Darbar Sahib Amritsar : ਸ਼ਹੀਦੀ ਸਮਾਗਮ ਦੌਰਾਨ ਲੱਗੇ Khalistan Zindabad ਦੇ ਨਾਅਰੇ

ਖ਼ਬਰਾਂ

Darbar Sahib Amritsar : ਸ਼ਹੀਦੀ ਸਮਾਗਮ ਦੌਰਾਨ ਲੱਗੇ Khalistan Zindabad ਦੇ ਨਾਅਰੇ

ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦੀ ਸਮਾਗਮ ਮਨਾਇਆ ਗਿਆ | ਇਸ ਸਮਾਗਮ ਦੌਰਾਨ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ | ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਪਹਿਲਾਂ ਤਾ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਰਾਗੀ ਸਿੰਘਾਂ ਨੇ ਵੈਰਾਗ ਮਈ ਬਾਣੀ ਦੇ ਕੀਰਤਨ ਕੀਤੇ | ਕੀਰਤਨ ਹੋਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਵੱਲੋਂ ਸੰਗਤਾਂ ਨੂੰ ਸੰਬੋਧਿਤ ਕੀਤਾ ਗਿਆ ਪਰ ਇਸ ਦੌਰਾਨ ਕੁਝ ਨੌਜਵਾਨਾਂ ਵੱਲੋਂ ਤਲਵਾਰਾਂ ਲਹਿਰਾ ਕੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ |  ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮਨਾਏ ਜਾ ਰਹੇ ਸ਼ਹੀਦੀ ਸਮਾਗਮ ਦੌਰਾਨ ਸਿੱਖ ਆਗੂਆਂ ਵਿੱਚ ਤਕਰਾਰਬਾਜ਼ੀ ਹੁੰਦੀ ਵੀ ਨਜ਼ਰ ਆਈ |

ਦੱਸ ਦੇਈਏ ਕਿ ਸ਼ਹੀਦੀ ਸਮਾਗਮ ਵਿੱਚ ਇਕੱਤਰ ਹੋਈਆਂ ਸੰਗਤਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣਿਆਂ ਬੱਚਿਆਂ ਨੂੰ ਉਚੇਰੀ ਸਿਖਿਆ ਹਾਸਿਲ ਕਰਵਾਉਣ ਦੀ ਬੇਨਤੀ ਕੀਤੀ |