ਕੈਪਟਨ ਸਰਕਾਰ ਵੱਲੋਂ ਪੰਜਾਬ ਵਿਚ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਦੇ ਲੱਖਾਂ ਦਾਅਵੇ ਕੀਤੇ ਜਾ ਰਹੇ ਹਨ ਪਰ ਜ਼ਮੀਨੀ ਪੱਧਰ 'ਤੇ ਇਹ ਦਾਅਵੇ ਬਿਲਕੁੱਲ ਖੋਖਲੇ ਦਿਖਾਈ ਦੇ ਰਹੇ ਹਨ। ਜਿਸ ਦੀ ਤਾਜਾ ਮਿਸਾਲ ਦੇਖਣ ਨੂੰ ਮਿਲੀ ਨਾਭਾ ਵਿਖੇ। ਜਿੱਥੇ 28 ਸਾਲਾਂ ਦੇ ਦੋ ਨੋਜਵਾਨ ਚਿੱਟੇ ਦੀ ਓਵਰਡੋਜ਼ ਨਾਲ ਮਨਿੰਦਰਦੀਪ ਸਿੰਘ ਨੇ ਦਮ ਤੋੜ ਦਿੱਤਾ ਅਤੇ ਉਸ ਦਾ ਦੂਸਰਾ ਸਾਥੀ ਵਰਿੰਦਰਜੀਤ ਸਿੰਘ ਦੀ ਹਾਲਤ ਜ਼ਿਆਦਾ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਵਿਖੇ ਰੈਫਰ ਕਰ ਦਿੱਤਾ ਗਿਆ।
ਗੁਆਂਢੀ ਸੂਬਿਆਂ ਤੋ ਆ ਰਹੇ ਗੁਪਤ ਤੋਰ ਤੇ ਨਸ਼ੇ ਨੇ ਨੋਜਵਾਨ ਪੀੜੀ ਨੂੰ ਝਜੋੜ ਕੇ ਰੱਖ ਦਿੱਤਾ ਹੈ। ਭਾਵੇ ਕਿ ਕੈਪਟਨ ਸਰਕਾਰ ਵੱਲੋ ਸੱਤਾ 'ਚ ਆਉਣ ਤੋਂ ਪਹਿਲਾ ਪੰਜਾਬ ਵਿਚ 4 ਹਫ਼ਤਿਆਂ ਦੇ ਦੌਰਾਨ ਨਸ਼ੇ ਨੂੰ ਜੜ੍ਹੋ ਖਤਮ ਕਰਨ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਸਨ ਕਿ ਪੰਜਾਬ ਨੂੰ ਨਸ਼ਾ ਮੁਕਤ ਕਰ ਦਿੱਤਾ ਜਾਵੇਗਾ, ਪਰ ਨਸ਼ਾ ਪੰਜਾਬ ਵਿਚ ਵਧਣ ਕਾਰਨ ਨੌਜਵਾਨ ਪੀੜੀ ਨਸ਼ੇ ਦੀ ਲਤ ਵਿਚ ਲੱਗ ਕੇ ਆਪਣੀ ਜ਼ਿੰਦਗੀ ਬਰਬਾਦ ਕਰਨ 'ਤੇ ਲੱਗੀ ਹੋਈ ਹੈ।
ਹੁਣ ਨਸ਼ੇ ਦੇ ਕਾਰਨ ਨੌਜਵਾਨ ਪੀੜੀ ਮੌਤ ਦੇ ਮੂੰਹ ਵਿਚ ਜਾ ਰਹੀ ਹੈ। ਤਾਜ਼ਾ ਮਿਸਾਲ ਦੇਖਣ ਨੂੰ ਮਿਲੀ ਨਾਭਾ ਦੇ ਸਰਕਾਰੀ ਹਸਪਤਾਲ ਵਿਖੇ ਜਿੱਥੇ ਦੋ ਨੌਜਵਾਨਾਂ ਨੂੰ ਨਸ਼ੇ ਦੀ ਹਾਲਤ ਵਿਚ ਚਰਨਜੀਤ ਸਿੰਘ ਨੌਜਵਾਨ ਵੱਲੋਂ ਨਾਭਾ ਦੇ ਸਰਕਾਰੀ ਹਸਪਤਾਲ 'ਚ ਲਿਜਾਇਆ ਗਿਆ। ਇਹਨਾਂ ਦੋਵੇ ਨੋਜਵਾਨਾਂ ਦੇ ਮੂੰਹ ਵਿਚੋ ਝੱਗ ਨਿਕਲ ਰਹੀ ਸੀ ਅਤੇ ਮਨਜਿੰਦਰਦੀਪ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ।
ਮ੍ਰਿਤਕ ਜ਼ਿਲ੍ਹਾ ਸੰਗਰੂਰ ਦੇ ਪਿੰਡ ਦੂਗਾ ਦਾ ਰਹਿਣ ਵਾਲਾ ਸੀ ਅਤੇ ਦੂਸਰਾ ਨੌਜਵਾਨ ਵਰਿੰਦਰਜੀਤ ਸਿੰਘ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੱਖੇਵਾਲ ਦਾ ਰਹਿਣ ਵਾਲਾ ਹੈ। ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਰੈਫਰ ਕੀਤਾ ਗਿਆ।
ਇਸ ਸਬੰਧੀ ਇਹਨਾਂ ਦੋਵੇਂ ਨੌਜਵਾਨਾਂ ਨੂੰ ਹਸਪਤਾਲ ਵਿਚ ਪਹੁੰਚਾਉਣ ਵਾਲੇ ਨੌਜਵਾਨ ਚਰਨਜੀਤ ਸਿੰਘ ਨੇ ਕਿਹਾ ਜ਼ਿਆਦਾ ਮਾਤਰਾ ਵਿਚ ਡੌਜ਼ ਲੈਣ ਕਾਰਨ ਉਹਨਾਂ ਦੋਵਾਂ 'ਚੋਂ ਇੱਕ ਦੀ ਰਸਤੇ ਵਿਚ ਮੌਤ ਹੋ ਗਈ ਇੱਕ ਦੀ ਹਾਲਤ ਜ਼ਿਆਦਾ ਖਰਾਬ ਹੈ।
ਫਿਲਹਾਲ 174 ਦੀ ਕਾਰਵਾਈ ਤਹਿਤ ਪੁਲਿਸ ਵੱਲੋ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਅਸਲ ਕਾਰਨ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ।