ਮੰਤਰੀ ਮੰਡਲ ਵੱਲੋਂ ਵਾਤਾਵਰਣ ਅਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਸਥਾਪਿਤ ਕਰਨ ਦੀ ਪ੍ਰਵਾਨਗੀ
Published : Dec 20, 2017, 5:38 pm IST
Updated : Dec 20, 2017, 12:08 pm IST
SHARE ARTICLE

ਚੰਡੀਗੜ੍ਹ : ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੀ ਰੋਕਥਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ ਵਿੱਚ ਵਾਤਾਵਰਣ ਅਤੇ ਮੌਸਮੀ ਬਦਲਾਅ ਸਬੰਧੀ ਡਾਇਰੈਕਟੋਰੇਟ ਦੀ ਸਥਾਪਨਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਡਾਇਰੈਕਟੋਰੇਟ ਬਣਨ ਨਾਲ ਸਨਅਤਾਂ ਨੂੰ ਵਾਤਾਵਰਣ ਸਬੰਧੀ ਪ੍ਰਵਾਨਗੀਆਂ ਦੇਣ ਦੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਇਸ ਪ੍ਰਕਿਰਿਆ ਵਿੱਚ ਹੋਰ ਵਧੇਰੇ ਜਵਾਬਦੇਹੀ ਲਿਆਂਦੀ ਜਾ ਸਕੇਗੀ।

ਇਸ ਤਜਵੀਜ਼ਤ ਡਾਇਰੈਕਟੋਰੇਟ ਨਾਲ ਪੰਜਾਬ ਰਾਜ ਵਿਗਿਆਨ ਤੇ ਤਕਨੀਕੀ ਕੌਂਸਲ ਵੱਲੋਂ ਤਿਆਰ ਕੀਤੇ ਜੀਵ-ਤਕਨਾਲੋਜੀ, ਜੀਵ-ਵਿਭਿੰਨਤਾ ਅਤੇ ਖੋਜ-ਸਿਫਾਰਸ਼ ਨਾਲ ਸਬੰਧਤ ਮੁੱਦਿਆਂ ਨੂੰ ਸੁਲਝਾਉਣ ਤੋਂ ਇਲਾਵਾ ਸਾਫ-ਸੁਥਰੇ ਵਾਤਾਵਰਣ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ।


ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਵੱਲੋਂ ਲਏ ਫੈਸਲੇ ਬਾਰੇ ਇੱਕ ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਡਾਇਰੈਕਟੋਰੇਟ ਵਿਗਿਆਨ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਵਿੱਚ ਸਥਾਪਿਤ ਕੀਤਾ ਜਾਵੇਗਾ ਅਤੇ ਇਸ ਦਾ ਕੰਮ-ਕਾਜ ਪ੍ਰਦੂਸ਼ਣ ਦੇ ਖਤਰਿਆਂ ਨੂੰ ਖਤਮ ਕਰਨ ਸੰਬੰਧੀ ਤਕਨੀਕੀ ਮਾਮਲਿਆਂ 'ਤੇ ਕੇਂਦਰਿਤ ਹੋਵੇਗਾ।

ਇਸ ਡਾਇਰੈਕਟੋਰੇਟ ਦੀਆਂ ਦੋ ਵੱਖ-ਵੱਖ ਡਵੀਜ਼ਨਾਂ-ਵਾਤਾਵਰਣ ਤੇ ਮੌਸਮੀ ਬਦਲਾਅ ਅਤੇ ਪ੍ਰਦੂਸ਼ਣ ਕੰਟਰੋਲ-ਹੋਣਗੀਆਂ ਜੋ ਸਬੰਧਤ ਮੁੱਦਿਆਂ ਬਾਰੇ ਰਣਨੀਤੀ ਤੇ ਨੀਤੀਕਰਨ ਅਤੇ ਪ੍ਰਦੂਸ਼ਣ ਸਬੰਧੀ ਕਾਨੂੰਨਾਂ ਨੂੰ ਸਖਤੀ ਨਾਲ ਅਮਲ ਵਿੱਚ ਲਿਆਉਣ ਵੱਲ ਧਿਆਨ ਦੇਣਗੀਆਂ।


ਸੂਬੇ ਦਾ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਭਾਰਤ ਸਰਕਾਰ, ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਡਿਪਟੀ ਕਮਿਸ਼ਨਰਾਂ, ਸਨਅਤਾਂ, ਪੂੰਜੀਕਾਰਾਂ, ਕਿਸਾਨਾਂ, ਸ਼ਹਿਰੀਆਂ ਅਤੇ ਮੀਡੀਆ ਨਾਲ ਤਾਲਮੇਲ ਕਰਕੇ ਪ੍ਰਦੂਸ਼ਣ ਦੀ ਰੋਕਥਾਮ ਲਈ ਨੀਤੀਆਂ ਅਤੇ ਪ੍ਰੋਗਰਾਮ ਬਣਾਉਣ ਲਈ ਵਿਉਂਤਬੰਦੀ ਕਰੇਗਾ।

SHARE ARTICLE
Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement