ਡੇਰਾ ਪ੍ਰੇਮੀਆਂ ਨੇ ਰਾਮ ਰਹੀਮ ਨੂੰ ਜੇਲ੍ਹ ਤੋਂ ਹੀ ਪ੍ਰਵਚਨ ਕਰਨ ਦੀ ਰੱਖੀ ਮੰਗ
Published : Jan 23, 2018, 10:39 am IST
Updated : Jan 23, 2018, 5:09 am IST
SHARE ARTICLE

ਚੰਡੀਗੜ੍ਹ: ਸਿਰਸਾ 'ਚ ਡੇਰਾ ਸੱਚਾ ਸੌਦਾ ਦੇ ਸਾਬਕਾ ਮੁਖੀ ਸ਼ਾਹ ਸਤਨਾਮ ਸਿੰਘ ਜੀ ਦਾ ਜਨਮ ਦਿਨ 25 ਜਨਵਰੀ ਨੂੰ ਆ ਰਿਹਾ ਹੈ। ਇਸ ਨੂੰ ਮੁੱਖ ਰੱਖਦਿਆਂ ਡੇਰਾ ਪ੍ਰੇਮੀਆਂ ਨੇ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਹੀ ਪ੍ਰਵਚਨ ਕਰਨ ਦੀ ਮੰਗ ਰੱਖੀ ਹੈ। ਇਸ ਦੇ ਨਾਲ ਹੀ ਪ੍ਰਵਚਨ ਨੂੰ ਬ੍ਰਾਡਕਾਸਟ ਕਰਾਉਣ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ ਜਾਣ ਦੀ ਵੀ ਅਪੀਲ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕਰੇਗਾ। ਇਹ ਪਟੀਸ਼ਨ 'ਮਾਲਵਾ ਇੰਸਾ ਫਾਲੋਅਰਸ ਡੇਰਾ ਸੱਚਾ ਸੌਦਾ ਐਸੋਸੀਏਸ਼ਨ' ਬਠਿੰਡਾ ਵਲੋਂ ਦਾਇਰ ਕੀਤੀ ਗਈ ਹੈ। 


ਐਡਵੋਕੇਟ ਰਾਓ ਪੀ. ਐੱਸ. ਗਿਰਵਰ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ ਸਮਾਦ ਹਿੱਤ ਲਈ ਕੰਮ ਕਰਦੇ ਹਨ ਅਤੇ ਇਸ ਲਈ ਇਕ ਵੀ ਪੈਸਾ ਨਹੀਂ ਲਿਆ ਜਾਂਦਾ। ਇਸ ਵਾਰ ਹੁਣ ਸ਼ਾਹ ਸਤਨਾਮ ਜੀ ਮਹਾਰਾਜ ਦੇ ਜਨਮ ਦਿਨ 'ਤੇ ਅਜਿਹਾ ਹੀ ਕਰਨ ਦੀ ਯੋਜਨਾ ਬਣਾਈ ਗਈ ਹੈ। ਹਾਈਕੋਰਟ 'ਚ ਦਾਇਰ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਸੰਵਿਧਾਨਿਕ ਅਧਿਕਾਰੀਆਂ ਦੇ ਤਹਿਤ ਇਹ ਮੰਗ ਕੀਤੀ ਜਾ ਰਹੀ ਹੈ, ਜਿਸ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।

SHARE ARTICLE
Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement