ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨਾਲ ਗੱਲ ਕੀਤੀ ਹੈ। ਤੇਲਗੂ ਦੇਸ਼ਮ ਪਾਰਟੀ ਦੇ 2 ਮੰਤਰੀ ਅੱਜ ਸ਼ਾਮ 6 ਵਜੇ ਪ੍ਰਧਾਨ ਮੰਤਰੀ ਨੂੰ ਮਿਲਣਗੇ। ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਰਾਜ ਦਾ ਦਰਜਾ ਨਾ ਦਿੱਤੇ ਜਾਣ 'ਤੇ ਤੇਲਗੂ ਦੇਸ਼ ਪਾਰਟੀ ਨੇ ਐਨ.ਡੀ.ਏ ਸਰਕਾਰ ਤੋਂ ਵੱਖ ਹੋਣ ਦਾ ਫ਼ੈਸਲਾ ਕੀਤਾ ਹੈ।
ਜਿਸ ਦਾ ਐਲਾਨ ਚੰਦਰ ਬਾਬੂ ਨਾਇਡੂ ਨੇ ਬੀਤੇ ਦਿਨ ਕੀਤਾ ਸੀ। ਆਂਧਰਾ ਪ੍ਰਦੇਸ਼ ਨੂੰ ਵਿਸ਼ੇਸ਼ ਸੂਬੇ ਦੇ ਦਰਜੇ 'ਤੇ ਭਾਜਪਾ ਅਤੇ ਟੀ. ਡੀ. ਪੀ. 'ਚ ਵਧੇ ਸਿਆਸੀ ਘਮਾਸਾਨ ਵਿਚਕਾਰ ਅਸਤੀਫੇ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਤੇਲੁਗੂ ਦੇਸ਼ਮ ਪਾਰਟੀ (ਟੀ. ਡੀ. ਪੀ.) ਅਤੇ ਭਾਜਪਾ ਵਿਚਾਲੇ ਸਹਿਮਤੀ ਦੀਆਂ ਕੋਸ਼ਿਸ਼ਾਂ ਤੇਜ਼ ਹੋ ਰਹੀਆਂ ਹਨ।
ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨਾਲ ਫੋਨ 'ਤੇ ਗੱਲਬਾਤ ਕੀਤੀ ਜੋ ਕਰੀਬ 20 ਮਿੰਟ ਤਕ ਚੱਲੀ। ਸੂਤਰਾਂ ਮੁਤਾਬਕ ਮੁੱਖ ਮੰਤਰੀ ਨਾਇਡੂ ਨੇ ਪ੍ਰਧਾਨ ਮੰਤਰੀ ਮੋਦੀ ਨੂੰ 2 ਮੰਤਰੀਆਂ ਦੇ ਅਸਤੀਫੇ ਦੇ ਕਾਰਨਾਂ ਦੀ ਜਾਣਕਾਰੀ ਦਿੱਤੀ, ਨਾਲ ਹੀ ਮੋਦੀ ਅੱਜ ਟੀ. ਡੀ. ਪੀ. ਦੇ ਦੋਵੇਂ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਵੀ ਕਰਨਗੇ।
ਇਸ ਤੋਂ ਪਹਿਲਾਂ ਟੀ. ਡੀ. ਪੀ. ਨੇ ਬੁੱਧਵਾਰ ਰਾਤ ਕੇਂਦਰ ਦੀ ਐੱਨ. ਡੀ. ਏ. ਸਰਕਾਰ ਤੋਂ ਹਟਣ ਦਾ ਫੈਸਲਾ ਕੀਤਾ ਅਤੇ ਮੋਦੀ ਸਰਕਾਰ 'ਚ ਸ਼ਾਮਲ ਆਪਣੇ 2 ਮੰਤਰੀਆਂ ਨੂੰ ਵੀਰਵਾਰ ਅਸਤੀਫਾ ਦੇਣ ਨੂੰ ਕਿਹਾ ਸੀ। ਨਾਇਡੂ ਨੇ ਭਵਿੱਖ 'ਚ ਗਠਜੋੜ ਬਣੇ ਰਹਿਣ ਦੀ ਸੰਭਾਵਨਾ ਵੱਲ ਸੰਕੇਤ ਦਿੰਦੇ ਹੋਏ ਕਿਹਾ ਕਿ ਅਸੀਂ ਐੱਨ. ਡੀ. ਏ. ਤੋਂ ਬਾਹਰ ਆ ਗਏ ਹਾਂ ਪਰ ਦਲਾਂ ਨਾਲ ਜੁੜੇ ਮਾਮਲਿਆਂ 'ਤੇ ਬਾਅਦ 'ਚ ਫੈਸਲਾ ਕੀਤਾ ਜਾਵੇਗਾ। ਜੇਤਲੀ ਨੇ ਕਿਹਾ ਕਿ ਜਿਵੇਂ ਕਿ ਨਾਇਡੂ ਮੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪੂਰਵ-ਉਤਰ ਦੇ ਸੂਬਿਆਂ ਅਤੇ 3 ਤਿੰਨ ਪਹਾੜੀ ਰਾਜਾਂ ਤੋਂ ਇਲਾਵਾ ਕਿਸੇ ਹੋਰ ਸੂਬੇ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣਾ 14ਵੇਂ ਵਿੱਤੀ ਅਯੋਗ ਦੀਆਂ ਸਿਫਾਰਿਸ਼ਾਂ ਨੂੰ ਲਾਗੂ ਹੋਣ ਤੋਂ ਬਾਅਦ ਹੁਣ ਸੰਵਿਧਾਨਿਕ ਰੂਪ ਨਾਲ ਸੰਭਵ ਨਹੀਂ ਹੈ।