Punjab News: ਵਿਆਹ ਤੋਂ ਬਾਅਦ ਆਪਣੇ ਪਤੀ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਬਾਲੀਵੁੱਡ ਅਦਾਕਾਰਾ ਰਕੁਲਪ੍ਰੀਤ ਸਿੰਘ
Published : Mar 1, 2024, 6:17 pm IST
Updated : Mar 1, 2024, 6:52 pm IST
SHARE ARTICLE
 Rakulpreet Singh paid obeisance at Sri Darbar Sahib
Rakulpreet Singh paid obeisance at Sri Darbar Sahib

Punjab News: ਰਕੁਲ ਪ੍ਰੀਤ ਅਤੇ ਜੈਕੀ ਦਾ ਵਿਆਹ 21 ਫਰਵਰੀ 2024 ਨੂੰ ਗੋਆ ਵਿਚ ਹੋਇਆ ਸੀ

Bollywood actress Rakulpreet Singh paid obeisance at Sri Darbar Sahib News in punjabi: ਬਾਲੀਵੁੱਡ ਅਦਾਕਾਰਾ ਅਤੇ ਮਾਡਲ ਰਕੁਲ ਪ੍ਰੀਤ ਸਿੰਘ ਅਤੇ ਨਿਰਮਾਤਾ ਜੈਕੀ ਭਗਨਾਨੀ ਅੱਜ ਆਪਣੇ ਵਿਆਹ ਤੋਂ ਬਾਅਦ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪੁੱਜੇ। ਰਕੁਲ ਅਤੇ ਜੈਕੀ ਆਪਣੇ ਪਰਿਵਾਰ ਸਮੇਤ ਗੁਰੂ ਘਰ ਪਹੁੰਚੇ। ਰਕੁਲ ਪ੍ਰੀਤ ਅਤੇ ਜੈਕੀ ਦਾ ਵਿਆਹ 21 ਫਰਵਰੀ 2024 ਨੂੰ ਗੋਆ ਵਿਚ ਹੋਇਆ ਸੀ।

ਇਹ ਵੀ ਪੜ੍ਹੋ: Punjab News: ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਮੋਹਾਲੀ ਨੂੰ ਜਲਦ ਮਿਲੇਗਾ 6 ਬੈੱਡਾਂ ਵਾਲਾ ਆਈ.ਸੀ.ਯੂ.

ਜੋੜੇ ਨੇ ਦੋ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ। ਜੋੜੇ ਨੇ ਦਿਨ ਵਿਚ ਮਸਤੀ ਕੀਤੀ ਅਤੇ ਫਿਰ ਹਿੰਦੂ ਪਰੰਪਰਾ ਅਨੁਸਾਰ ਰਾਤ ਨੂੰ ਸੱਤ ਚੱਕਰ ਲਏ। ਇਹ ਜੋੜਾ ਆਪਣੇ ਵਿਆਹ ਤੋਂ ਬਾਅਦ ਤੋਂ ਹੀ ਸੁਰਖੀਆਂ 'ਚ ਹੈ। ਦੋਵਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ। ਇੱਕ ਫੋਟੋ ਵਿੱਚ ਰਕੁਲ ਅਤੇ ਜੈਕੀ ਆਪਣੇ ਮਾਤਾ-ਪਿਤਾ ਨਾਲ ਮੌਜੂਦ ਹਨ।

ਇਹ ਵੀ ਪੜ੍ਹੋ: Punjab News : ਰਾਜਪਾਲ ਦਾ ਭਾਸ਼ਣ ਰੋਕਣ ਦਾ ਯਤਨ ਕਰਕੇ ਕਾਂਗਰਸ ਨੇ ਪਵਿੱਤਰ ਸਦਨ ਦੀ ਤੌਹੀਨ ਕੀਤੀ: ਹਰਪਾਲ ਸਿੰਘ ਚੀਮਾ 

ਪੀਲੇ ਸਲਵਾਰ ਸੂਟ 'ਚ ਰਕੁਲ ਕਾਫੀ ਖੂਬਸੂਰਤ ਲੱਗ ਰਹੀ ਹੈ। ਅਭਿਨੇਤਰੀ ਨੇ ਆਪਣੇ ਲੁੱਕ ਨੂੰ ਸਾਧਾਰਨ ਰੱਖਿਆ। ਉਥੇ ਹੀ ਜੈਕੀ ਲਾਲ ਕੁੜਤੇ ਅਤੇ ਚਿੱਟੇ ਪਜਾਮੇ 'ਚ ਖੂਬਸੂਰਤ ਲੱਗ ਰਹੇ ਸਨ। ਮੱਥਾ ਟੇਕਣ ਤੋਂ ਬਾਅਦ ਦੋਵਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਫੋਟੋਆਂ ਸਾਂਝੀਆਂ ਕੀਤੀਆਂ।
ਜੈਕੀ ਭਗਨਾਨੀ ਬੀ-ਟਾਊਨ ਦੇ ਮਸ਼ਹੂਰ ਅਦਾਕਾਰ ਅਤੇ ਨਿਰਮਾਤਾ ਹਨ। ਉਨ੍ਹਾਂ ਨੇ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਫਿਲਮ 'ਕਲ ਕਿਸਨੇ ਦੇਖਾ (2009) ਨਾਲ ਕੀਤੀ ਸੀ। ਉਨ੍ਹਾਂ ਨੇ 'ਫਾਲਤੂ' ਅਤੇ 'ਯੰਗਿਸਤਾਨ' ਵਰਗੀਆਂ ਫਿਲਮਾਂ 'ਚ ਕੰਮ ਕੀਤਾ ਹੈ। ਐਕਟਿੰਗ ਕਰੀਅਰ 'ਚ ਕੰਮ ਨਾ ਆਉਣ ਤੋਂ ਬਾਅਦ ਜੈਕੀ ਹੁਣ ਫਿਲਮ ਨਿਰਮਾਣ 'ਚ ਹੱਥ ਅਜ਼ਮਾ ਰਹੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Bollywood actress Rakulpreet Singh paid obeisance at Sri Darbar Sahib News in punjabi, stay tuned to Rozana Spokesman)


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM
Advertisement