ਪੰਜਾਬ ਦੇ ਨਾਮੀ ਗੈਂਗਸਟਰ ਵਿੱਕੀ ਗੌਂਡਰ ਤੇ ਪ੍ਰੇਮਾ ਲਹੌਰੀਆ ਸਾਥੀਆਂ ਸਮੇਤ ਬੀਤੀ ਸ਼ਾਮ ਹੋਏ ਪੁਲਿਸ ਮੁਕਾਬਲੇ 'ਚ ਮਾਰੇ ਜਾਣ ਤੋਂ ਬਾਅਦ ਸ਼ੇਰਾ ਖੁੱਬਣ ਗਰੁੱਪ ਵੱਲੋਂ ਪੁਲਿਸ ਨੂੰ ਫੇਸਬੁੱਕ 'ਤੇ ਧਮਕੀ ਦਿੱਤੀ ਗਈ ਹੈ।
ਗੈਂਗਸਟਰ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਝੂਠਾ ਮੁਕਾਬਲਾ ਬਣਾ ਕੇ ਵਿੱਕੀ ਗੌਂਡਰ ਤੇ ਉਸ ਦੇ ਸਾਥੀਆਂ ਨੂੰ ਮਾਰਿਆ ਹੈ ਤੇ ਸ਼ੇਰਾ ਖੁੱਬਣ ਗਰੁੱਪ ਵੱਲੋਂ ਪੁਲਿਸ ਤੋਂ ਬਦਲਾ ਲੈਣ ਦੀ ਗੱਲ ਕਹੀ ਗਈ ਹੈ।