ਮੁੰਬਈ: ਅਦਾਕਾਰ ਸ਼ਾਹਰੁਖ ਖਾਨ ਨੇ ਪੰਜਾਬ ਦੇ ਮੁੱਕੇਬਾਜ਼ ਖਿਡਾਰੀ ਕੌਰ ਸਿੰਘ (69) ਨੂੰ ਪੰਜ ਲੱਖ ਰੁਪਏ ਦੀ ਮਦਦ ਦਿੱਤੀ ਹੈ। ਕੌਰ ਸਿੰਘ ਕੋਲ ਹਸਪਤਾਲ ਦਾ ਬਿੱਲ ਅਦਾ ਕਰਨ ਲਈ ਪੈਸੇ ਨਹੀਂ ਸਨ। 13 ਦਸੰਬਰ ਨੂੰ ਕੌਰ ਸਿੰਘ ਬਾਰੇ ਖਬਰ ਛਪੀ ਤਾਂ ਕਿੰਗ ਖਾਨ ਭਾਵੁਕ ਹੋ ਗਏ।
ਕੌਰ ਸਿੰਘ 1982 ਦੀਆਂ ਏਸ਼ੀਆਈ ਖੇਡਾਂ ਵਿੱਚ ਗੋਲਡ ਮੈਡਲ ਜਿੱਤ ਚੁੱਕੇ ਹਨ। ਇਸ ਵੇਲੇ ਉਨ੍ਹਾਂ ਕੋਲ ਆਪਣਾ ਇਲਾਜ ਕਰਵਾਉਣ ਲਈ ਵੀ ਪੈਸੇ ਨਹੀਂ ਸਨ। ਇਹ ਰਕਮ ਸ਼ਾਹਰੁਖ ਨੇ ਕੋਲਕਾਤਾ ਨਾਈਟ ਰਾਈਡਰ ਫਾਉਂਡੇਸ਼ਨ ਵੱਲੋਂ ਦਿੱਤੀ ਹੈ।