
ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਧਮਾਕੇਦਾਰ ਸ਼ੋਅ ਹਰ ਹਫ਼ਤੇ ਧਮਾਲ ਮਚਾਉਂਦਾ ਹੈ। ਪਰ ਅੱਜ ਵੀ ਲੋਕ ਇਸ ਸ਼ੋਅ ਵਿਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦਾ ਇੰਤਜ਼ਾਰ ਕਰਦੇ ਹਨ।
ਨਵੀਂ ਦਿੱਲੀ: ਉਂਝ ਤਾਂ ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਧਮਾਕੇਦਾਰ ਪ੍ਰੋਗਰਾਮ ‘ਦ ਕਪਿਲ ਸ਼ਰਮਾ ਸ਼ੋਅ’ ਹਰ ਹਫ਼ਤੇ ਧਮਾਲ ਮਚਾਉਂਦਾ ਹੈ। ਪਰ ਅੱਜ ਵੀ ਲੋਕ ‘ਦ ਕਪਿਲ ਸ਼ਰਮਾ ਸ਼ੋਅ’ ਵਿਚ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਦਾ ਇੰਤਜ਼ਾਰ ਕਰਦੇ ਹਨ। ਇੰਨਾ ਹੀ ਨਹੀਂ ਸ਼ੋਅ ਵਿਚ ਕਈ ਵਾਰ ਅਰਚਨਾ ਪੂਰਨ ਸਿੰਘ ਨਾਲ ਨਵਜੋਤ ਸਿੰਘ ਸਿੱਧੂ ਦੀ ਥਾਂ ਲੈਣ ਨੂੰ ਲੈ ਕੇ ਮਜ਼ਾਕ ਵੀ ਕੀਤਾ ਜਾਂਦਾ ਹੈ। ਪਰ ਹਾਲ ਹੀ ਵਿਚ ਇਕ ਵੀਡੀਓ ਨੇ ਸਾਰਿਆਂ ਦਾ ਧਿਆਨ ਅਪਣੇ ਵੱਲ ਖਿੱਚਿਆ ਹੈ, ਜਿਸ ਵਿਚ ਕਪਿਲ ਸ਼ਰਮਾ ਨਵਜੋਤ ਸਿੰਘ ਸਿੱਧੂ ਦੇ ਅਵਤਾਰ ਵਿਚ ਨਜ਼ਰ ਆ ਰਹੇ ਹਨ ਅਤੇ ਅਰਚਨਾ ਸਿੰਘ ਨਾਲ ਮਜ਼ਾਕ ਕਰ ਰਹੇ ਹਨ।
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਅਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿਚ ਉਹ ਪੂਰੀ ਤਰ੍ਹਾਂ ਨਵਜੋਤ ਸਿੰਘ ਸਿੱਧੂ ਦੇ ਅਵਤਾਰ ਵਿਚ ਨਜ਼ਰ ਆ ਰਹੇ ਹਨ। ਇਸ ਵਿਚ ਕਪਿਲ ਸ਼ਰਮਾ ਕਹਿੰਦੇ ਹਨ, ‘ਮੋਹਤਰਮਾ ਅਰਚਨਾ, ਤੁਹਾਡੇ ਲਈ ਦੋ ਲਾਈਨਾਂ ਕਹਿਣਾ ਚਾਹੁੰਦਾ ਹਾਂ, ਮੇਰਾ ਲੜਕਾ ਮੇਰਾ ਲੜਕਾ ਮੈਂ ਹਾਂ ਉਸ ਦਾ ਬਾਪ, ਪਰ ਮੇਰੀ ਕੁਰਸੀ ਖੋਹ ਲਈ ਤੁਸੀਂ, ਤੁਹਾਨੂੰ ਲੱਗੇਗਾ ਪਾਪ’।
Navjot Sidhu
ਕਪਿਲ ਸ਼ਰਮਾ ਦੀ ਇਹ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਹਰ ਕੋਈ ਇਹੀ ਕਹੇਗਾ ਕਿ ਕਪਿਲ ਸ਼ਰਮਾ ਦੇ ਸ਼ੋਅ ਵਿਚ ਸਿੱਧੂ ਦੀ ਵਾਪਸੀ ਹੋ ਗਈ ਹੈ, ਪਰ ਅਜਿਹਾ ਨਹੀਂ ਹੈ। ਉਹਨਾਂ ਨੇ ਵੀਡੀਓ ਨੂੰ ਪੋਸਟ ਕਰਦੇ ਹੋਏ ਲਿਖਿਆ ਹੈ, ‘ਇਹ ਵੀਡੀਓ ਬਸ ਮਨੋਰੰਜਨ ਲਈ #ਨਵਜੋਤ ਸਿੰਘ ਸਿੱਧੂ @archanapuransingh #comedy #fun’ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਉੱਤੇ ਬਾਲੀਵੁੱਡ ਅਦਾਕਾਰ ਮਨਜੋਤ ਸਿੰਘ ਤੋਂ ਲੈ ਕੇ ਪੰਜਾਬੀ ਇੰਡਸਟਰੀ ਦੇ ਨਾਮੀ ਗੀਤਕਾਰ ਜਾਨੀ ਨੇ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।