
ਮਾਂ-ਬੋਲੀ ਪੰਜਾਬੀ ਨੂੰ ਦਿਤਾ ਬਣਦਾ ਸਤਿਕਾਰ
ਚੰਡੀਗੜ੍ਹ, 20 ਫ਼ਰਵਰੀ (ਸਰਬਜੀਤ ਢਿੱਲੋਂ) : ਮਿਊਂਸਪਲ ਕਾਰਪੋਰੇਸ਼ਨ ਚੰਡੀਗੜ੍ਹ ਦੇ ਮੇਅਰ ਦਿਵੇਸ਼ ਮੋਦਗਿਲ, ਸੀਨੀਅਰ ਡਿਪਟੀ ਮੇਅਰ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਡਿਪਟੀ ਮੇਅਰ ਵਿਨੋਦ ਅਗਰਵਾਲ ਵਲੋਂ ਪੰਜਾਬੀਆਂ ਦੀ ਰਾਜਧਾਨੀ ਵਿਚ ਮਾਂ-ਬੋਲੀ ਪੰਜਾਬੀ ਨੂੰ ਬਣਦਾ ਸਤਿਕਾਰ ਦੇਣ ਲਈ ਅਪਣੇ ਦਫ਼ਤਰਾਂ ਅੱਗੇ ਲੱਗੀਆਂ ਨਾਵਾਂ ਦੀਆਂ ਤਖ਼ਤੀਆਂ 'ਤੇ ਅੰਗਰੇਜ਼ੀ ਤੇ ਹਿੰਦੀ ਦੇ ਨਾਲ-ਨਾਲ ਪੰਜਾਬ ਭਾਸ਼ਾ ਨੂੰ ਵੀ ਸਤਿਕਾਰ ਦੇਣਾ ਸ਼ੁਰੂ ਕਰ ਦਿਤਾ ਹੈ। ਜਦਕਿ ਇਸ ਤੋਂ ਪਹਿਲਾਂ ਬਣਦੇ ਰਹੇ ਮੇਅਰਾਂ ਨੇ ਪੰਜਾਬੀ ਭਾਸ਼ਾ ਨੂੰ ਨੁੱਕਰੇ ਲਾਈ ਰਖਿਆ।
ਜਦ ਚੰਡੀਗੜ੍ਹ ਪ੍ਰਸ਼ਾਸਨ ਪੰਜਾਬੀਆਂ ਦੀ ਚਿਰੋਕਣੀ ਮੰਗ ਨੂੰ ਅਜੇ ਵੀ ਕਈ ਥਾਈ ਨਜ਼ਰਅੰਦਾਜ ਕਰਦਾ ਆ ਰਿਹਾ ਹੈ। ਜਦਕਿ ਨਗਰ ਨਿਗਮ ਵਲੋਂ ਏਜੰਡੇ ਵੀ ਪੰਜਾਬੀ ਹਿੰਦੀ ਤੇ ਅੰਗਰੇਜ਼ੀ ਵਿਚ ਛਾਪੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਨਰਗਠਨ ਐਕਟ 1966 ਅਧੀਨ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬੀ ਭਾਸ਼ਾ ਨੂੰ ਚੰਡੀਗੜ੍ਹ ਸ਼ਹਿਰ ਵਿਚ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦੇਣ ਤੋਂ ਕੋਰਾ ਇਨਕਾਰ ਕੀਤਾ ਹੈ, ਇਸ ਲਈ ਪੰਜਾਬੀ ਪਿਆਰੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ।