ਸਿੱਧੂ ਮੂਸੇਵਾਲਾ ਮਾਮਲੇ ਤੋਂ ਬਾਅਦ ਵਧਾਈ ਸਲਮਾਨ ਖਾਨ ਦੀ ਸੁਰੱਖਿਆ
Published : Jun 1, 2022, 5:10 pm IST
Updated : Jun 1, 2022, 5:13 pm IST
SHARE ARTICLE
salman khan
salman khan

ਮੁੰਬਈ ਪੁਲਿਸ ਚੌਕਸ, ਨਿੱਜੀ ਸੁਰੱਖਿਆ ਤੋਂ ਇਲਾਵਾ ਤੈਨਾਤ ਕੀਤੇ ਅੱਧੀ ਦਰਜਨ ਪੁਲਿਸ ਮੁਲਾਜ਼ਮ 

ਲਾਰੈਂਸ ਬਿਸ਼ਨੋਈ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ
ਮੁੰਬਈ :
ਮੁੰਬਈ ਪੁਲਿਸ ਨੇ ਸਲਮਾਨ ਖਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਿਲੀ ਗੁਪਤ ਸੂਚਨਾ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਹੁਣ ਸਲਮਾਨ ਦੀ ਨਿੱਜੀ ਸੁਰੱਖਿਆ ਦੇ ਨਾਲ ਮੁੰਬਈ ਪੁਲਿਸ ਦੇ ਅੱਧੀ ਦਰਜਨ ਜਵਾਨ ਵੀ ਉੱਥੇ ਮੌਜੂਦ ਰਹਿਣਗੇ।

lawrance bishnoilawrance bishnoi

ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੁਰਗੇ ਗੋਲਡੀ ਬਰਾੜ ਨੇ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸੇ ਗੈਂਗ ਨੇ ਕੁਝ ਸਾਲ ਪਹਿਲਾਂ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਦੇ ਮੱਦੇਨਜ਼ਰ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

salman khan salman khan (file photo)

ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ, "ਅਸੀਂ ਸਲਮਾਨ ਖ਼ਾਨ ਦੀ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਉਨ੍ਹਾਂ ਦੇ ਅਪਾਰਟਮੈਂਟ ਦੇ ਆਲੇ-ਦੁਆਲੇ ਮੌਜੂਦ ਰਹੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਰਾਜਸਥਾਨ ਦਾ ਗਿਰੋਹ ਅੱਗੇ ਨਾ ਵਧੇ।"

salman khan salman khan

ਲਾਰੈਂਸ ਬਿਸ਼ਨੋਈ ਨੇ ਕਥਿਤ ਤੌਰ 'ਤੇ ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖਾਨ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ। ਬਿਸ਼ਨੋਈ ਭਾਈਚਾਰਾ ਕਾਲੇ ਹਿਰਨ ਨੂੰ ਪਵਿੱਤਰ ਮੰਨਦਾ ਹੈ ਅਤੇ ਇਸ ਦਾ ਸ਼ਿਕਾਰ ਕਰਨ 'ਤੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

 Salman Khan (file photo)

2008 'ਚ ਅਦਾਲਤ ਦੇ ਬਾਹਰ ਲਾਰੈਂਸ ਬਿਸ਼ਨੋਈ ਨੇ ਕਿਹਾ ਸੀ ਕਿ ਉਹ ਸਲਮਾਨ ਖਾਨ ਨੂੰ ਜੋਧਪੁਰ 'ਚ ਮਾਰ ਦੇਣਗੇ। ਉਸ ਨੇ ਇਹ ਵੀ ਕਿਹਾ ਸੀ, "ਅਜੇ ਤੱਕ ਮੈਂ ਕੁਝ ਨਹੀਂ ਕੀਤਾ, ਪਰ ਜਦੋਂ ਮੈਂ ਸਲਮਾਨ ਖਾਨ ਨੂੰ ਮਾਰਾਂਗੇ ਤਾਂ ਸਭ ਨੂੰ ਪਤਾ ਲੱਗ ਜਾਵੇਗਾ। ਫਿਲਹਾਲ ਮੈਨੂੰ ਬਕਵਾਸ ਵਿੱਚ ਘਸੀਟਿਆ ਜਾ ਰਿਹਾ ਹੈ।"

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement