ਕੇਜਰੀਵਾਲ ਦੀ ਮੁਆਫ਼ੀ 'ਤੇ ਪੰਜਾਬ 'ਆਪ' 'ਚ ਵੱਡੀ ਬਗ਼ਾਵਤ, ਭਗੰਵਤ ਮਾਨ ਦਾ ਅਸਤੀਫ਼ਾ
Published : Mar 16, 2018, 1:26 pm IST
Updated : Mar 16, 2018, 7:56 am IST
SHARE ARTICLE

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੁਆਰਾ ਡਰੱਗ ਤਸਕਰੀ ਦੇ ਦੋਸ਼ ਲਗਾਏ ਜਾਣ ਦੇ ਬਾਅਦ ਸਾਬਕਾ ਮੰਤਰੀ ਵਿਕਰਮ ਮਜੀਠਿਆ ਤੋਂ ਲਿਖਤੀ ਮੁਆਫ਼ੀ ਮੰਗਣ ਨਾਲ ਆਮ ਆਦਮੀ ਪਾਰਟੀ ਵਿਚ ਖੁਲ੍ਹ ਕੇ ਬਗ਼ਾਵਤ ਸਾਹਮਣੇ ਆ ਗਈ ਹੈ। ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਪਾਰਟੀ ਦੇ ਵਿਧਾਇਕ ਅਤੇ ਨੇਤਾ ਵਿਰੋਧੀ ਧਿਰ ਸੁਖਪਾਲ ਖਹਿਰਾ, ਸਟੇਟ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਸੀਨੀਅਰ ਨੇਤਾ ਕੰਵਰ ਸੰਧੂ ਨੇ ਕੇਜਰੀਵਾਲ ਦੇ ਇਸ ਬਿਆਨ ਨੂੰ ਸਿਰੇ ਤੋਂ ਖਾਰਿਜ ਕੀਤਾ ਹੈ। 



ਪੰਜਾਬ 'ਆਪ' ਦੇ ਪ੍ਰਧਾਨ ਭਗਵੰਤ ਮਾਨ ਨੇ ਅੱਜ ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਇਸ ਸਬੰਧ 'ਚ ਟਵੀਟ ਕੀਤਾ। ਉਨ੍ਹਾਂ ਟਵੀਟ ਵਿਚ ਲਿਖਿਆ ਹੈ ਕਿ ਮੈਂ ਪੰਜਾਬ 'ਆਪ' ਅਹੁਦੇ ਤੋਂ ਅਸਤੀਫ਼ਾ ਦੇ ਰਿਹਾ ਹਾਂ ਪਰ ਡਰੱਗ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਦੇ ਖਿਲਾਫ਼ ਮੇਰੀ ਲੜਾਈ ਜਾਰੀ ਰਹੇਗੀ। ਮੇਰੀ ਇਹ ਲੜਾਈ ਪੰਜਾਬ ਦੇ ਆਮ ਆਦਮੀ ਦੇ ਤੌਰ 'ਤੇ ਜਾਰੀ ਰਹੇਗੀ। ਆਪਣੇ ਆਪ ਨੂੰ ਪੰਜਾਬ ਦਾ ਆਮ ਆਦਮੀ ਦਸ ਕੇ ਉਨ੍ਹਾਂ ਇਕ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਛੱਡਣ ਦਾ ਵੀ ਸੰਕੇਤ ਦੇ ਦਿਤਾ। 

 

ਇਸ ਤੋਂ ਪਹਿਲਾਂ 'ਆਪ' ਨੇਤਾਵਾਂ ਸੁਖਪਾਲ ਖਹਿਰਾ, ਸਟੇਟ ਮੀਤ ਪ੍ਰਧਾਨ ਅਮਨ ਅਰੋੜਾ ਅਤੇ ਸੀਨੀਅਰ ਨੇਤਾ ਕੰਵਰ ਸੰਧੂ ਨੇ ਕਿਹਾ ਕਿ ਕੇਜਰੀਵਾਲ ਨੇ ਉਨ੍ਹਾਂ ਨਾਲ ਸਲਾਹ - ਮਸ਼ਵਰਾ ਕੀਤੇ ਬਿਨਾਂ ਹੀ ਇਹ ਕਦਮ ਚੁੱਕਿਆ ਹੈ। ਇਸ ਨਾਲ ਨਾ ਕੇਵਲ ਪਾਰਟੀ ਦੇ ਸਤਿਕਾਰ ਨੂੰ ਧੱਕਾ ਲੱਗਾ ਹੈ ਸਗੋਂ ਨਸ਼ੇ ਦੇ ਖਿਲਾਫ਼ ਲੜੀ ਜਾ ਰਹੀ ਲੜਾਈ ਨੂੰ ਵੀ ਠੋਕਰ ਪਹੁੰਚੀ ਹੈ। ਖਹਿਰਾ ਅਤੇ ਸੰਧੂ ਨੇ ਟਵੀਟ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ ਦੁਆਰਾ ਮੰਗੀ ਗਈ ਮੁਆਫ਼ੀ ਤੋਂ ਅਸੀਂ ਬਹੁਤ ਹੈਰਾਨ ਹਾਂ ਅਤੇ ਸਾਨੂੰ ਇਹ ਕਬੂਲ ਕਰਨ ਵਿਚ ਵੀ ਕੋਈ ਝਿਜਕ ਨਹੀਂ ਹੈ ਕਿ ਕੇਜਰੀਵਾਲ ਨੇ ਇਸ ਮਾਮਲੇ ਵਿਚ ਮੁਆਫ਼ੀ ਮੰਗ ਲਈ ਹੈ।

ਕੰਵਰ ਸੰਧੂ ਨੇ ਅੱਗੇ ਕਿਹਾ ਕਿ ਉਹ ਹੁਣ ਵੀ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਖਿਲਾਫ਼ ਵੀ ਕੇਬਲ ਮਾਫ਼ੀਆ ਨੇ ਕੇਸ ਕੀਤਾ ਹੋਇਆ ਹੈ ਪਰ ਉਹ ਅੰਤ ਤਕ ਇਸ ਲੜਾਈ ਨੂੰ ਪਹੁੰਚਾਉਣਗੇ ਇਸ ਵਿਚ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ। 



ਵਿਧਾਨਸਭਾ ਵਿਚ ਤੁਹਾਡੇ ਉਪਨੇਤਾ ਅਤੇ ਸਟੇਟ ਮੀਤ ਪ੍ਰਧਾਨ ਅਮਨ ਅਰੋੜਾ ਨੇ ਵੀ ਕਿਹਾ ਕਿ ਇਸ ਮਾਮਲੇ ਵਿਚ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਨਹੀਂ ਹੋਇਆ। ਉਨ੍ਹਾਂ ਦਸਿਆ ਕਿ ਵਿਧਾਨ ਸਭਾ ਵਿਚ ਅੱਜ ਸਾਰੇ ਵਿਧਾਇਕਾਂ ਦੀ ਮੀਟਿੰਗ ਸਰਕਾਰ ਦੇ ਇਕ ਸਾਲ ਦੇ ਕਾਰਜਕਾਲ ਨੂੰ ਲੈ ਕੇ ਬੁਲਾਈ ਗਈ ਹੈ। ਇਸ ਵਿਚ ਨਿਸ਼ਚਿਤ ਰੂਪ ਨਾਲ ਕੇਜਰੀਵਾਲ ਦੁਆਰਾ ਮੰਗੀ ਗਈ ਮੁਆਫ਼ੀ ਦੇ ਬਾਅਦ ਪੈਦਾ ਹੋਏ ਹਾਲਾਤ 'ਤੇ ਵੀ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੁਆਰਾ ਮੁਆਫ਼ੀ ਮੰਗਣ ਤੋਂ ਪਹਿਲਾਂ ਪੰਜਾਬ ਦੀ ਟੀਮ ਨਾਲ ਸਲਾਹ ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ। 



ਜਿਕਰਯੋਗ ਹੈ ਕਿ 2016 ਵਿਚ ਅਰਵਿੰਦ ਕੇਜਰੀਵਾਲ ਹਰ ਰੰਗ ਮੰਚ ਤੋਂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਤਸਕਰ ਦੱਸ ਰਹੇ ਸਨ। ਉਨ੍ਹਾਂ ਮਜੀਠੀਆ ਨੂੰ ਚੁਣੋਤੀ ਦਿਤੀ ਸੀ ਕਿ ਜਾਂ ਤਾਂ ਉਹ ਉਨ੍ਹਾਂ ਦੇ (ਕੇਜਰੀਵਾਲ) ਆਰੋਪਾਂ ਲਈ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਵਾ ਦੇਣ ਨਹੀਂ ਤਾਂ ਪੰਜਾਬ ਵਿਚ 'ਆਪ' ਸਰਕਾਰ ਆਉਣ 'ਤੇ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਕੋਰਟ ਵਿਚ ਮਾਮਲਾ ਪੁੱਜਣ ਦੇ ਬਾਵਜੂਦ ਕੇਜਰੀਵਾਲ ਹਰ ਰੰਗ ਮੰਚ ਤੋਂ ਮਜੀਠੀਆ 'ਤੇ ਡਰੱਗ ਤਸਕਰ ਹੋਣ ਦਾ ਇਲਜ਼ਾਮ ਲਗਾਉਂਦੇ ਰਹੇ ਸਨ। 

 
ਬਿਕਰਮ ਸਿੰਘ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਦੇ ਮੁਆਫ਼ੀ ਮੰਗੇ ਜਾਣ 'ਤੇ ਉਨ੍ਹਾਂ ਨੂੰ ਮੁਆਫ਼ ਕਰ ਦਿਤਾ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਹਾਲਾਂਕਿ ਕੇਜਰੀਵਾਲ ਨੇ ਮੁਆਫ਼ੀ ਮੰਗ ਲਈ ਹੈ ਤਾਂ ਉਹ ਅਪਣੇ ਦਿਲ ਵਿਚ ਕੋਈ ਦੁਸ਼ਮਣੀ ਨਹੀਂ ਰੱਖਣਾ ਚਾਹੁੰਦੇ, ਇਸ ਲਈ ਉਨ੍ਹਾਂ ਨੂੰ ਮੁਆਫ਼ ਕਰ ਦਿਤਾ। ਇਹ ਪਹਿਲਾ ਮਾਮਲਾ ਨਹੀਂ ਹੈ ਜਿਸ ਵਿਚ ਕੇਜਰੀਵਾਲ ਨੇ ਮੁਆਫ਼ੀ ਮੰਗੀ ਹੈ। ਇਸ ਤੋਂ ਪਹਿਲਾਂ ਵੀ ਕਈ ਵਾਰ ਅਪਣੇ ਕੀਤੇ 'ਤੇ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਪਈ ਹੈ।

SHARE ARTICLE
Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement