ਸੁੱਚਾ ਸਿੰਘ ਲੰਗਾਹ ਦੀ ਅਚਾਨਕ ਸਿਹਤ ਵਿਗੜੀ , ਪੀ. ਜੀ. ਆਈ. ਕੀਤਾ ਰੈਫਰ

ਖਾਸ ਖ਼ਬਰਾਂ

ਪਟਿਆਲਾ: ਬਲਾਤਕਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸਾਬਕਾ ਕੈਬਨਿਟ ਮੰਤਰੀ ਤੇ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ ਨੂੰ ਪੀ.ਜੀ.ਆਈ. ਚੰਡੀਗੜ੍ਹ ਭੇਜਿਆ ਗਿਆ ਹੈ। ਬੀਤੀ ਦੇਰ ਰਾਤ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੇ ਸਿਰ ਦਰਦ ਦੀ ਸ਼ਿਕਾਇਤ ਕੀਤੀ ਸੀ।

ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿੱਚ ਭਰਤੀ ਕੀਤਾ ਗਿਆ। ਡਾਕਟਰਾਂ ਨੇ ਲੰਗਾਹ ਦੇ ਖੂਨ ਦੇ ਦਬਾਅ ਨੂੰ ਹੱਦ ਨਾਲੋਂ ਜ਼ਿਆਦਾ ਵੇਖਦਿਆਂ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ।

ਬਲਾਤਕਾਰ ਦੇ ਇਲਜ਼ਾਮ ਲੱਗਣ ਕਾਰਨ ਲੰਗਾਹ ਤੋਂ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਦੇ ਸਾਰੇ ਅਹੁਦੇ ਖੋਹ ਲਏ ਸਨ ਤੇ ਉਸ ਨੂੰ ਪੰਥ ਵਿੱਚੋਂ ਵੀ ਛੇਕ ਦਿੱਤਾ ਸੀ।