
ਐਸ.ਏ.ਐਸ. ਨਗਰ, 8 ਮਾਰਚ (ਵਿਸ਼ੇਸ਼ ਪ੍ਰਤੀਨਿਧ) : ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਦੀ ਉਸਾਰੂ ਸੋਚ ਸਦਕਾ ਅਤੇ ਜਿਲ੍ਹਾ ਪ੍ਰਸਾਸ਼ਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਬਰੈਂਡ ਆਕਸੀਜ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿਚੋਂ ਜ਼ਿਲ੍ਹਾ ਐਸ.ਏ.ਐਸ.ਨਗਰ ਦਾ ਪਹਿਲਾ ਪੈਡ ਬੈਂਕ ਲਾਂਚ ਕਰਦਿਆਂ ਸਾਬਕਾ ਕੇਂਦਰੀ ਰਾਜ ਮੰਤਰੀ ਪ੍ਰਨੀਤ ਕੌਰ ਨੇ ਪੰਜਾਬ ਸਰਕਾਰ ਦੇ ਇਸ ਉÎਦਮ ਅਤੇ ਜ਼ਿਲ੍ਹਾ ਪ੍ਰਸਾਸ਼ਨ ਐਸ.ਏ.ਐਸ.ਨਗਰ ਦੀ ਸਲਾਘਾ ਕਰਦਿਆਂ ਕਿਹਾ ਕਿ ਇਹ ਉੱਦਮ ਨੌਜਵਾਨ ਲੋੜਵੰਦ ਬੱਚੀਆਂ ਲਈ ਕਾਰਗਰ ਸਾਬਿਤ ਹੋਵੇਗਾ। ਇਸ ਮੌਕੇ ਮੌਕੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਵੀ ਮੌਜੂਦ ਸਨ।
ਸ੍ਰੀਮਤੀ ਪ੍ਰਨੀਤ ਕੌਰ ਨੇ ਇਸ ਮੇਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਹੁਤ ਸਾਰੀਆਂ ਲੋੜਵੰਦ ਲੜਕੀਆਂ ਅਤੇ ਮੱਧਵਰਗ ਦੀਆਂ ਔਰਤਾਂ ਸੈਨਟਰੀ ਪੈਡ ਤੋਂ ਅਣਜਾਨ ਹਨ, ਜਿਸ ਕਾਰਨ ਉਨ੍ਹਾਂ ਨੂੰ ਤਰ੍ਹਾਂ ਤਰ੍ਹਾਂ ਦੀਆਂ ਬਿਮਾਰੀਆਂ ਦਾ ਸ਼ਿਕਾਰ ਹੋਣਾਂ ਪੈਂਦਾ ਹੈ। ਇੱਕ ਔਰਤ ਲਈ ਆਪਣੇ ਆਪ ਨੂੰ ਨਿਰੋਗ ਰੱਖਣ ਲਈ ਸਰੀਰ ਦੀ ਸਫਾਈ ਅਤੇ ਮਾਹਵਾਰੀ ਦੀ ਸਫਾਈ ਰੱਖਣਾ ਵਿਸੇਸ਼ ਮਹੱਤਵ ਰੱਖਦੀ ਹੈ। ਉਨ੍ਹਾਂ ਇਸ ਮੌਕੇ ਪੈਡ ਬੈਂਕ ਲਈ ਬਰੈਂਡ ਆਕਸੀਜ਼ਨ ਵਲੋਂ ਦਿਤੇ ਸਹਿਯੋਗ ਦੀ ਵੀ ਸਲਾਘਾ ਕੀਤੀ। ਵਧੀਕ ਡੀਸੀ ਚਰਨਦੇਵ ਸਿੰਘ ਮਾਨ ਨੇ ਦੱਸਿਆ ਕਿ ਇਸ ਬੈਂਕ ਰਾਹੀਂ ਸੈਨੇਟਰੀ ਪੈਡਾਂ ਦੀ ਵੰਡ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਨੌਜਵਾਨ ਲੜਕੀਆਂ ਤੋਂ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਮੁਹਿੰਮ ਨੂੰ ਹੇਠਲੇ ਪੱਧਰ ਤਕ ਵੀ ਪਹੁੰਚਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਖਰੜ ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਜ਼ਿਲ੍ਹਾ ਬਾਲ ਭਲਾਈ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਸਮੇਤ ਹੋਰ ਉਘੀਆਂ ਸ਼ਖਸ਼ੀਅਤਾਂ ਵੀ ਮੌਜੂਦ ਸਨ।