ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇ ਕੇ ਫ਼ਿਲਮੀ ਕਾਰੋਬਾਰ ਪਿਛੇ ਛਡਿਆ : ਕਿਰਨ ਖੇਰ
Published : Nov 30, 2017, 12:07 am IST
Updated : Nov 29, 2017, 6:38 pm IST
SHARE ARTICLE

ਚੰਡੀਗੜ੍ਹ, 29  ਨਵੰਬਰ (ਸਰਬਜੀਤ ਢਿੱਲੋਂ) : ਸ਼ਹਿਰ ਦੀ ਸੰਸਦ ਮੈਂਬਰ ਬਣਨ ਤੋਂ ਬਾਅਦ ਅਪਣਾ ਫ਼ਿਲਮੀ ਟੀ.ਵੀ. ਕਾਰੋਬਾਰ ਨੂੰ ਪਿੱਛੇ ਛੱਡ ਕੇ ਸਾਰਾ ਸਮਾਂ ਚੰਡੀਗੜ੍ਹ ਵਾਸੀਆਂ ਦੀ ਸੇਵਾ ਨੂੰ ਹੀ ਸਮਰਪਤ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਵਿਕਾਸ ਲਈ ਲੜਦੀ ਆ ਰਹੀ ਹੈ, ਜਿਸ ਵਿਚ ਅਹਿਮ ਮੁੱਦਿਆਂ- ਲੀਜ਼ ਹੋਲਡ ਫ਼ਰੀ ਕਰਨ, ਟ੍ਰੈਫ਼ਿਕ ਦੀ ਸਮੱਸਿਆ ਦੇ ਕੰਟਰੋਲ ਲਈ ਫ਼ਲਾਈਓਵਰ ਬਣਾਉਣ ਅਤੇ ਸ਼ਹਿਰ ਵਿਚ ਔਰਤਾਂ ਦੀ ਸੁਰੱਖਿਆ 'ਚ ਪ੍ਰਸ਼ਾਸਕ ਸੁਧਾਰ ਕਰਨ ਲਈ ਪੂਰੀ ਵਾਹ ਲਾ ਰਹੀ ਹੈ। ਜਦਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ  ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਹਮੇਸ਼ਾ ਲੋਕਾਂ ਨੂੰ ਲਾਰੇ ਲੱਪੇ ਲਾ ਕੇ ਹੀ 15 ਸਾਲਾਂ ਤਕ ਕੁਰਸੀ ਕਾਇਮ ਰੱਖਣ ਨੂੰ ਤਰਜੀਹ ਦਿਤੀ ਸੀ। ਇਹ ਵਿਚਾਰ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਲੋਂ ਦੁਪਹਿਰ ਕਰਵਾਏ ਮੀਟ ਦਾ ਪ੍ਰੈੱਸ ਪ੍ਰੋਗਰਾਮ ਵਿਚ ਪ੍ਰਗਟ ਕੀਤੇ। 


ਸੰਸਦ ਮੈਂਬਰ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵਲੋਂ ਨੌਜਵਾਨ ਲੜਕੀ ਨਾਲ ਹੋਏ ਸਮੂਹਕ ਬਲਾਤਕਾਰ ਦੇ ਦੋਸ਼ੀਆਂ ਨੂੰ ਥੋੜ੍ਹੇ ਹੀ ਸਮੇਂ ਵਿਚ ਗ੍ਰਿਫ਼ਤਾਰ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਪਾਰਟੀ ਪ੍ਰਧਾਨ ਸੰਜੇ ਟੰਡਨ ਨਾਲ ਵੱਧ ਰਹੀ ਸਿਆਸੀ ਦੂਰੀ ਦਾ ਖੰਡਨ ਕਰਦਿਆਂ ਕਿਹਾ ਕਿ ਉਨ੍ਹਾਂ ਹਮੇਸ਼ਾ ਮੇਰੇ ਕੰਮਾਂ ਦੀ ਪ੍ਰੋੜਤਾ ਕੀਤੀ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੀਜ਼ ਹੋਲਡ ਫ਼ਰੀ ਹੋਲਡ ਦਾ ਮੁੱਦਾ ਜੋ ਸ਼ਹਿਰ ਵਾਸੀਆਂ ਲਈ ਬਹੁਤ ਗੰਭੀਰ ਸੀ। ਉਨ੍ਹਾਂ ਕਿਹਾ ਕਿ ਸਾਬਕਾ ਸੰਸਦ ਮੈਂਬਰ ਪਵਨ ਬਾਂਸਲ ਨੇ ਅਪਣੇ ਕਾਰਜਕਾਲ ਦੌਰਾਨ ਇਸ ਨੂੰ ਕਈ ਸਾਲ ਜਾਣਬੁਝ ਕੇ ਰੋਕੀ ਰਖਿਆ ਅਤੇ ਫਿਰ ਗ੍ਰਹਿ ਮੰਤਰਾਲੇ ਨੂੰ ਫ਼ਾਈਲਾਂ ਭੇਜ ਦਿਤੀਆਂ ਜਦਕਿ ਇਹ ਕੰਮ ਕੇਂਦਰ ਦਾ ਨਹੀਂ, ਸਗੋਂ ਉਸ ਸਮੇਂ ਦੇ ਰਾਜਪਾਲ ਸ਼ਿਵਰਾਜ ਪਾਟਿਲ ਨੇ ਹੀ ਕਰਨਾ ਸੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟ੍ਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਟ੍ਰਿਬਿਊਨ ਚੌਕ 'ਤੇ ਫ਼ਲਾਈਓਵਰ ਛੇਤੀ ਬਣਵਾਇਆ ਜਾਵੇਗਾ। ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਰਾਣਾ, ਜਨਰਲ ਸਕੱਤਰ ਬਿਰੇਂਦਰ ਸਿੰਘ ਰਾਵਤ ਨੇ ਉਨ੍ਹਾਂ ਨੂੰ ਯਾਦਗਾਰੀ ਮੋਮੈਂਟੋ ਭੇਂਟ ਕੀਤਾ।

SHARE ARTICLE
Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement