ਗੁਰੂ ਹਰਸਹਾਏ : ਸ਼੍ਰੋਮਣੀ ਅਕਾਲੀ ਦਲ ਵਲੋਂ ਪੂਰੇ ਸੂਬੇ ਵਿਚ ਕਾਂਗਰਸ ਦੇ ਖਿਲਾਫ਼ ਪੋਲ ਖੋਲ੍ਹ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕੜੀ ਦੇ ਤਹਿਤ ਗੁਰੂਹਰਸਹਾਏ ਵਿਖੇ ਅਕਾਲੀ ਦਲ ਵਲੋਂ ਪੋਲ ਖੋਲ੍ਹ ਰੈਲੀ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਨੇ ਕਿਹਾ ਕਿ ਚੋਣਾਂ ਦੌਰਾਨ ਵੱਡੇ-ਵੱਡੇ ਵਾਅਦੇ ਅਤੇ ਦਾਅਵੇ ਕਰਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਦੀ ਪੋਲ ਇਕ ਸਾਲ ਦੇ ਅੰਦਰ ਹੀ ਖੁੱਲ੍ਹ ਗਈ ਹੈ।
ਇਸ ਪੋਲ-ਖੋਲ ਰੈਲੀ 'ਚ ਸੁਖਬੀਰ ਦੀ 'ਲਾਲ ਡਾਇਰੀ' ਵੀ ਸਾਹਮਣੇ ਆਈ ਹੈ। ਸੁਖਬੀਰ ਬਾਦਲ ਦੇ ਹੱਥ 'ਚ ਜੋ ਤੁਸੀਂ ਲਾਲ ਰੰਗ ਦੀ ਡਾਇਰੀ ਦੇਖ ਰਹੇ ਹੋ, ਇਹ ਉਹ ਡਾਇਰੀ ਹੈ ਜਿਸ 'ਚ ਤਸਵੀਰਾਂ ਸਮੇਤ ਕਈ ਅੰਕੜੇ ਲਿਖੇ ਜਾਂਦੇ ਹਨ ਤਾਂ ਜੋ ਸੱਤਾ 'ਚ ਆਉਣ ਤੋਂ ਬਾਅਦ ਉਨ੍ਹਾਂ ਦਾ ਹਿਸਾਬ ਲਿਆ ਜਾ ਸਕੇ।
ਸੁਖਬੀਰ ਬਾਦਲ ਨੇ ਦੱਸਿਆ ਕਿ ਕੈਪਟਨ ਸਰਕਾਰ ਦੇ ਰਾਜ 'ਚ ਅਕਾਲੀ ਵਰਕਰਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਕਾਂਗਰਸੀ ਵਰਕਰ ਤੇ ਪੁਲਿਸ ਅਧਿਕਾਰੀਆਂ ਨੂੰ ਸੋਧਣਾ ਹੈ, ਇਸੇ ਲਈ ਸੁਖਬੀਰ ਬਾਦਲ ਨੇ ਇਹ ਡਾਇਰੀ ਲਗਾਈ ਹੈ। ਇਸ ਰੈਲੀ ਦੌਰਾਨ ਸੁਖਬੀਰ ਬਾਦਲ ਨੇ ਖੁਦ ਦੱਸਿਆ ਕਿ ਉਨ੍ਹਾਂ ਦੇ ਰਾਜ ਸਮੇਂ ਕਾਨੂੰਨ ਦੀਆਂ ਕਿਸ ਤਰ੍ਹਾਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।