
Punjab News: ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Sunil Shetty paid obeisance at Darbar Sahib: ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਅੱਜ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ। ਉਨ੍ਹਾਂ ਗੁਰੂ ਘਰ ਵਿਖੇ ਨਵੇਂ ਸਾਲ ਦੀ ਆਮਦ ’ਤੇ ਪਰਿਵਾਰਕ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੱਥਾ ਟੇਕਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਆ ਕੇ ਰੂਹ ਨੂੰ ਸਕੂਨ ਮਿਲਦਾ ਹੈ। ਮੈਂ ਖ਼ੁਸ਼ ਹਾਂ ਕਿ ਇਸ ਵਾਰ ਮੈਂ ਨਵੇਂ ਸਾਲ ਮੌਕੇ ਗੁਰੂ ਘਰ ਵਿਖੇ ਮੱਥਾ ਟੇਕਿਆ।
ਪੱਤਰਕਾਰਾਂ ਵੱਲੋਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਬਾਰੇ ਪੁੱਛੇ ਗਏ ਸਵਾਲ ‘ਤੇ ਸੁਨੀਲ ਸ਼ੈਟੀ ਨੇ ਕਿਹਾ ਕਿ ਦਿਲਜੀਤ ਬਾਰਡਰ ਫਿਲਮ ‘ਚ ਵਧੀਆ ਕੰਮ ਕਰ ਰਿਹਾ ਹੈ। ਲੋਕਾਂ ਦਾ ਆਸ਼ੀਰਵਾਦ ਹਮੇਸ਼ਾ ਉਸ ਦੇ ਨਾਲ ਰਹੇਗਾ, ਮੈਂ ਚਾਹੁੰਦਾ ਹਾਂ ਕਿ ਉਹ ਹੋਰ ਵੀ ਵੱਡਾ ਸਟਾਰ ਬਣੇ।