ਅੰਮ੍ਰਿਤਸਰ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਆ ਰਹੇ ਹਨ। ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੇ ਪਾਰਟੀਸ਼ਨ ਮਿਊਜ਼ੀਅਮ ਜਾਣ ਮਗਰੋਂ, ਅੱਜ ਦੁਪਹਿਰ 1 ਵੱਜ ਕੇ 50 ਮਿੰਟ 'ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੁਲਾਕਾਤ ਹੋਵੇਗੀ।