ਸ੍ਰੀ ਹਰਿਮੰਦਰ ਸਾਹਿਬ ਦੀ ਲੰਗਰ ਰਸਦ 'ਤੇ ਪਈ 2 ਕਰੋੜ ਰੁਪਏ ਦੇ ਜੀਐੱਂਸਟੀ ਦੀ ਮਾਰ

ਖਾਸ ਖ਼ਬਰਾਂ

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ਦੀ ਰਸਦ ‘ਤੇ ਭਰਨਾ ਪਿਆ 2 ਕਰੋੜ ਰੁਪਏ ਦਾ ਜੀ.ਐਸ.ਟੀ:ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੀ ਰਸਦ ‘ਤੇ ਇਸ ਵਾਰ 2 ਕਰੋੜ ਰੁਪਏ ਦਾ ਜੀ.ਐਸ.ਟੀ ਭਰਨਾ ਪਿਆ ਹੈ। ਇਹ ਜੀ.ਐਸ.ਟੀ ਪਿਛਲੇ 6 ਮਹੀਨੇ ਵਿਚ ਸਿਰਫ ਗੁਰੂ ਰਾਮਦਾਸ ਲੰਗਰ ਨੂੰ ਭਰਨਾ ਪਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਅਗਵਾਈ ਹੇਠ ਵਫਦ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਅਰੁਣ ਜੇਤਲੀ ਨਾਲ ਮੁਲਾਕਾਤ ਕੀਤੀ ਜਾਵੇਗੀ। 

ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ‘ਤੇ ਰੋਜ਼ਾਨਾ ਇੱਕ ਲੱਖ ਤੋਂ ਵੱਧ ਦਾ ਜੀ.ਐਸ.ਟੀ ਲੱਗਦਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਕੀ ਗੋਲਕ ਤੇ ਜੀ.ਐਸ.ਟੀ ਲਾਗੂ ਕਰਨਾ ਮੰਦਭਾਗਾ ਦੱਸਿਆ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਗੁਰੂ ਕੇ ਲੰਗਰ ਨੂੰ ਜੀ.ਐਸ.ਟੀ ਤੋਂ ਛੋਟ ਦੀ ਮੰਗ ਕੀਤੀ ਹੈ।