
ਚੰਡੀਗੜ੍ਹ : ਪੰਜਾਬ ਵਿਚ ਸਵੇਰ ਤੋਂ ਹੀ ਕਾਲੇ ਬੱਦਲ ਛਾਏ ਹੋਏ ਹਨ ਅਤੇ ਤੇਜ਼ ਬਰਸਾਤ ਵੀ ਹੋ ਰਹੀ ਹੈ। ਉਥੇ ਹੀ ਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਵੀ ਭਾਰੀ ਮੀਂਹ ਦੇ ਨਾਲ-ਨਾਲ ਗੜੇ ਵੀ ਪਏ।
ਪੂਰੇ ਸ਼ਹਿਰ ਨੂੰ ਕਾਲੇ ਬੱਦਲਾਂ ਨੇ ਪੂਰੀ ਤਰ੍ਹਾਂ ਢੱਕ ਲਿਆ ਹੈ, ਹਾਲਾਂਕਿ ਸਵੇਰ ਦੇ ਸਮੇਂ ਸਕੂਲਾਂ, ਕਾਲਜਾਂ ਅਤੇ ਦਫਤਰ ਜਾਣ ਵਾਲਿਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਸ਼ਹਿਰ 'ਚ 3 ਦਿਨਾ 'ਰੋਜ਼ ਫੈਸਟੀਵਲ' ਚੱਲ ਰਿਹਾ ਹੈ ਅਤੇ ਬਰਸਾਤ ਕਾਰਨ ਲੋਕਾਂ ਦਾ ਮਜ਼ਾ ਕਿਰਕਿਰਾ ਹੋ ਰਿਹਾ ਹੈ।
ਪਰ ਮੀਂਹ ਨਾਲ ਕਿਸਾਨਾਂ ਦੇ ਚਿਹਰਿਆਂ 'ਤੇ ਰੌਣਕ ਆ ਗਈ ਹੈ ਕਿਉਂਕਿ ਉਨ੍ਹਾਂ ਦੀ ਫ਼ਸਲ ਨੂੰ ਪਾਣੀ ਦੀ ਜ਼ਰੂਰਤ ਸੀ, ਜੋ ਕਿ ਮੀਂਹ ਪੈਣ ਨਾਲ ਪੂਰੀ ਹੋ ਗਈ ਹੈ।