
ਪੂਨਮ ਨੇ ਦਸਿਆ ਕਿ ਉਸ ਨੇ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਇਹ ਪਬਲੀਸਿਟੀ ਸਟੰਟ ਕੀਤਾ ਸੀ।
Poonam Pandey is alive: ਅਭਿਨੇਤਰੀ ਪੂਨਮ ਪਾਂਡੇ ਜ਼ਿੰਦਾ ਹੈ। ਅਦਾਕਾਰਾ ਨੇ ਸ਼ਨਿਚਰਵਾਰ ਦੁਪਹਿਰ ਨੂੰ ਸੋਸ਼ਲ ਮੀਡੀਆ 'ਤੇ ਇਕ ਵੀਡੀਉ ਸ਼ੇਅਰ ਕੀਤਾ। ਪੂਨਮ ਨੇ ਦਸਿਆ ਕਿ ਉਸ ਨੇ ਕੈਂਸਰ ਸਬੰਧੀ ਜਾਗਰੂਕਤਾ ਫੈਲਾਉਣ ਲਈ ਇਹ ਪਬਲੀਸਿਟੀ ਸਟੰਟ ਕੀਤਾ ਸੀ।
ਪੂਨਮ ਪਾਂਡੇ ਨੇ ਅਪਣੀ ਵੀਡੀਉ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ 'ਚ ਉਹ ਪੂਰੀ ਤਰ੍ਹਾਂ ਸਿਹਤਮੰਦ ਬੈਠੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਕਿਹਾ, 'ਮੈਂ ਜ਼ਿੰਦਾ ਹਾਂ। ਸਰਵਾਈਕਲ ਕੈਂਸਰ ਨਾਲ ਮੇਰੀ ਮੌਤ ਨਹੀਂ ਹੋਈ ਹੈ। ਬਦਕਿਸਮਤੀ ਨਾਲ, ਮੈਂ ਇਹ ਉਨ੍ਹਾਂ ਹਜ਼ਾਰਾਂ ਔਰਤਾਂ ਲਈ ਨਹੀਂ ਕਹਿ ਸਕਦੀ ਜਿਨ੍ਹਾਂ ਨੇ ਸਰਵਾਈਕਲ ਕੈਂਸਰ ਨਾਲ ਲੜਾਈ ਲੜਦਿਆਂ ਅਪਣੀਆਂ ਜਾਨਾਂ ਗੁਆ ਦਿਤੀਆਂ ਹਨ। ਉਹ ਇਸ ਬਾਰੇ ਕੁੱਝ ਨਹੀਂ ਕਰ ਸਕੀਆਂ ਕਿਉਂਕਿ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਸੀ। ਮੈਂ ਇਥੇ ਤੁਹਾਨੂੰ ਦੱਸਣਾ ਚਾਹੁੰਦੀ ਹਾਂ ਕਿ ਕਿਸੇ ਵੀ ਹੋਰ ਕੈਂਸਰ ਦੇ ਉਲਟ, ਸਰਵਾਈਕਲ ਕੈਂਸਰ ਨੂੰ ਹਰਾਉਣਾ ਸੰਭਵ ਹੈ। ਤੁਹਾਨੂੰ ਸਿਰਫ਼ ਅਪਣੇ ਟੈਸਟ ਕਰਵਾਉਣੇ ਪੈਣਗੇ ਅਤੇ HPV ਵੈਕਸੀਨ ਲਗਵਾਉਣੀ ਪਵੇਗੀ’।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਪੂਨਮ ਪਾਂਡੇ ਦੀ ਵੀਡੀਉ ਜਾਰੀ ਹੋਣ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਵਾਰ ਫਿਰ ਹੰਗਾਮਾ ਮਚ ਗਿਆ ਹੈ। ਅਦਾਕਾਰਾ ਨੂੰ ਕਾਫੀ ਟ੍ਰੋਲ ਕੀਤਾ ਜਾ ਰਿਹਾ ਹੈ। ਪੂਨਮ ਪਾਂਡੇ ਨੇ ਵੀ ਸੋਸ਼ਲ ਮੀਡੀਆ 'ਤੇ ਅਪਣੀ ਮੌਤ ਦਾ ਝੂਠ ਬੋਲਣ ਲਈ ਮੁਆਫੀ ਮੰਗੀ ਹੈ। ਅਪਣੀ ਏਜੰਸੀ HAUTERRFLY ਦੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਵੀਡੀਉ 'ਚ ਪ੍ਰਸ਼ੰਸਕਾਂ ਅਤੇ ਸੋਸ਼ਲ ਮੀਡੀਆ ਯੂਜ਼ਰਸ ਤੋਂ ਮੁਆਫੀ ਮੰਗਦੇ ਹੋਏ ਪੂਨਮ ਪਾਂਡੇ ਕਹਿ ਰਹੀ ਹੈ ਕਿ ਉਸ ਨੇ ਸਰਵਾਈਕਲ ਕੈਂਸਰ ਬਾਰੇ ਜਾਗਰੂਕਤਾ ਫੈਲਾਉਣ ਲਈ ਇਹ ਸੱਭ ਕੀਤਾ ਹੈ।
ਦੱਸ ਦੇਈਏ ਕਿ 2 ਫਰਵਰੀ ਦੀ ਸਵੇਰ ਨੂੰ ਪੂਨਮ ਪਾਂਡੇ ਦੇ ਕਥਿਤ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਸੀ। ਅਦਾਕਾਰਾ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ, ਜਿਸ 'ਚ ਦਸਿਆ ਗਿਆ ਕਿ ਪੂਨਮ ਦੀ ਮੌਤ ਸਰਵਾਈਕਲ ਕੈਂਸਰ ਨਾਲ ਹੋਈ ਹੈ। ਜਦਕਿ ਸੋਸ਼ਲ ਮੀਡੀਆ ਉਤੇ ਕਈ ਲੋਕ ਇਸ ਖ਼ਬਰ ਨੂੰ ਫਰਜ਼ੀ ਦੱਸ ਰਹੇ ਸਨ। ਕਈ ਮੀਡੀਆ ਰੀਪੋਰਟਾਂ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਸੀ ਕਿ ਉਹ ਜ਼ਿੰਦਾ ਹੈ। ਇਸ ਵਿਚਾਲੇ ਕਈ ਤਰ੍ਹਾਂ ਦੀਆਂ ਪੋਸਟਾਂ ਵੀ ਵਾਇਰਲ ਹੋਈਆਂ, ਜਿਨ੍ਹਾਂ ਵਿਚ ਪੂਨਮ ਪਾਂਡੇ ਦੀ ਮੌਤ ਦੀ ਖ਼ਬਰ ਨੂੰ ਫਰਜ਼ੀ ਦਸਿਆ ਗਿਆ ਸੀ।
(For more Punjabi news apart from Actress Poonam Pandey is alive, issues video on Instagram , stay tuned to Rozana Spokesman)