ਐਸ.ਏ.ਐਸ. ਨਗਰ, 21 ਜੁਲਾਈ (ਗੁਰਮੁਖ ਵਾਲੀਆ): ਪੰਜਾਬ ਸਕੂਲ ਸਿਖਿਆ ਬੋਰਡ 'ਚ ਨੌਕਰੀ ਕਰਨ ਵਾਲੇ ਇਕ ਵਿਅਕਤੀ ਨੂੰ ਫੇਜ਼-8 ਥਾਣਾ ਪੁਲਿਸ ਨੇ 46 ਗ੍ਰਾਮ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਗੁਰਸੇਵਕ ਸਿੰਘ ਵਾਸੀ ਸੈਕਟਰ-68 ਸਿਖਿਆ ਬੋਰਡ ਕਾਲੋਨੀ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਫ਼ੇਜ਼-8 ਥਾਣੇ ਦੀ ਪੁਲਿਸ ਨੂੰ ਮੁਖ਼ਬਰ ਨੇ ਗੁਪਤ ਸੂਚਨਾ ਦਿਤੀ ਸੀ ਕਿ ਸਪਲੈਂਡਰ ਮੋਟਰਸਾਈਕਲ ਸਵਾਰ ਇਕ ਵਿਅਕਤੀ ਜੋ ਸੈਕਟਰ -68 ਦੀਆਂ ਲਾਈਟਾਂ ਵਲ ਨੂੰ ਆ ਰਿਹਾ ਹੈ, ਜਿਸ ਕੋਲ ਨਸ਼ੀਲੀ ਚੀਜ਼ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੈਕਟਰ-68 'ਤੇ 69 ਦੀਆਂ ਲਾਈਟਾਂ 'ਤੇ ਨਾਕਾ ਲਗਾ ਕੇ ਉਕਤ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 46 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਗੁਰਸੇਵਕ ਸਿੰਘ ਗ੍ਰਿਫ਼ਤਾਰ ਕਰ ਕੇ ਉਸ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਦਸਿਆ ਜਾ ਰਿਹਾ ਹੈ ਕਿ ਗੁਰਸੇਵਕ ਸਿੰਘ ਦੇ ਪਿਤਾ ਵੀ ਪੰਜਾਬ ਸਕੂਲ ਸਿਖਿਆ ਬੋਰਡ 'ਚ ਕੰਮ ਕਰਦੇ ਸਨ, ਜਿਨ੍ਹਾਂ ਦੀ ਮੌਤ ਤੋਂ ਬਾਅਦ ਗੁਰਸੇਵਕ ਨੂੰ ਬੋਰਡ ਵਿਚ ਨੌਕਰੀ ਮਿਲੀ ਸੀ।