ਰਾਸ਼ਟਰਪਤੀ ਰਾਮਨਾਥ ਕੋਵਿੰਦ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ - ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਐਮ.ਸੀ.ਐਮ. ਡੀ.ਏ.ਵੀ. ਕਾਲਜ ਚੰਡੀਗੜ੍ਹ ਦੀ ਗੋਲਡਨ ਜੁਬਲੀ ਜਸ਼ਨਾਂ ਵਿਚ ਸ਼ਿਰਕਤ ਕਰਨ ਲਈ ਪੁੱਜੇ ਹਨ। 

ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ, ਹਰਿਆਣਾ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਵੀ ਮੌਜੂਦ ਹਨ।