
ਡਾਕਟਰਾਂ ਦੀ ਨਿਗਰਾਨੀ ਵਿਚ ਚੱਲ ਰਿਹਾ ਇਲਾਜ
ਮੁੰਬਈ: ਦਿੱਗਜ ਅਦਾਕਾਰ ਦਿਲੀਪ ਕੁਮਾਰ ਸਿਹਤ ਖਰਾਬ ਹੋਣ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹਨ। ਡਾਕਟਰਾਂ ਦੀ ਨਿਗਰਾਨੀ ਹੇਠ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਦਿਲੀਪ ਕੁਮਾਰ ਦੀ ਪਤਨੀ ਅਤੇ ਅਦਾਕਾਰਾ ਸਾਇਰਾ ਬਾਨੋ ਨੇ ਦੱਸਿਆ ਹੈ ਕਿ ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।
Dilip Kumarsaa and his wife
ਸਾਇਰਾ ਬਾਨੋ ਨੇ ਦਿਲੀਪ ਕੁਮਾਰ ਦੀ ਸਿਹਤ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਵਿਗੜਦੀ ਸਿਹਤ ਨੂੰ ਵੇਖਦਿਆਂ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਹੁਣ ਉਹਨਾਂ ਦੀ ਸਿਹਤ ਠੀਕ ਹੈ। ਡਾਕਟਰ ਉਨ੍ਹਾਂ ਦੀ ਬਾਕਾਇਦਾ ਜਾਂਚ ਕਰ ਰਹੇ ਹਨ।
Dilip Kumar
ਸਾਇਰਾ ਬਾਨੋ ਨੇ ਕਿਹਾ ਕਿ ਦਿਲੀਪ ਕੁਮਾਰ ਸਾਹਬ ਜਲਦੀ ਠੀਕ ਹੋ ਰਹੇ ਹਨ ਅਤੇ ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦਿਲੀਪ ਕੁਮਾਰ ਨੇ ਹਾਲ ਹੀ ਵਿੱਚ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਾਰਿਆਂ ਨੂੰ ਆਪਣਾ ਖਿਆਲ ਰੱਖਣ ਲਈ ਕਿਹਾ। ਉਹਨਾਂ ਨੇ ਲਿਖਿਆ, 'ਸਾਰੇ ਲੋਕ ਸੁਰੱਖਿਅਤ ਰਹਿਣ।'
#StaySafe everybody.
— Dilip Kumar (@TheDilipKumar) April 28, 2021
ਦੱਸ ਦੇਈਏ ਕਿ ਦਿਲੀਪ ਕੁਮਾਰ ਨੇ ਪਿਛਲੇ ਸਾਲ ਦਸੰਬਰ ਵਿੱਚ ਆਪਣੀ ਜਨਮਦਿਨ ਦੀ ਪਾਰਟੀ ਰੱਦ ਕਰ ਦਿੱਤੀ ਸੀ। ਉਸੇ ਸਮੇਂ, ਉਹਨਾਂ ਦੀ ਪਤਨੀ ਸਾਇਰਾ ਬਾਨੋ ਕੋਰੋਨਾ ਵਾਇਰਸ ਦੇ ਵਿਚਕਾਰ ਲੋੜਵੰਦਾਂ ਦੀ ਸਹਾਇਤਾ ਕੀਤੀ।