ਪੰਜਾਬ 'ਚ ਅਗਲੇ ਸਾਲ ਤੋਂ ਨਹੀਂ ਸੜੇਗੀ ਪਰਾਲੀ!

ਚੰਡੀਗੜ੍ਹ, 15 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪਰਾਲੀ ਨੂੰ ਸਾੜਨ ਤੋਂ ਰੋਕਣ ਵਾਸਤੇ ਇਕ ਵੱਡਾ ਕਦਮ ਚੁਕਦੇ ਹੋਏ ਪੰਜਾਬ ਸਰਕਾਰ ਨੇ ਚੇਨਈ ਆਧਾਰਤ ਇਕ ਕੰਪਨੀ ਨਾਲ ਸਹਿਮਤੀ ਪੱਤਰ (ਐਮ.ਓ.ਯੂ.) 'ਤੇ ਸਹੀ ਪਾਈ ਹੈ ਜਿਸ ਦੇ ਅਨੁਸਾਰ ਸੂਬੇ ਵਿੱਚ ਪਰਾਲੀ ਤੋਂ ਬਾਇਉ-ਊਰਜਾ ਬਣਾਉਣ ਲਈ 400 ਪ੍ਰੋਸੈਸਿੰਗ ਪਲਾਂਟ ਸਥਾਪਤ ਕੀਤੇ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਰਾਲੀ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਕੀਤੀਆਂ ਜਾ ਰਹੀਆਂ ਸਿਰਤੋੜ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਇਹ ਸਮਝੌਤਾ ਹੋਇਆ ਹੈ। ਇਹ ਪਲਾਂਟ ਝੋਨੇ ਦੇ ਅਗਲੇ ਸੀਜ਼ਨ ਤੋਂ ਪਹਿਲਾਂ ਕਾਰਜਸ਼ੀਲ ਹੋ ਜਾਣਗੇ। ਇਸ ਦੇ ਨਾਲ ਪਰਾਲੀ ਨੂੰ ਸਾੜੇ ਜਾਣ 'ਤੇ ਰੋਕ ਲਗੇਗੀ ਜਿਸ ਨੇ ਮੌਜੂਦਾ ਸੀਜ਼ਨ ਦੌਰਾਨ ਵਾਤਾਵਰਣ 'ਤੇ ਬਹੁਤ ਪ੍ਰਭਾਵ ਪਾਇਆ ਹੈ। ਇਸ ਸਹਿਮਤੀ ਪੱਤਰ 'ਤੇ ਪੰਜਾਬ ਸਰਕਾਰ ਦੀ ਤਰਫੋਂ ਪੰਜਾਬ ਬਿਉਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਦੇ ਸੀ.ਈ.ਓ. ਆਰ.ਕੇ. ਵਰਮਾ ਅਤੇ ਨਿਊਵੇ ਦੇ ਐਮ.ਡੀ. ਕੇ. ਇਯੱਪਨ ਨੇ ਹਸਤਾਖ਼ਰ ਕੀਤੇ। ਇਸ ਸਮਝੌਤੇ ਦੇ ਅਨੁਸਾਰ ਇਹ ਪਲਾਂਟ ਨਿਊਵੇ ਇੰਜੀਨੀਅਰਜ਼ ਐਮ.ਐਸ.ਡਬਲਿਊ ਪ੍ਰਾਇਵੇਟ ਲਿਮਟਿਡ ਵਲੋਂ ਅਗਲੇ 10 ਮਹੀਨਿਆਂ ਦੇ ਦੌਰਾਨ 10,000 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੇ ਜਾਣਗੇ। ਇਨ੍ਹਾਂ ਪਲਾਂਟਾਂ ਦੇ 10 ਮਹੀਨੇ ਅੰਦਰ ਸਫ਼ਲਤਾਪੂਰਨ ਕਾਰਜਸ਼ੀਲ ਹੋਣ ਨੂੰ ਯਕੀਨੀ ਬਣਾਉਣ ਦੇ ਵਾਸਤੇ ਸੂਬਾ ਸਰਕਾਰ  (ਬਾਕੀ ਸਫ਼ਾ 10 'ਤੇ)
ਸਹੂਲਤ ਅਤੇ ਸਮਰਥਨ ਮੁਹਈਆ ਕਰਵਾਏਗੀ। ਇਸ ਪ੍ਰੋਜੈਕਟ ਨਾਲ ਗ਼ੈਰ-ਹੁਨਰਮੰਦ ਅਤੇ ਅਰਧ-ਹੁਨਰਮੰਦ ਤਕਰੀਬਨ 30,000 ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਾਪਤ ਹੋਵੇਗਾ।