ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, ਦੋ ਵਿਧਾਇਕਾਂ ਨੇ ਦਿਤਾ ਅਸਤੀਫ਼ਾ

ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ, ਦੋ ਵਿਧਾਇਕਾਂ ਨੇ ਦਿਤਾ ਅਸਤੀਫ਼ਾ

ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਲਈ ਬਹੁਤ ਸਾਰੀਆਂ ਮੁਸ਼ਕਿਲਾਂ ਸਹੇੜ ਲਈਆਂ ਹਨ | ਜਿਥੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਵਿਧਾਇਕਾਂ ਨੂੰ ਮੰਤਰੀ ਅਹੁਦੇ ਦਿੱਤੇ ਹਨ ਉਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਵਿਧਾਇਕਾਂ ਦੀ ਨਰਾਜ਼ਗੀ ਖੱਟ ਲਈ ਹੈ | ਪੰਜਾਬ ਕੈਬਿਨੇਟ ਦੇ ਵਿਸਥਾਰ ਤੋਂ ਬਾਅਦ ਕਾਂਗਰਸ ਪਾਰਟੀ ਦੇ 2 ਵਿਧਾਇਕਾਂ ਨੇ ਆਪਣੀ ਨਰਾਜ਼ਗੀ ਜਾਹਰ ਕਰਦੇ ਹੋਏ ਪਾਰਟੀ ਵਲੋਂ ਦਿਤੇ ਅਹੁਦਿਆਂ ਛੱਡ ਦਿਤਾ ਹੈ | ਹਲਕਾ ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿਤਾ ਹੈ | ਇਹਨਾਂ ਵਿਧਾਇਕਾਂ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਕਾਂਗਰਸ ਪਾਰਟੀ ਵੱਲੋਂ ਦਿਤੇ ਗਏ ਅਹੁਦਿਆਂ ਤੋਂ ਅਸਤੀਫਾ ਦੇ ਰਹੇ ਹਨ ਪਰ ਵਿਧਾਇਕ ਬਣੇ ਰਹਿਣਗੇ |

ਅਸਤੀਫਾ ਦੇਣ ਵਾਲੇ ਵਿਧਾਇਕਾਂ ਨੇ ਪਾਰਟੀ ਨੂੰ ਚੇਤਾਵਨੀ ਵੀ ਦਿਤੀ ਹੈ ਕਿ ਜੇਕਰ ਪੱਛੜੀਆਂ ਸ਼੍ਰੇਣੀਆਂ ਨੂੰ ਅਣਦੇਖਾ ਕੀਤਾ ਗਿਆ ਤਾ ਕਾਂਗਰਸ ਪਾਰਟੀ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਬੇਸ਼ੱਕ ਮੁੱਖਮੰਤਰੀ ਨੇ ਵਿਧਾਇਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਆਉਣ ਵਾਲੇ ਸਮੇਂ ਵਿਚ ਵਸੀਲੇ ਕਰਨ ਦਾ ਭਰੋਸਾ ਦਿਤਾ ਹੈ ਪਰ ਦੇਖਣਾ ਇਹ ਹੋਵੇਗਾ ਕਿ ਕਾਂਗਰਸ ਪਾਰਟੀ ਵਿਚ ਪੈਦਾ ਹੋ ਰਹੀ ਹੈ ਇਸ ਦਰਾਰ ਨੂੰ ਕੈਪਟਨ ਅਮਰਿੰਦਰ ਸਿੰਘ ਕਿਵੇਂ ਭਰਨਗੇ |