ਲਾਰੈਂਸ ਬਿਸ਼ਨੋਈ ਵਲੋਂ ਦਿੱਤੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਮਗਰੋਂ ਸਲਮਾਨ ਖ਼ਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ
Published : Nov 1, 2022, 2:44 pm IST
Updated : Nov 1, 2022, 2:44 pm IST
SHARE ARTICLE
Salman Khan got Y+ category security after death threats from Lawrence Bishnoi
Salman Khan got Y+ category security after death threats from Lawrence Bishnoi

ਰਾਜ ਸਰਕਾਰ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ

 

ਮੁੰਬਈ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾਵੇਗੀ। ਹਾਲ ਹੀ 'ਚ ਲਾਰੇਂਸ ਬਿਸ਼ਨੋਈ ਗੈਂਗ ਨੇ ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਮਹਾਰਾਸ਼ਟਰ ਪੁਲਿਸ ਨੇ ਕਿਹਾ ਕਿ ਰਾਜ ਸਰਕਾਰ ਨੇ ਇਹ ਫੈਸਲਾ ਅਭਿਨੇਤਾ ਨੂੰ ਪਿਛਲੇ ਦਿਨੀਂ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਲਿਆ ਹੈ।

ਜ਼ਿਕਰਯੋਗ ਹੈ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਸਵੇਰ ਦੀ ਸੈਰ ਤੋਂ ਬਾਅਦ ਬਾਂਦਰਾ ਬੈਂਡਸਟੈਂਡ 'ਤੇ ਬੈਂਚ 'ਤੇ ਬੈਠੇ ਹੋਏ ਸਨ, ਜਦੋਂ ਇਕ ਅਣਪਛਾਤੇ ਵਿਅਕਤੀ ਨੇ ਉੱਥੇ ਇਕ ਚਿੱਠੀ ਪਾ ਦਿੱਤੀ, ਜਿਸ 'ਚ ਅਭਿਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਲਾਰੈਂਸ ਬਿਸ਼ਨੋਈ ਗੈਂਗ ਨੇ ਸਲਮਾਨ ਖ਼ਾਨ ਨੂੰ ਇੱਕ ਵਾਰ ਫਿਰ ਧਮਕੀ ਦਿੱਤੀ ਹੈ। ਇਹ ਉਹੀ ਗੈਂਗਸਟਰ ਹੈ, ਜੋ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਵੀ ਦੋਸ਼ੀ ਹੈ। ਅਜਿਹੇ 'ਚ ਰਾਜ ਸਰਕਾਰ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀ ਅਤੇ ਇਸੇ ਲਈ ਉਨ੍ਹਾਂ ਨੂੰ Y+ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਸਲਮਾਨ ਖਾਨ ਤੋਂ ਇਲਾਵਾ ਮਹਾਰਾਸ਼ਟਰ ਰਾਜ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਇਸ ਨਾਲ ਦੋਵੇਂ ਵੀ. ਆਈ. ਪੀਜ਼ ਦੇ ਨਾਲ 4 ਹਥਿਆਰਬੰਦ ਸੁਰੱਖਿਆ ਗਾਰਡ 24 ਘੰਟੇ ਮੌਜੂਦ ਰਹਿਣਗੇ।

ਸਲਮਾਨ ਖਾਨ ਦੀ ਸੁਰੱਖਿਆ ਇਸ ਸਮੇਂ ਮੁੰਬਈ ਪੁਲਿਸ ਅਤੇ ਸੂਬਾ ਸਰਕਾਰ ਲਈ ਵੱਡੀ ਚਿੰਤਾ ਬਣੀ ਹੋਈ ਹੈ। ਦਰਅਸਲ, ਦਿੱਲੀ ਪੁਲਿਸ ਨੂੰ ਲਗਾਤਾਰ ਸਲਮਾਨ ਖਾਨ ਦੀ ਧਮਕੀ ਨਾਲ ਜੁੜੀਆਂ ਕਈ ਜਾਣਕਾਰੀਆਂ ਮਿਲ ਰਹੀਆਂ ਸਨ। 

ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਗ੍ਰਿਫ਼ਤਾਰ ਕੀਤੇ ਗਏ ਕਈ ਦੋਸ਼ੀਆਂ ਨੇ ਸਲਮਾਨ ਬਾਰੇ ਵੀ ਕਈ ਖ਼ੁਲਾਸੇ ਕੀਤੇ ਸਨ। ਇਸ ਦੇ ਨਾਲ ਹੀ ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਦੇ ਬਿਆਨਾਂ ਅਤੇ ਜਾਂਚ ਏਜੰਸੀਆਂ ਨੂੰ ਮਿਲੇ ਇਨਪੁਟਸ ਦੀ ਰਿਪੋਰਟ ਪੁਲਸ ਨੇ ਸੂਬੇ ਦੇ ਗ੍ਰਹਿ ਵਿਭਾਗ ਨੂੰ ਸੌਂਪ ਦਿੱਤੀ ਹੈ। ਜਿਸ ਤੋਂ ਬਾਅਦ ਸਲਮਾਨ ਨੂੰ ਬੰਦੂਕ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਪੰਜਾਬ, ਦਿੱਲੀ ਏਅਰ ਮਹਾਰਾਸ਼ਟਰ ਪੁਲਿਸ ਨੇ ਜਾਂਚ 'ਚ ਪਾਇਆ ਸੀ ਕਿ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਸਲਮਾਨ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਸਨ।

ਦੱਸ ਦੇਈਏ ਕਿ ਕਿਸੇ ਵੀ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ, ਇਸ ਲਈ ਉਸ ਰਾਜ ਦਾ ਖੁਫੀਆ ਵਿਭਾਗ ਰਿਪੋਰਟ ਬਣਾਉਂਦਾ ਹੈ ਅਤੇ ਇਹ ਪਤਾ ਲਗਾਇਆ ਜਾਂਦਾ ਹੈ ਕਿ ਉਸ ਵਿਅਕਤੀ ਨੂੰ ਕਿੰਨਾ ਖ਼ਤਰਾ ਹੈ। ਰਿਪੋਰਟ ਦੇ ਆਧਾਰ 'ਤੇ ਹੀ ਸੁਰੱਖਿਆ ਦਿੱਤੀ ਜਾਂਦੀ ਹੈ। ਮਹਾਰਾਸ਼ਟਰ ਸਰਕਾਰ ਨੇ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ X ਸ਼੍ਰੇਣੀ ਦੀ ਸੁਰੱਖਿਆ ਦਿੱਤੀ ਹੈ। ਜਿਸ ਦੇ ਅਨੁਸਾਰ 3 ਪੁਲਿਸ ਕਰਮਚਾਰੀ ਅਕਸ਼ੈ ਕੁਮਾਰ ਨੂੰ ਤਿੰਨ ਵੱਖ-ਵੱਖ ਸ਼ਿਫਟਾਂ 'ਚ ਸੁਰੱਖਿਆ ਕਵਰ ਦਿੰਦੇ ਹਨ। 

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement