ਪਠਾਨਕੋਟ ਬੇਅਦਬੀ ਦੀ ਘਟਨਾ ਦੀਆਂ ਤਾਰਾਂ ਬਰਗਾੜੀ ਕਾਂਡ ਨਾਲ ਜੁੜੀਆਂ ਹੋ ਸਕਦੀਆਂ ਹਨ: ਅਕਾਲੀ ਦਲ
Published : Dec 28, 2017, 5:16 pm IST
Updated : Dec 28, 2017, 11:46 am IST
SHARE ARTICLE

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਪਠਾਨਕੋਟ ਵਿਖੇ ਹੋਈ ਬੇਅਦਬੀ ਦੀ ਕੋਸ਼ਿਸ਼ ਦੀਆਂ ਤਾਰਾਂ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੀਆਂ ਹੋ ਸਕਦੀਆਂ ਹਨ, ਇਸ ਲਈ ਦੋਸ਼ੀਆਂ ਦਾ ਪਰਦਾਫਾਸ਼ ਕਰਨ ਲਈ ਇਸ ਘਟਨਾ ਦੀ ਸਹੀ ਢੰਗ ਨਾਲ ਜਾਂਚ ਹੋਣੀ ਚਾਹੀਦੀ ਹੈ।

ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ 2016 ਵਿਚ ਫ਼ਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਪਿੰਡ ਵਿਚ ਵਾਪਰੀ ਬੇਅਦਬੀ ਦੀ ਘਟਨਾ ਵਰਗੀ ਹੀ ਇਕ ਘਟਨਾ ਪਿਛਲੇ ਹਫ਼ਤੇ ਪਠਾਨਕੋਟ ਵਿਚ ਵਾਪਰਨ ਤੋਂ ਰੋਕੀ ਗਈ ਹੈ। ਇਸ ਘਟਨਾ ਵਿਚ ਇਕ ਔਰਤ ਨੇ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਚੰਨੀ ਟੋਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਸਰੂਪ ਚੋਰੀ ਕਰ ਲਏ ਸਨ।



ਅਕਾਲੀ ਆਗੂ ਨੇ ਕਿਹਾ ਕਿ ਇਹ ਔਰਤ ਉਸ ਸਮੇਂ ਕੈਮਰੇ ਵਿਚ ਆ ਗਈ ਜਦੋਂ ਪਿੰਡ ਦੇ ਗੁਰਦਵਾਰਾ ਸਾਹਿਬ ਵਿਚੋਂ ਉਹ ਅਪਣੀ ਸ਼ਾਲ ਅੰਦਰ ਲੁਕੋ ਕੇ ਪਾਵਨ ਬੀੜਾਂ ਲਿਜਾ ਰਹੀ ਸੀ। ਬਾਅਦ ਵਿਚ ਉਸ ਔਰਤ ਦੇ ਘਰੋਂ ਦੋਵੇਂ ਬੀੜਾਂ ਵੀ ਲੱਭ ਗਈਆਂ। ਇਕ ਬੀੜ ਉਸ ਨੇ ਟਰੰਕ ਵਿਚ ਲੁਕਾ ਦਿਤੀ ਸੀ ਜਦਕਿ ਦੂਜੀ ਕਣਕ ਵਾਲੇ ਸਟੋਰ ਅੰਦਰ ਲੁਕੋ ਦਿੱਤੀ ਸੀ।

ਵਲਟੋਹਾ ਨੇ ਕਿਹਾ ਕਿ ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਬਰਗਾੜੀ ਬੇਅਦਬੀ ਕਾਂਡ ਵਾਂਗ ਪੰਜਾਬ ਵਿਰੋਧੀ ਤਾਕਤਾਂ ਅਜੇ
ਵੀ ਬੇਅਦਬੀ ਦੀਆਂ ਘਟਨਾਵਾਂ ਕਰ ਕੇ ਸੂਬੇ ਦੀ ਅਮਨ-ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਫ਼ਿਰਕੂ ਭਾਵਨਾਵਾਂ ਨੂੰ ਹਵਾ ਦੇਣ ਦਾ ਯਤਨ ਕਰ ਰਹੀਆਂ ਹਨ।

SHARE ARTICLE
Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement