
ਐਸ.ਏ.ਐਸ. ਨਗਰ, 9 ਅਕਤੂਬਰ (ਸੁਖਦੀਪ ਸਿੰਘ ਸੋਈ) : ਲੜਕੀਆਂ ਨੂੰ ਪੜ੍ਹਾ ਲਿਖਾ ਕੇ ਹੀ ਚੰਗੇ ਅਤੇ ਨਰੋਏ ਸਮਾਜਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਅਜੋਕੇ ਯੁੱਗ ਵਿਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਸਗੋਂ ਬਹੁਤ ਸਾਰੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 14 ਅਕਤੂਬਰ ਤਕ ਜ਼ਿਲ੍ਹੇ ਵਿਚ 'ਬੇਟੀ ਬਚਾਓ ਬੇਟੀ ਪੜਾਓ' ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਆਪਣੇ ਸੰਬੋਧਨ ਵਿੱਚ ਕੀਤਾ।
ਉਪਰੰਤ ਡੀਸੀ ਸ੍ਰੀਮਤੀ ਸਪਰਾ ਨੇ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਪ੍ਰਤੀ ਹਸਤਾਖਰ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮਰ ਅਫਸਰ ਸ੍ਰ: ਅਮਰਜੀਤ ਸਿੰਘ ਕੌਰੇ ਨੇ ਬੇਟੀ ਬਚਾਓ ਬੇਟੀ ਪੜਾਓ' ਜਾਗਰੂਕਤਾ ਮੁਹਿੰਮ ਵਿਸਤਾਰ ਪੂਰਵਕ ਜਾਣਕਾਰੀ ਦਿੰਦਿਆਂ ਦਸਿਆ ਕਿ ਇਹ ਮੁਹਿੰਮ 14 ਅਕਤੂਬਰ ਤਕ ਚੱਲੇਗੀ ਅਤੇ ਮੁਹਿੰਮ ਦੌਰਾਨ ਲੋਕਾਂ ਨੂੰ ਦਸਤਾਵੇਜ਼ੀ ਫਿਲਮਾਂ ਅਤੇ ਨੁੱਕੜ ਨਾਟਕਾਂ ਰਾਹੀਂ ਵੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਭਰੂਣ ਹੱਤਿਆ 'ਤੇ ਠੇਸ ਕਰਦੀ ਸਕਿੱਟ 'ਕੁੰਜਾਂ ਦੀਆਂ ਡਾਰਾਂ' ਵੀ ਪੇਸ਼ ਕੀਤੀ ਗਈ। ਇਸ ਮੌਕੇ ਵਧੀਕ ਡੀਸੀ ਚਰਨਦੇਵ ਸਿੰਘ ਮਾਨ, ਵਧੀਕ ਡੀ (ਵਿਕਾਸ) ਸੰਜੀਵ ਕੁਮਾਰ ਗਰਗ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਐਸ.ਡੀ.ਐਮ. ਆਰ.ਪੀ. ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅੰਮ੍ਰਿਤ ਬਾਲਾ, ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਨਿਰਮਲ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ ਤੇ ਹੋਰ ਅਧਿਕਾਰੀ-ਕਰਮਚਾਰੀ ਮੌਜੂਦ ਸਨ।