SGPC ਦੇ ਸਾਬਕਾ ਸਕੱਤਰ ਮਨਜੀਤ ਸਿੰਘ ਕਲਕੱਤਾ ਦਾ ਦੇਹਾਂਤ

ਖਾਸ ਖ਼ਬਰਾਂ

ਮਨਜੀਤ ਸਿੰਘ ਕਲਕੱਤਾ ਦਾ ਦੇਹਾਂਤ ਹੋ ਗਿਆ ਹੈ। ਉਹ ਪੰਜਾਬ ਦੇ ਸਾਬਕਾ ਮੰਤਰੀ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਸਨ।

ਮਨਜੀਤ ਸਿੰਘ ਕਲਕੱਤਾ ਕਰੀਬ 80 ਵਰ੍ਹਿਆ ਦੇ ਸਨ ਤੇ ਉਹ ਅੱਜ ਸਵੇਰੇ 6.30 ਵਜੇ ਦੇ ਕਰੀਬ ਅਕਾਲ ਚਲਾਣਾ ਕਰ ਗਏ ਹਨ। ਥੋੜੇ ਦਿਨਾਂ ਤੋਂ ਉਹ ਹਸਪਤਾਲ ‘ਚ ਜੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਕੀਤਾ ਜਾਵੇਗਾ।