ਨਸ਼ਾ ਤਸਕਰੀ ਮਾਮਲੇ 'ਚ 'ਆਪ' ਨੇਤਾ ਖਹਿਰਾ ਨੂੰ ਹਾਈ ਕੋਰਟ ਤੋਂ ਰਾਹਤ

ਖਾਸ ਖ਼ਬਰਾਂ

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਨੇ ‘ਆਪ’ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਰਾਹਤ ਦਿੰਦੇ ਹੋਏ ਫਿਲਹਾਲ ਉਨ੍ਹਾਂ ਨੂੰ ਫਾਜ਼ਿਲਕਾ ਕੋਰਟ ਵੱਲੋਂ ਜਾਰੀ ਗੈਰ-ਜ਼ਮਾਨਤੀ ਵਾਰੰਟ ‘ਤੇ ਰੋਕ ਲਾ ਦਿੱਤੀ ਹੈ। 

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ 9 ਨਵੰਬਰ ਤੱਕ ਜਵਾਬ ਮੰਗਿਆ ਹੈ। ਹੁਣ 9 ਨਵੰਬਰ ਨੂੰ ਹਾਈਕੋਰਟ ਆਪਣਾ ਫੈਸਲਾ ਸੁਣਾ ਦੇਵੇਗੀ। 

ਹਾਈਕੋਰਟ ਨੇ ਫਾਜ਼ਿਲਕਾ ਅਦਾਲਤ ਦੀ ਕਾਰਵਾਈ ‘ਤੇ ਕਿਸੇ ਤਰ੍ਹਾਂ ਦੀ ਰੋਕ ਨਹੀਂ ਲਾਈ ਹੈ। ਖਹਿਰਾ ਨੇ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਜਾਣ ਖਿਲਾਫ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। 

ਕਾਬਲੇਗੌਰ ਹੈ ਕਿ ਅਦਾਲਤ ਨੇ ਡਰੱਗ ਤਸਕਰੀ ਕੇਸ ਵਿੱਚ ਖਹਿਰਾ ਨੂੰ 30 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ।