ਸਿਰਫ ਆਲੋਚਨਾ ਕਰਨ ਲਈ ਹੀ ਆਲੋਚਨਾ ਨਾ ਕਰੋ - ਮੁੱਖ ਮੰਤਰੀ
Published : Nov 20, 2017, 4:34 pm IST
Updated : Nov 20, 2017, 11:04 am IST
SHARE ARTICLE

ਚੰਡੀਗੜ, 20 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਉਨਾਂ ਦੀ ਸਰਕਾਰ ਭਾਵੇਂ ਸਿਹਤਮੰਦ ਆਲੋਚਨਾ ਦਾ ਖਿੜੇ ਮੱਥੇ ਸੁਆਗਤ ਕਰਦੀ ਹੈ ਪਰ ਇਸ ਦੇ ਨਾਲ ਵਿਰੋਧੀ ਧਿਰ ਨੂੰ ਵੀ ਸਿਰਫ ਆਲੋਚਨਾ ਕਰਨ ਦੀ ਖਾਤਰ ਹੀ ਸਰਕਾਰ ਦੀ ਆਲੋਚਨਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ 15ਵੀਂ ਵਿਧਾਨ ਸਭਾ ਦੇ ਸਮੂਹ ਵਿਧਾਇਕਾਂ ਨੂੰ ਪਵਿੱਤਰ ਸਦਨ ਦੇ ਵਿਧਾਨਕ ਕੰਮਕਾਜ ਦੇ ਬੁਨਿਆਦੀ ਸਦਾਚਾਰ ਤੇ ਸ਼ਿਸ਼ਟਾਚਾਰ ਨੂੰ ਅਪਨਾਉਣਾ ਚਾਹੀਦਾ ਹੈ।

 

ਅੱਜ ਇੱਥੇ ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਲੋਕ ਪ੍ਰਸ਼ਾਸਨ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਦੇ ਪਹਿਲੇ ਦਿਨ ਵਿਧਾਇਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਵਡੇਰੇ ਜਨਤਕ ਹਿੱਤ ਵਿੱਚ ਉਸਾਰੂ ਅਤੇ ਸਾਕਾਰਤਮਕ ਭੂਮਿਕਾ ਅਦਾ ਕਰਨ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਉਸਾਰੂ ਅਲੋਚਨਾ ਲੋਕ ਪੱਖੀ ਉਪਰਾਲਿਆਂ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਲਈ ਸਾਰਥਕ ਨਤੀਜੇ ਕੱਢਣ ਵਿੱਚ ਸਹਾਈ ਸਿੱਧ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਮੈਂਬਰਾਂ ਨੂੰ ਸਦਨ ਵਿੱਚ ਵੱਖ-ਵੱਖ ਮਸਲਿਆਂ ’ਤੇ ਵਿਚਾਰ-ਵਟਾਂਦਰਾ ਕਰਨ ਮੌਕੇ ਤੈਅ ਵਿਧਾਨਕ ਸ਼ਿਸ਼ਟਾਚਾਰ, ਰਵਾਇਤਾਂ, ਕਦਰਾਂ-ਕੀਮਤਾਂ ਅਤੇ ਮਰਿਆਦਾ ਦਾ ਪੱਲਾ ਨਹੀਂ ਛੱਡਣਾ ਚਾਹੀਦਾ। ਉਨਾਂ ਨੇ ਵਿਧਾਇਕਾਂ ਨੂੰ ਪਵਿੱਤਰ ਸਦਨ ਨੂੰ ਉਸ ਦਾ ਬਣਦਾ ਮਾਣ-ਸਤਿਕਾਰ ਦੇਣ ਦਾ ਵੀ ਸੱਦਾ ਦਿੱਤਾ ਹੈ।



ਸੂਬੇ ਦੀ ਭਲਾਈ ਲਈ ਸਾਰੇ ਭਾਈਵਾਲਾਂ ਦੇ ਸਹਿਯੋਗ ਨਾਲ ਅੱਗੇ ਵਧਣ ’ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਸੱਤਾਧਾਰੀ ਧਿਰ ਦੇ ਮੈਂਬਰਾਂ ਦੇ ਨਾਲ-ਨਾਲ ਵਿਰੋਧੀ ਧਿਰ ਵੀ ਇਸ ਮੌਕੇ ਦਾ ਪੂਰਾ ਫਾਇਦਾ ਉਠਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦੋ ਰੋਜ਼ਾ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਾ ਮਾਹਿਰਾਂ ਦੀ ਵਡਮੁੱਲੇ ਵਿਚਾਰਾਂ ਨਾਲ ਸਦਨ ਵਿੱਚ ਚਲਦੀ ਕਾਰਵਾਈ ਦੇ ਨਿਯਮ ਤੇ ਆਚਾਰ-ਵਿਹਾਰ ਬਾਰੇ ਵਿਸ਼ੇਸ਼ ਤੌਰ ’ਤੇ ਪਹਿਲੀ ਦਫ਼ਾ ਵਿਧਾਇਕ ਚੁਣੇ ਜਾਣ ਵਾਲਿਆਂ ਨੂੰ ਜਾਣਕਾਰੀ ਹਾਸਲ ਹੋਵੇਗੀ। ਉਨਾਂ ਕਿਹਾ ਕਿ ਵਿਧਾਇਕਾਂ ਨੂੰ ਢੁੱਕਵੀਂ ਵਿਧਾਨਕ ਪ੍ਰਿਆ ਅਤੇ ਸਦਨ ਵਿੱਚ ਆਪੋ-ਆਪਣੇ ਹਲਕਿਆਂ ਵਿੱਚ ਸਬੰਧਤ ਮੁੱਦਿਆਂ ਨੂੰ ਸਹੀ ਢੰਗ ਨਾਲ ਉਠਾਉਣ ਬਾਰੇ ਜਾਣਕਾਰੀ ਮੁਹੱਈਆ ਹੋਵੇਗੀ। 



ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਦਨ ਦੇ ਮੈਂਬਰਾਂ ਨੂੰ ਅਨੁਸ਼ਾਨਬੱਧ ਹੋਣ ਅਤੇ ਲੋਕਾਂ ਦੇ ਹਿੱਤ ਵਿੱਚ ਸਮੇਂ ਦੀ ਢੁਕਵੀਂ ਵਰਤੋਂ ਕਿਸ ਤਰਾਂ ਕੀਤੇ ਜਾਣ ਬਾਰੇ ਜਾਣੂ ਹੋਣ ਲਈ ਲਾਭਦਾਇਕ ਸਿੱਧ ਹੋਵੇਗਾ। ਉਨਾਂ ਕਿਹਾ ਕਿ ਇਹ ਕਦਮ ਵਿਧਾਇਕਾਂ ਨੂੰ ਪ੍ਰਸ਼ਨ ਕਾਲ, ਸਿਫਰ ਕਾਲ ਦੌਰਾਨ ਆਪਣੇ ਅਧਿਕਾਰਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਆਮ ਵਿਧਾਨਕ ਕੰਮਕਾਜ ਬਾਰੇ ਵੀ ਜਾਗਰੂਕ ਕਰੇਗਾ।

ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਆਪੋ-ਆਪਣੇ ਹਲਕਿਆਂ ਅਤੇ ਪੰਜਾਬ ਦੇ ਸੰਦਰਭ ਵਿੱਚ ਜਨਤਕ ਮਸਲੇ ਉਠਾਉਣ ਮੌਕੇ ਕਦਰਾਂ-ਕੀਮਤਾਂ ’ਤੇ ਅਧਾਰਿਤ ਨੈਤਿਕ ਪਹੁੰਚ ਅਪਣਾਉਣ ਦਾ ਸੱਦਾ ਦਿੱਤਾ। ਉਨਾਂ ਨੇ ਮੈਂਬਰਾਂ ਨੂੰ ਜਨਤਕ ਹਿੱਤ ਵਿੱਚ ਅਹਿਮ ਮੁੱਦਿਆਂ ਨੂੰ ਉਠਾਉਣ ਮੌਕੇ ਵਿਧਾਨਕ ਕਾਰਵਾਈ ਸਬੰਧੀ ਪਕੜ ਬਣਾਉਣ, ਵਿਧਾਨਕ ਪ੍ਰਿਆ ਦੇ ਮੁਢਲੇ ਸਦਾਚਾਰ ਤੇ ਸ਼ਿਸ਼ਟਾਚਾਰ, ਸਦਨ ਦੀਆਂ ਰਵਾਇਤਾਂ ਤੇ ਮਰਿਆਦਾਵਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ।



ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਇਸ ਸਿਖਲਾਈ ਪ੍ਰੋਗਰਾਮ ਵਿੱਚ ਵਧ-ਚੜ ਕੇ ਹਿੱਸਾ ਲੈਣ ਦਾ ਸੱਦਾ ਦਿੰਦਿਆਂ ਆਖਿਆ ਕਿ ਵਿਧਾਨ ਸਭਾ ਦੇ ਕੰਮਕਾਜ ਨਾਲ ਜੁੜੇ ਹਰ ਮਸਲੇ ਬਾਰੇ ਪੁਖਤਾ ਜਾਣਕਾਰੀ ਲੈਣ ਲਈ ਆਪਣੀ ਤਸੱਲੀ ਹੋਣ ਤੱਕ ਮਾਹਿਰਾਂ ਤੋਂ ਵੱਧ ਤੋਂ ਵੱਧ ਸਵਾਲ ਪੁੱਛੇ ਜਾਣ। ਮੁੱਖ ਮੰਤਰੀ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਸਦਨ ਦੇ ਨਿਗਰਾਨ ਹੋਣ ਦੇ ਨਾਤੇ ਵਿਧਾਇਕਾਂ ਦੇ ਸਲਾਹ ਮਸ਼ਵਰੇ ਨਾਲ ਸੈਸ਼ਨ ਦਾ ਏਜੰਡਾ ਉਲੀਕਣ ਤਾਂ ਕਿ ਵਡੇਰੇ ਜਨਤਕ ਹਿੱਤ ਵਿੱਚ ਵਿਧਾਨਕ ਕੰਮਕਾਜ ਨੂੰ ਹੋਰ ਅਰਥਪੂਰਨ ਬਣਾਇਆ ਜਾ ਸਕੇ।

ਸੰਸਦ ਮੈਂਬਰ ਵਜੋਂ ਆਪਣੇ ਤਜਰਬੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਅਕਸਰ ਸੰਸਦ ਮੈਂਬਰਾਂ ਲਈ ਨਿਰੰਤਰ ਸਿਖਲਾਈ ਪ੍ਰੋਗਰਾਮ ਕਰਵਾਉਂਦੇ ਸਨ ਅਤੇ ਉਨਾਂ ਨੂੰ ਯਾਦ ਹੈ ਕਿ ਸੂਰਜਕੁੰਡ ਵਿੱਚ ਹੋਏ ਅਜਿਹੇ ਇਕ ਸੈਸ਼ਨ ਵਿੱਚ ਉਨਾਂ (ਕੈਪਟਨ ਅਮਰਿੰਦਰ ਸਿੰਘ) ਨੇ ਵੀ ਹਿੱਸਾ ਲਿਆ ਸੀ। ਉਨਾਂ ਕਿਹਾ ਕਿ ਇਸ ਤਜਰਬੇ ਤੋਂ ਉਨਾਂ ਨੂੰ ਬਹੁਤ ਫਾਇਦਾ ਹੋਇਆ। 



ਇਸ ਤੋਂ ਪਹਿਲਾਂ ਮੁੱਖ ਮੰਤਰੀ ਤੇ ਸਦਨ ਦੇ ਨੇਤਾ ਅਤੇ ਸਮੂਹ ਵਿਧਾਇਕਾਂ ਦਾ ਰਸਮੀ ਸਵਾਗਤ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਉਪਰਾਲਾ ਵਿੱਢਣ ਦੀ ਤਜਵੀਜ਼ ਪੇਸ਼ ਕੀਤੀ ਗਈ ਸੀ ਜਿਸ ਦਾ ਉਦੇਸ਼ ਨਵੇਂ ਮੈਂਬਰਾਂ ਨੂੰ ਵਿਧਾਨ ਸਭਾ ਦੀਆਂ ਰਵਾਇਤਾਂ ਅਤੇ ਕੰਮਕਾਜ ਬਾਰੇ ਜਾਣੂ ਕਰਵਾਉਣਾ ਹੈ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਸਦਨ ਦੇ ਮੈਂਬਰਾਂ ਨੂੰ ਲੋਕਾਂ ਦੇ ਹਿੱਤ ਵਿੱਚ ਆਪਣੀ ਭੂਮਿਕਾ ਤੇ ਜ਼ਿੰਮੇਵਾਰੀਆਂ ਨਿਭਾਉਣ ਲਈ ਬਹੁਤ ਸਹਾਈ ਹੋਵੇਗਾ ਕਿਉਂ ਜੋ ਲੋਕ ਹੀ ਸੰਸਦੀ ਜਮਹੂਰੀਅਤ ਦੇ ਅਸਲ ਰਖਵਾਲੇ ਹਨ।

ਰਾਣਾ ਕੇ.ਪੀ. ਸਿੰਘ ਨੇ ਕਿਹਾ ਸੰਸਦੀ ਕੰਮਕਾਜ ਦੇ ਤੌਰ-ਤਰੀਕਿਆਂ ਵਿੱਚ ਹੋਈਆਂ ਤਬਦੀਲੀਆਂ ਦੇ ਮੱਦੇਨਜ਼ਰ ਅਜਿਹੇ ਪ੍ਰੋਗਰਾਮ ਸਦਨ ਨੂੰ ਵਿਚਾਰ-ਵਟਾਂਦਰੇ ਲਈ ਨਾ ਸਿਰਫ ਅਹਿਮ ਮੰਚ ਮੁਹੱਈਆ ਕਰਵਾਉਣਗੇ ਸਗੋਂ ਤਬਦੀਲੀ ਦੇ ਏਜੰਟ ਵੀ ਸਿੱਧ ਹੋਣਗੇ। ਉਨਾਂ ਨੇ ਸੱਤਾਧਾਰੀ ਅਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਆਪਸੀ ਤਾਲਮੇਲ ਨਾਲ ਕੰਮਕਾਜ ਦੀ ਮਹੱਤਤਾ ਨੂੰ ਦਰਸਾਉਂਦਿਆਂ ਆਖਿਆ ਕਿ ਇਸ ਨਾਲ ਸਪੀਕਰ ਨੂੰ ਵੀ ਆਪਣੀ ਡਿਊਟੀ ਹੋਰ ਅਸਰਦਾਇਕ ਢੰਗ ਨਾਲ ਨਿਭਾਉਣ ਅਤੇ ਸਦਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।

ਸਦਨ ਦੇ ਮੈਂਬਰਾਂ ਨੂੰ ਇਸ ਪ੍ਰੋਗਰਾਮ ਦਾ ਭਰਪੂਰ ਲਾਹਾ ਖੱਟਣ ਦਾ ਸੱਦਾ ਦਿੰਦਿਆਂ ਸਪੀਕਰ ਨੇ ਆਖਿਆ ਕਿ ਇਹ ਉਪਰਾਲਾ ਅਗਲੇਰੇ ਸਮੇਂ ’ਚ ਸਦਨ ਵਿੱਚ ਸਿਹਤਮੰਦ ਵਿਚਾਰ-ਵਟਾਂਦਰੇ ਅਤੇ ਬਹਿਸ ਲਈ ਸੁਖਾਵਾਂ ਮਾਹੌਲ ਸਿਰਜਣ ਲਈ ਕਾਰਗਰ ਭੂਮਿਕਾ ਅਦਾ ਕਰੇਗਾ। 



ਇਸ ਉਪਰਾਲੇ ਦਾ ਸੁਆਗਤ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਇਸ ਨਾਲ ਵਿਧਾਨ ਸਭਾ ਜਿਸ ਨੂੰ ਜਮਹੂਰੀਅਤ ਦਾ ਮਜ਼ਬੂਤ ਥੰਮ ਮੰਨਿਆ ਜਾਂਦਾ ਹੈ, ਦੀਆਂ ਸ਼ਾਨਦਾਰ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੋਣਗੀਆਂ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਵਿਸ਼ੇਸ਼ ਤੌਰ ’ਤੇ ਪਹਿਲੀ ਵਾਰ ਵਿਧਾਇਕ ਚੁਣੇ ਜਾਣ ਵਾਲਿਆਂ ਲਈ ਵੱਧ ਸਹਾਈ ਹੋਵੇਗਾ। ਖਹਿਰਾ ਨੇ ਸਦਨ ਦੀਆਂ ਬੈਠਕਾਂ ਢੁਕਵੀਂ ਗਿਣਤੀ ਵਿੱਚ ਕੀਤੇ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਕਿ ਮੈਂਬਰਾਂ ਨੂੰ ਆਪੋ-ਆਪਣੇ ਹਲਕਿਆਂ ਦੇ ਮਸਲੇ ਉਠਾਉਣ ਦਾ ਮੌਕਾ ਮਿਲ ਸਕੇ।

ਸਿਖਲਾਈ ਪ੍ਰੋਗਰਾਮ ਦੇ ਸ਼ੁਰੂਆਤੀ ਸਮਾਗਮ ਵਿੱਚ ਪਹੁੰਚੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਆਖਿਆ ਕਿ ਅਜਿਹੇ ਪ੍ਰੋਗਰਾਮ ਸੰਸਦੀ ਜਮਹੂਰੀਅਤ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਾਰਗਰ ਸਿੱਧ ਹੁੰਦੇ ਹਨ। ਵਿਧਾਨ ਸਭਾ ਦੇ ਪਿਛਲੇ ਇਜਲਾਸ ਨੂੰ ਚੇਤੇ ਕਰਦਿਆਂ ਉਨਾਂ ਕਿਹਾ ਕਿ ਇਸ ਇਜਲਾਸ ਦੌਰਾਨ ਪਹਿਲੀ ਵਾਰ ਚੁਣੇ ਵਿਧਾਇਕਾਂ ਨੇ ਗਲਤ ਢੰਗ ਨਾਲ ਸਦਨ ਨੂੰ ਪਾਰ ਕਰ ਲਿਆ ਸੀ ਜਿਸ ਕਰਕੇ ਉਨਾਂ ਨੂੰ ਸਦਨ ਦੇ ਸਦਾਚਾਰ ਤੇ ਸ਼ਿਸ਼ਟਾਚਾਰ ਦੀ ਲੋੜੀਂਦੀ ਸਿਖਲਾਈ ਦੇਣੀ ਜ਼ਰੂਰੀ ਸੀ।

ਮਹਿੰਦਰਾ ਨੇ ਮੈਂਬਰਾਂ ਨੂੰ ਵਿਧਾਨ ਸਭਾ ਦਾ ਕਿਤਾਬਚਾ ਗਹੁ ਨਾਲ ਪੜਣ ਦੀ ਅਪੀਲ ਕਰਦਿਆਂ ਵੱਖ-ਵੱਖ ਵਿਧਾਨ ਸਭਾ ਕਮੇਟੀਆਂ ਨਾਲ ਸਬੰਧਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਦਾ ਸੱਦਾ ਦਿੱਤਾ। ਉਨਾਂ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਵਿਧਾਇਕਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਕਿਉਂ ਜੋ ਪ੍ਰੋਟੋਕੋਲ ਮੁਤਾਬਕ ਵਿਧਾਇਕ ਦਾ ਰੁਤਬਾ ਮੁੱਖ ਸਕੱਤਰ ਤੋਂ ਉੱਚਾ ਹੁੰਦਾ ਹੈ।

SHARE ARTICLE
Advertisement

Rajvir Jawanda Last Ride In Village | Rajvir Jawanda Antim Sanskar in Jagraon | Rajvir Jawanda News

09 Oct 2025 3:24 PM

Rajvir Jawanda Cremation Video : ਸਾਰਿਆਂ ਨੂੰ ਰੋਂਦਾ ਛੱਡ ਗਿਆ ਰਾਜਵੀਰ ਜਵੰਦਾ Rajvir Jawanda Antim Sanskar

09 Oct 2025 3:23 PM

AAP Big PC Live On Sukhwinder Singh Calcutta Murder case |Raja warring |Former sarpanch son murder

06 Oct 2025 3:31 PM

Big News : Attack on BJP MP and MLA | car attack video | BJP leader escapes deadly attack |

06 Oct 2025 3:30 PM

Bhai Jagtar Singh Hawara Mother Health | Ram Rahim Porale | Nihang Singh Raja Raj Singh Interview

05 Oct 2025 3:09 PM
Advertisement