ਖ਼ਬਰਾਂ |

ਤਾਜ਼ਾ |

ਮੁਕੇਸ਼ ਅੰਬਾਨੀ, ਧਰਮਿੰਦਰ ਤੇ .... ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ!

By : GAGANDEEP

Published : Mar 1, 2023, 1:09 pm IST
Updated : Mar 1, 2023, 1:58 pm IST
SHARE ARTICLE
photo
photo

ਅਣਪਛਾਤੇ ਵਿਅਕਤੀ ਦੇ ਫੋਨ ਨੇ ਪਾਈਆਂ ਭਾਜੜਾਂ

 

 ਮੁੰਬਈ: ਮਹਾਰਾਸ਼ਟਰ ਦੀ ਨਾਗਪੁਰ ਪੁਲਿਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਅਜਿਹੀ ਕਾਲ ਆਈ, ਜਿਸ ਨੇ ਹੜਕੰਪ ਮਚਾ ਦਿੱਤਾ। ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੁਲਿਸ ਨੂੰ ਕੀਤੀ ਗਈ ਕਾਲ ਵਿੱਚ ਕਿਹਾ ਗਿਆ ਸੀ ਕਿ ਦੇਸ਼ ਦੀਆਂ ਕਈ ਨਾਮੀ ਸ਼ਖ਼ਸੀਅਤਾਂ ਦੇ ਘਰ ਬੰਬ ਨਾਲ ਉਡਾਏ ਜਾਣਗੇ। ਉਸ ਵਿਅਕਤੀ ਨੇ ਪੁਲਿਸ ਨੂੰ ਮੁਕੇਸ਼ ਅੰਬਾਨੀ, ਅਮਿਤਾਭ ਬੱਚਨ ਅਤੇ ਧਰਮਿੰਦਰ ਦੇ ਘਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ।

ਮੀਡੀਆ ਰਿਪੋਰਟਾਂ ਮੁਤਾਬਕ ਫੋਨ ਕਰਨ ਵਾਲੇ ਨੇ ਦਾਅਵਾ ਕੀਤਾ ਕਿ ਮੁਕੇਸ਼ ਅੰਬਾਨੀ ਦੇ ਘਰ ਐਂਟੀਲੀਆ 'ਚ ਧਮਾਕਾ ਹੋਵੇਗਾ। ਫੋਨ 'ਤੇ ਵਿਅਕਤੀ ਨੇ ਅਮਿਤਾਭ ਅਤੇ ਧਰਮਿੰਦਰ ਵਰਗੇ ਫਿਲਮੀ ਸਿਤਾਰਿਆਂ ਦੇ ਘਰਾਂ 'ਚ ਬਲਾਸਟ ਕਰਨ ਦੀ ਗੱਲ ਕੀਤੀ। ਇਸ ਫੋਨ ਕਾਲ ਤੋਂ ਬਾਅਦ ਨਾਗਪੁਰ ਪੁਲਿਸ ਚੌਕਸ ਹੋ ਗਈ ਅਤੇ ਇਸ ਦੀ ਸੂਚਨਾ ਮੁੰਬਈ ਪੁਲਿਸ ਨੂੰ ਦਿੱਤੀ। ਫਿਲਹਾਲ ਮੁੰਬਈ ਪੁਲਿਸ ਉਸ ਵਿਅਕਤੀ ਦੀ ਤਲਾਸ਼ ਕਰ ਰਹੀ ਹੈ ਜਿਸ ਨੇ ਕਾਲ ਕੀਤੀ।

ਨਾਗਪੁਰ ਪੁਲਿਸ ਕੰਟਰੋਲ ਰੂਮ ਨੂੰ ਕਿਸੇ ਅਣਪਛਾਤੇ ਵਿਅਕਤੀ ਦਾ ਫ਼ੋਨ ਆਇਆ ਕਿ ਕਾਰੋਬਾਰੀ ਮੁਕੇਸ਼ ਅੰਬਾਨੀ, ਅਦਾਕਾਰ ਅਮਿਤਾਭ ਬੱਚਨ ਅਤੇ ਧਰਮਿੰਦਰ ਦੇ ਘਰਾਂ ਦੇ ਬਾਹਰ ਬੰਬ ਰੱਖੇ ਗਏ ਹਨ। ਇਸ ਫੋਨ ਕਾਲ ਤੋਂ ਬਾਅਦ ਨਾਗਪੁਰ ਪੁਲਿਸ ਨੇ ਤੁਰੰਤ ਇਸ ਦੀ ਜਾਣਕਾਰੀ ਮੁੰਬਈ ਪੁਲਿਸ ਨਾਲ ਸਾਂਝੀ ਕੀਤੀ, ਜਿਸ ਤੋਂ ਬਾਅਦ ਬੰਬ ਨਿਰੋਧਕ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਭਾਲ ਸ਼ੁਰੂ ਕਰ ਦਿੱਤੀ। ਇਸ ਫੋਨ ਕਾਲ 'ਤੇ ਵਿਅਕਤੀ ਨੇ ਇਹ ਵੀ ਦਾਅਵਾ ਕੀਤਾ ਕਿ 25 ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਦਾਦਰ ਪਹੁੰਚ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement