
ਦੇਵੀਗੜ੍ਹ, 20 ਸਤੰਬਰ (ਗੁਰਜੀਤ
ਸਿੰਘ ਉਲਟਪੁਰ) : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨਣ ਦੇ ਵਿਰੋਧ
ਵਿੱਚ 7 ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼
ਮੋਤੀ ਮਹਿਲ ਨੂੰ ਘਰੇਨ ਦੇ ਅੰਦੋਲਨ ਨੂੰ ਅਸਫ਼ਲ ਬਣਾਉਣ ਲਈ ਥਾਣਾ ਸਦਰ ਦੀ ਪੁਲਿਸ ਨੇ ਹਲਕਾ
ਸਨੋਰ ਵੱਲੋਂ ਇੱਕ ਦਰਜਨ ਦੇ ਕਰੀਬ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਕੇ 26 ਸਤੰਬਰ ਤੱਕ
ਜੁਡੀਸ਼ੀਅਲ ਹਿਰਾਸਤ ਵਿੱਚ ਜੇਲ ਭੇਜ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਬੀਤੀ ਰਾਤ
ਬਲਬੇੜ੍ਹਾ ਭੁੰਨਰਹੇੜੀ ਸਨੌਰ ਪੁਲਿਸ ਨੇ ਇਲਾਕੇ ਦੇ ਪਿੰਡਾਂ ਵਿਚ ਛਾਪੇ ਮਾਰੀ ਕੀਤੀ ਗਈ
ਤੇ ਕਿਸਾਨ ਆਗੂ ਦੀਆਂ ਗ੍ਰਿਫ਼ਤਾਰੀਆਂ ਦਾ ਸਿਲਸਿਲਾਂ ਜਾਰੀ ਸੀ। ਅੱਜ ਵੀ ਥਾਣਾ ਸਦਰ ਦੇ ਐਸ
ਐਚ ਓ ਜਸਵਿੰਦਰ ਸਿੰਘ ਟਿਵਾਣਾ ਨੇ ਪੁਲਿਸ ਫ਼ੋਰਸ ਨਾਲ ਇਲਾਕੇ ਦਾ ਜਾਇਜ਼ਾ ਲਿਆ ਕਿ ਕਿਤੇ
ਕੋਈ ਅਨਸੁਣੀ ਘਟਨਾ ਨਾ ਹੋ ਸਕੇ। ਇਸੇ ਤਰ੍ਹਾਂ ਅੱਜ ਪਿੰਡ ਕੱਕੇਪੁਰ ਵਿਖੇ ਭਾਰਤੀ ਕਿਸਾਨ
ਯੂਨੀਅਨ ਡਕੌਂਦਾ ਦੇ ਕਿਸਾਨ ਆਗੂ ਸੁਖਿਵਿੰਦਰ ਸਿੰਘ ਤੁਲੇਵਾਲ ਦੀ ਅਗਵਾਈ ਹੇਠ ਪੰਜਾਬ
ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂ ਤੇ ਵਰਕਰ ਸ਼ਾਮਲ
ਹੋਏ। ਉਨ੍ਹਾਂ ਪੰਜਾਬ ਸਰਕਾਰ ਵਿਰੁਧ ਡਟ ਕੇ ਨਾਹਰੇਬਾਜ਼ੀ ਕੀਤੀ।
ਇਸ ਮੌਕੇ ਦੌਰਾਨ
ਸੁਖਵਿੰਦਰ ਸਿੰਘ ਤੁਲੇਵਾਲ ਨੇ ਕਿਸਾਨ ਭਰਾਵਾਂ ਨੂੰ 22 ਤੋਂ 27 ਸਤੰਬਰ ਤਕ ਮੋਤੀ ਮਹਿਲ
ਪਟਿਆਲਾ ਵਿਖੇ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ
ਸਰਕਾਰ ਤੇ ਕੰਨਾਂ ਤਕ ਆਵਾਜ਼ ਪਹੁੰਚ ਸਕੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰਤ ਪ੍ਰਵਾਨ
ਕਰਨ ਲਈ ਮਜਬੂਰ ਹੋਣਾ ਪਵੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰ ਮੰਗਾਂ ਮੰਨ ਦੀ
ਬਜਾਏ ਕਿਸਾਨਾਂ ਨੂੰ ਜੇਲ ਵਿਚ ਡੱਕ ਰਹੀ ਹੈ। ਜੋ ਕਿ ਗ਼ਲਤ ਗੱਲ ਹੈ ਉਨ੍ਹਾਂ ਕਿਹਾ ਕਿ ਇਸ
ਤਰ੍ਹਾਂ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।