਰੀਆਂ ਦੇ ਵਫ਼ਦ ਨੂੰ ਸੁਣਨ ਤੋਂ ਬਾਅਦ ਕਮਿਸ਼ਨ ਨੇ ਐਸਐਸਪੀ ਨੂੰ ਵੀ ਮਾਮਲੇ ਦੀ ਜਾਂਚ ਡੀ.ਐਸ.ਪੀ. ਦੀ ਬਜਾਏ ਕਿਸੇ ਸੀਨੀਅਰ ਐਸ.ਪੀ ਤੋਂ ਕਰਵਾਉਣ ਲਈ ਕਿਹਾ ਹੈ। ਸ੍ਰੀ ਸੁਕੇਸ਼ ਕਾਲੀਆ ਦੀ ਅਗਵਾਈ ਵਾਲੇ ਕਮਿਸ਼ਨ ਵਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਰੀਬ 6 ਘੰਟੇ ਅੱਜ ਇਸ ਕੇਸ ਦੀ ਸੁਣਵਾਈ ਕੀਤੀ ਗਈ। ਕਮਿਸ਼ਨ ਦੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਨੇ ਇਸ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਬੱਚੇ ਦੀ ਸਥਿਤੀ ਨੂੰ ਦੇਖਦਿਆਂ ਸਿਹਤ ਵਿਭਾਗ ਨੂੰ ਉਸ ਦੀ ਕੌਸਲਿੰਗ ਕਰਨ ਬਾਰੇ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਖਿਆ ਅਫ਼ਸਰ ਐਲੀਮੈਂਟਰੀ ਨੂੰ ਬੱਚੇ ਦੇ ਭਵਿੱਖ ਨੂੰ ਦੇਖਦਿਆਂ ਤੁਰਤ ਸਿਖਿਆ ਦੇ ਅਧਿਕਾਰ ਐਕਟ ਤਹਿਤ ਕਿਸੇ ਸਕੂਲ ਵਿਚ ਦਾਖ਼ਲ ਕਰਵਾਉਣ ਦੇ ਹੁਕਮ ਦਿਤੇ ਹਨ। ਉਧਰ ਬੱਚੇ ਦੀ ਮਾਤਾ ਅਮਨਦੀਪ ਕੌਰ ਨੇ ਪੀੜਤ ਲਖਵਿੰਦਰ ਸਿੰਘ 'ਤੇ ਕਥਿਤ ਤੌਰ ਉਪਰ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਮਿਸ਼ਨ ਦੀ ਸੁਣਵਾਈ ਦੌਰਾਨ ਗੰਭੀਰ ਦੋਸ਼ ਲਾਏ। ਅਮਨਦੀਪ ਕੌਰ ਨੇ ਪੁਲਿਸ ਅਧਿਕਾਰੀਆਂ ਵਲੋਂ 12 ਹਜ਼ਾਰ ਰੁਪਏ ਰਿਸ਼ਵਤ ਮੰਗਣ ਅਤੇ 5 ਹਜ਼ਾਰ ਰੁਪਏ ਲੈ ਕੇ ਬੱਚੇ ਨੂੰ ਛੱਡਣ ਬਾਰੇ ਦਸਿਆ। ਬਠਿੰਡਾ ਦੇ ਐਸ.ਪੀ. ਡੀ ਸਵਰਨ ਸਿੰਘ ਖੰਨਾ ਤੋਂ ਇਲਾਵਾ ਥਾਣਾ ਕੋਤਵਾਲੀ ਦੇ ਲਾਈਨ ਹਾਜ਼ਰ ਕੀਤੇ ਮੁਖੀ ਇੰਸਪੈਕਟਰ ਦਵਿੰਦਰ ਸਿੰਘ, ਥਾਣੇਦਾਰ ਰਾਜਵੀਰ ਸਿੰਘ ਨੇ ਵੀ ਅਪਣੇ ਬਿਆਨ ਦਰਜ ਕਰਵਾਉਂਦਿਆਂ ਬੱਚੇ 'ਤੇ ਅਣਮਨੁੱਖੀ ਤਸ਼ੱਦਦ ਕਰਨ ਦੇ ਦੋਸ਼ਾਂ ਨੂੰ ਗ਼ਲਤ ਕਰਾਰ ਦਿਤਾ। ਦੂਜੇ ਪਾਸੇ ਬੱਚੇ ਦੇ ਦਰਜ ਹੋਏ ਮਾਮਲੇ 'ਚ ਦੋਸ਼ੀ ਬਣਾਏ ਗਏ ਮੁਅੱਤਲ ਥਾਣੇਦਾਰ ਕੁਲਵਿੰਦਰ ਸਿੰਘ ਤੇ ਸ਼ਹਿਰ ਵਾਸੀ ਦਵਿੰਦਰ ਕੁਮਾਰ ਅੱਜ ਪੇਸ਼ ਨਹੀਂ ਹੋਏ। ਉਧਰ ਬੱਚੇ ਦੀ ਮਾਤਾ ਨਾਲ ਗਏ ਆਪ ਦੇ ਸ਼ਹਿਰੀ ਪ੍ਰਧਾਨ ਭੁਪਿੰਦਰ ਬਾਂਸਲ ਤੇ ਲੋਜਪਾ ਦੇ ਸੂਬਾਈ ਆਗੂ ਕਿਰਨਜੀਤ ਸਿੰਘ ਗਹਿਰੀ ਨੇ ਇਸ ਮਾਮਲੇ 'ਚ ਇਨਸਾਫ਼ ਨਾ ਮਿਲਣ ਦਾ ਦਾਅਵਾ ਕਰਦੇ ਹੋਏ ਜਲਦੀ ਹੀ ਇਨਸਾਫ਼ ਪਸੰਦ ਜਥੇਬੰਦੀਆਂ ਦੀ ਮੀਟਿੰਗ ਸੱਦ ਕੇ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਭੁਪਿੰਦਰ ਬਾਂਸਲ ਨੇ ਦਾਅਵਾ ਕੀਤਾ ਕਿ ਪੁਲਿਸ ਨੇ ਸਿਰਫ਼ ਇਕ ਥਾਣੇਦਾਰ ਅਤੇ ਦੁਕਾਨਦਾਰ  ਵਿਰੁਧ ਕੇਸ ਦਰਜ ਕਰ ਕੇ ਮਾਮਲੇ ਨੂੰ ਠੰਢਾ ਕਰਨ ਦੀ ਕੋਸ਼ਿਸ਼ ਕੀਤੀ ਹੈ ਜਦਕਿ ਇਸ ਮਾਮਲੇ ਵਿਚ ਕਥਿਤ ਮੁਖੀ ਜ਼ਿੰਮੇਵਾਰ ਥਾਣਾ ਮੁਖੀ ਦਵਿੰਦਰ ਸਿੰਘ ਤੇ ਥਾਣੇਦਾਰ ਰਾਜਵੀਰ ਸਿੰਘ ਹਾਲੇ ਤਕ ਪਰਚੇ ਤੋਂ ਬਾਹਰ ਹਨ। ਅਮਨਦੀਪ ਕੌਰ ਨੇ ਦਾਅਵਾ ਕੀਤਾ ਹੈ ਕਿ ਪੁਲਿਸ ਅਧਿਕਾਰੀਆਂ ਨੇ ਉਸ ਨੂੰ ਜਾਤੀ ਸੂਚਕ ਸਬਦ ਵੀ ਬੋਲੇ ਹਨ ਪ੍ਰੰਤੂ ਪੁਲਿਸ ਨੇ ਇਸ ਉਪਰ ਵੀ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਦ ਤਕ ਇਸ ਮਾਮਲੇ ਨਾਲ ਸਬੰਧਤ ਥਾਣਾ ਕੋਤਵਾਲੀ ਦੇ ਮੁੱਖ ਅਫ਼ਸਰ ਅਤੇ ਉਸ ਦੇ ਦੋ ਸਹਾਇਕਾ ਉਪਰ ਜਾਤੀ ਸੂਚਕ ਸ਼ਬਦ ਬੋਲਣ ਦੀਆਂ ਧਾਰਾਵਾਂ ਦੇ ਅਧੀਨ ਪਰਚਾ ਦਰਜ ਨਹੀਂ ਹੁੰਦਾ ਉਦੋ ਤਕ ਉਹ ਇਨਸਾਫ਼ ਲਈ ਲੜਦੇ ਰਹਿਣਗੇ।