
ਮੈਂ ਆਪਣੀ ਇਸ ਗਲਤੀ ਲਈ ਮੁਆਫੀ ਮੰਗਦਾ ਹਾਂ।
ਨਵੀਂ ਦਿੱਲੀ - ਬਾਲੀਵੁੱਡ ਅਦਾਕਾਰ ਅਨੁਪਮ ਖੇਰ ਆਪਣੇ ਇਕ ਟਵੀਟ ਕਰ ਕੇ ਵਿਵਾਦਾਂ ਵਿਚ ਘਿਰ ਗਏ ਸਨ ਅਨੁਪਮ ਖੇਰ ਨੇ ਇੱਕ ਟਵੀਟ ਕੀਤਾ ਸੀ, ਜਿਸ 'ਚ ਉਨ੍ਹਾਂ ਨੇ ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਪ੍ਰਯੋਗ ਕੀਤਾ। ਉਨ੍ਹਾਂ ਲਿਖਿਆ 'ਸਵਾ ਲਾਖ ਸੇ ਏਕ ਭਿੜਾ ਦੂੰ'। ਇਹ ਟਵੀਟ ਉਨ੍ਹਾਂ ਨੇ ਸੰਬਿਤ ਸਵਰਾਜ ਨੂੰ ਟੈਗ ਕਰ ਕੇ ਕੀਤਾ ਸੀ। ਪਰ ਹੁਣ ਅਨੁਪਮ ਖੇਰ ਨੇ ਆਪਣੀ ਇਸ ਗਲਤੀ ਲਈ ਮੁਆਫੀ ਮੰਗ ਲਈ ਹੈ। ਉਹਨਾਂ ਨੇ ਇਕ ਟਵੀਟ ਕਰ ਕੇ ਲਿਖਿਆ ਕਿ ਮੈਂ ਆਪਣੀ ਇਸ ਗਲਤੀ ਲਈ ਮੁਆਫੀ ਮੰਗਦਾ ਹਾਂ।
File Phot
ਇਸ ਦੇ ਨਾਲ ਹੀ ਦੱਸ ਦਈਏ ਕਿ ਅਨੁਪਮ ਦੇ ਵਿਵਾਦਿਤ ਟਵੀਟ ਕਰ ਤੋਂ ਬਾਅਦ ਉਹ ਖ਼ੁਦ ਹੀ ਆਪਣੇ ਟਵੀਟ 'ਚ ਉਲਝ ਕੇ ਰਹਿ ਗਏ ਸਨ। ਸਿੱਖ ਵੀ ਇਸ ਟਵੀਟ 'ਤੇ ਕਾਫ਼ੀ ਭੜਕੇ ਹੋਏ ਸਨ। ਪੰਜਾਬ ਦੀ ਸਿਆਸਤ ਵੀ ਇਸ ਟਵੀਟ ਨੂੰ ਲੈ ਕੇ ਸਰਗਰਮ ਹੋ ਗਈ ਸੀ। ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਅਤੇ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਇਸ ਮਾਮਲੇ 'ਚ ਅਨੁਪਮ ਖੇਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਸੀ। ਰਾਜਾ ਵੜਿੰਗ ਨੇ ਇਕ ਟਵੀਟ ਕਰ ਕੇ ਲਿਖਿਆ ਸੀ ਕਿ 'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਨਾਲ ਛੇੜਛਾੜ ਕਰਨ ਦਾ ਹੱਕ ਤੁਹਾਨੂੰ ਕਿਸ ਨੇ ਦਿੱਤਾ? ਇਹ ਕੋਈ ਤੁਹਾਡੀ ਫ਼ਿਲਮ ਦਾ ਡਾਇਲਾਗ ਨਹੀਂ ਹੈ।
File Photo
ਉਨ੍ਹਾਂ ਪੰਜਾਬ ਪੁਲਿਸ ਅਤੇ ਮੁੰਬਈ ਪੁਲਿਸ ਨੂੰ ਅਪੀਲ ਵੀ ਕੀਤੀ ਸੀ ਕਿ ਅਨੁਪਮ ਖੇਰ ਖਿਲਾਫ਼ ਤੁਰੰਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਖੇਰ ਇਹ ਟਵੀਟ ਤੁਰੰਤ ਡਿਲੀਟ ਕਰਨ ਅਤੇ ਇਸ ਗਲਤੀ ਲਈ ਮੁਆਫ਼ੀ ਮੰਗਣ। ਉਥੇ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨੇ ਇਤਰਾਜ਼ ਜਤਾਉਂਦੇ ਹੋਏ ਕਿਹਾ ਸੀ ਕਿ 'ਅਨੁਪਮ ਖੇਰ ਗੁਰੂ ਗੋਬਿੰਦ ਸਿੰਘ ਦੇ ਪਵਿੱਤਰ ਸ਼ਬਦਾਂ ਨੂੰ ਕਿਵੇਂ ਭਾਜਪਾ ਦੇ ਬੁਲਾਰੇ ਲਈ ਇਸਤੇਮਾਲ ਕਰ ਸਕਦੇ ਨੇ।
File Photo
ਇਹ ਆਰ. ਐੱਸ. ਐੱਸ. ਦੀ ਸਿੱਖਾਂ ਦੇ ਤਾਕਤਵਰ ਅਕਸ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਇਸ 'ਤੇ ਮੁਆਫ਼ੀ ਮੰਗਵਾਉਣੀ ਚਾਹੀਦੀ ਹੈ ਅਤੇ ਅਨੁਪਮ ਖੇਰ ਅਤੇ ਉਸ ਦੀ ਪਤਨੀ ਨੂੰ ਭਾਜਪਾ ਤੋਂ ਬਾਹਰ ਕਰ ਦੇਣਾ ਚਾਹੀਦਾ ਹੈ।