ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਕੀਤਾ ਡਟਵਾਂ ਵਿਰੋਧ

ਖਾਸ ਖ਼ਬਰਾਂ

14 ਨਵੰਬਰ ਨੂੰ ਸ਼ੁਰੂ ਹੋਣ ਵਾਲੀਆਂ ਪ੍ਰੀ ਨਰਸਰੀ ਕਲਾਸਾਂ ਨੂੰ 25 ਅਕਤੂਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਮਾਨਸਾ ਦੇ ਬੱਸ ਸਟੈਂਡ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਆਂਗਨਵਾੜੀ ਵਰਕਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਨੂੰ ਬੇਰੋਜਗਾਰ ਕੀਤਾ ਤਾਂ ਉਹ ਸਿਰ ਤੇ ਕਫਨ ਬੰਨ ਕੇ ਸੰਘਰਸ਼ ਲਈ ਤਿਆਰ ਹਨ।

 

ਪਟਿਆਲਾ ਵਿਖੇ ਆਂਗਨਵਾੜੀ ਵਰਕਰਾਂ ਤੇ ਪੁਲਿਸ ਵੱਲੋਂ ਕੀਤੇ ਅੰਨੇ ਤਸ਼ੱਦਦ ਅਤੇ 14 ਨਵੰਬਰ ਨੂੰ ਸ਼ੁਰੂ ਹੋਣ ਵਾਲੀਆਂ ਪ੍ਰੀ ਨਰਸਰੀ ਕਲਾਸਾਂ ਨੂੰ 25 ਅਕਤੂਬਰ ਤੋਂ ਸ਼ੁਰੂ ਕਰਨ ਦੇ ਵਿਰੋਧ ਵਿੱਚ ਆਂਗਨਵਾੜੀ ਵਰਕਰਾਂ ਵੱਲੋਂ ਮਾਨਸਾ ਦੇ ਬੱਸ ਸਟੈਂਡ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। 



ਭਾਰੀ ਗਿਣਤੀ ਵਿੱਚ ਇਕੱਤਰ ਹੋਈਆਂ ਆਂਗਨਵਾੜੀ ਵਰਕਰਾਂ ਨੇ ਸਰਕਾਰ ਖਿਲਾਫ ਜਮਕੇ ਨਾਹਰੇਬਾਜੀ ਕੀਤੀ ਅਤੇ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਹਾ ਕਿ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਕੇ ਸਰਕਾਰ ਆਂਗਨਵਾੜੀ ਵਰਕਰਾਂ ਨੂੰ ਖਤਮ ਕਰਨਾ ਚਾਹੁੰਦੀ ਹੈ। ਜੇਕਰ ਸਰਕਾਰ ਨੇ ਇਸ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਉਹ ਸਿਰ ਤੇ ਕਫਨ ਬੰਨ ਕੇ ਸੰਘਰਸ਼ ਲਈ ਤਿਆਰ ਹਨ।