ਮੁੱਖ ਮੰਤਰੀ ਵੱਲੋਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ
Published : Feb 5, 2018, 2:34 pm IST
Updated : Feb 5, 2018, 9:04 am IST
SHARE ARTICLE

ਚੰਡੀਗੜ੍ਹ: ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਲਈ ਸਿੱਧਾ ਲਾਭ ਅਦਾ ਕਰਨ ਦੇ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਇਸ ਪ੍ਰਾਜੈਕਟ ਅਧੀਨ ਨਾ ਤਾਂ ਕਿਸਾਨਾਂ ’ਤੇ ਕਿਸੇ ਕਿਸਮ ਦਾ ਦਬਾਅ ਪਾਇਆ ਜਾਵੇਗਾ ਤੇ ਨਾ ਹੀ ਉਨ੍ਹਾਂ ਨੂੰ ਇਸ ਲਈ ਕਿਸੇ ਤਰ੍ਹਾਂ ਦੀ ਅਦਾਇਗੀ ਕਰਨੀ ਪਵੇਗੀ।

ਮੁੱਖ ਮੰਤਰੀ ਨੇ ਆਖਿਆ ਕਿ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਦਰਮਿਆਨ ਕੋਰਾ ਝੂਠ ਫੈਲਾਇਆ ਜਾ ਰਿਹਾ ਹੈ ਜਦਕਿ ਕਿਸੇ ਵੀ ਕਿਸਾਨ ਪਾਸੋਂ ਖੇਤੀ ਲਈ ਬਿਜਲੀ ਖਪਤ ਦੀ ਵਸੂਲੀ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਆਖਿਆ ਕਿ ਕਿਸਾਨਾਂ ਨੂੰ ਸਿੱਧਾ ਲਾਭ ਦੇਣ ਦਾ ਫੈਸਲਾ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਦਾ ਹੱਲ ਕੱਢਣ ਦੇ ਸੰਦਰਭ ’ਚ ਲਿਆ ਗਿਆ ਹੈ। ਮੁੱਖ ਮੰਤਰੀ ਨੇ ਆਉਂਦੇ ਬਜਟ ਸੈਸ਼ਨ ਤੋਂ ਪਹਿਲਾਂ ਹੋਰ ਤਿੰਨ ਲੱਖ ਕਿਸਾਨਾਂ ਦਾ ਖੇਤੀ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ। ਇਹ ਬਜਟ ਸੈਸ਼ਨ ਮਾਰਚ ਦੇ ਦੂਜੇ ਹਫਤੇ ਹੋਣ ਦੀ ਆਸ ਹੈ।



ਕੈਪਟਨ ਨੇ ਕਿਹਾ ਕਿ ਅਗਾਊਂ ਹੀ ਪੈਸਾ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਵੇਗਾ ਜੋ ਇਸ ਪੈਸੇ ਨਾਲ ਆਪਣੇ ਬਿਜਲੀ ਬਿੱਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਵਿੱਚੋਂ ਜੋ ਵੀ ਪੈਸਾ ਕਿਸਾਨ ਬਚਾ ਲੈਣਗੇ, ਉਹ ਪੈਸਾ ਉਨ੍ਹਾਂ ਕਿਸਾਨਾਂ ਦੀਆਂ ਜੇਬਾਂ ਵਿੱਚ ਚਲਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੰਤਵ ਕਿਸਾਨਾਂ ਨੂੰ ਪਾਣੀ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਬਾਰੇ ਕਿਸਾਨਾਂ ਨੂੰ ਉਤਸ਼ਾਹਤ ਕਰਨਾ ਹੈ। ਮੁੱਖ ਮੰਤਰੀ ਨੇ ਸੁਚੇਤ ਕੀਤਾ ਕਿ ਜੇਕਰ ਪਾਣੀ ਦੇ ਸੰਕਟ ਨੂੰ ਪਹਿਲ ਦੇ ਅਧਾਰ ’ਤੇ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਨੂੰ ਅੱਗੇ ਜਾ ਕੇ ਬਹੁਤ ਔਖੇ ਹਾਲਾਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਿੱਧਾ ਲਾਭ ਅਦਾ ਕਰਨ ਦੀ ਸਕੀਮ ਦੋਵਾਂ ਧਿਰਾਂ ਸਰਕਾਰ ਤੇ ਕਿਸਾਨਾਂ ਲਈ ਲਾਭਕਾਰੀ ਹੋਵੇਗੀ।



ਇਸ ਸਕੀਮ ਬਾਰੇ ਹੋਰ ਵਿਸਥਾਰ ਵਿਚ ਦੱਸਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜੇਕਰ ਇਕ ਕਿਸਾਨ ਸਾਲਾਨਾ 50 ਹਜ਼ਾਰ ਰੁਪਏ ਦੀ ਖੇਤੀ ਬਿਜਲੀ ਖਪਤ ਕਰ ਲੈਂਦਾ ਹੈ ਤਾਂ ਉਸ ਨੂੰ ਇਸ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ। ਜੇਕਰ ਕਿਸਾਨ ਘੱਟ ਖਪਤ ਰਾਹੀਂ ਬਿਜਲੀ ਬਿੱਲ ਦੀ ਬੱਚਤ ਕਰ ਲੈਂਦਾ ਹੈ ਤਾਂ ਵੀ ਬਾਕੀ ਬਚਦਾ ਪੈਸਾ ਕਿਸਾਨ ਦੀ ਜੇਬ ਵਿਚ ਜਾਵੇਗਾ।

ਮੁੱਖ ਮੰਤਰੀ ਨੇ ਇਸ ਸਕੀਮ ਨੂੰ ਜਬਰੀ ਲਾਗੂ ਕਰਨ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਆਖਿਆ ਕਿ ਇਹ ਸਕੀਮ ਬਹੁਤ ਸੀਮਤ ਖੇਤਰ ਵਿਚ ਲਾਗੂ ਕੀਤੀ ਜਾ ਰਹੀ ਹੈ। ਕਿਸੇ ਵੀ ਕਿਸਾਨ ਨੂੰ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਲਈ ਮਜਬੂਰ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਲਾਭ ਬਾਰੇ ਕਿਸਾਨਾਂ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ ਜਾ ਰਿਹਾ ਹੈ ਜੋ ਆਪਣੇ ਹਿੱਤਾਂ ਲਈ ਇਸ ਪ੍ਰਾਜੈਕਟ ਦਾ ਹਿੱਸਾ ਬਣਨ ਵਾਸਤੇ ਸਵੈ-ਇੱਛਕ ਤੌਰ ’ਤੇ ਅੱਗੇ ਆ ਰਹੇ ਹਨ।

SHARE ARTICLE
Advertisement

Bikram Majithia House Vigilance Raid : 540 ਕਰੋੜ ਰੁਪਏ ਤੋਂ ਵੱਧ Drug Money, ਘਰਵਾਲੀ ਦੀ ਜਾਇਦਾਦ 'ਚ ਵਾਧਾ

26 Jun 2025 3:19 PM

Punjabi Youtuber Sukhbir Singh Linked With Shahzad bhatti | NIA Raid At Youtuber House | NIA Raid

26 Jun 2025 3:19 PM

ਨਸ਼ੇ ਦਾ ਮੁੱਦਾ ਭਾਰੀ... ਪੰਜਾਬ ਦੀ ਬਰਬਾਦੀ 'ਚਿੱਟਾ' ਲਿਆਇਆ ਕੌਣ?... ਕਿਹੜੀ ਸਰਕਾਰ ਜ਼ਿੰਮੇਵਾਰ?...

25 Jun 2025 9:00 PM

Majithia Case 'ਚ ਵੱਡਾ Update, ਪੂਰੀ ਰਾਤ Vigilance ਕਰੇਗੀ Interrogate 540 Cr ਜਾਇਦਾਦ ਦੇ ਖੁੱਲ੍ਹਣਗੇ ਭੇਤ?

25 Jun 2025 8:59 PM

'ਏਜੰਟਾਂ ਨੇ ਸਾਨੂੰ ਅਗਵਾ ਕਰਕੇ ਤਸ਼ੱਦਦ ਕੀਤਾ ਅਤੇ ਮੰਗਦੇ ਸੀ ਲੱਖਾਂ ਰੁਪਏ' Punjabi Men Missing in Iran ‘Dunki’

24 Jun 2025 6:53 PM
Advertisement