ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਕੈਪਟਨ

ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ 351ਵੇਂ ਪ੍ਰਕਾਸ਼ ਦਿਹਾੜੇ ਮੌਕੇ ਜਿੱਥੇ ਪੂਰੀ ਦੁਨੀਆ ਪਟਨਾ ਦੀ ਪਵਿੱਤਰ ਧਰਤੀ 'ਤੇ ਪਹੁੰਚ ਰਹੀ ਹੈ, ਉਥੇ ਹੀ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਣ ਪਹੁੰਚੇ ਹਨ। 

ਦਿੱਲੀ ਏਅਰ ਪੋਰਟ ਤੋਂ ਰਵਾਨਾ ਹੋਣ ਤੋਂ ਬਾਅਦ ਲਗਭਗ ਦੁਪਹਿਰ 1 ਵਜੇ ਮੁੱਖ ਮੰਤਰੀ ਪਟਨਾ ਏਅਰ ਪੋਰਟ 'ਤੇ ਲੈਂਡ ਕੀਤੇ ਅਤੇ ਸਿੱਧੇ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਵਿਖੇ ਨਤਮਸਤਕ ਹੋਣ ਲਈ ਪਹੁੰਚ ਗਏ ਹਨ।

ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਇਕ ਦਿਨ ਪਟਨਾ ਸਾਹਿਬ ਵਿਖੇ ਰਹਿਣਗੇ।ਪਟਨਾ ਸਾਹਿਬ ਵਿਖੇ ਨਤਮਸਤਕ ਹੋਣ ਦੇ ਮਿੱਥੇ ਪ੍ਰੋਗਰਾਮ ਤੋਂ ਬਾਅਦ ਕੈਪਟਨ ਪਟਨਾ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਨਾਲ ਵੀ ਮੁਲਾਕਾਤ ਕਰਨਗੇ।