Poonam Pandey Death News: ਜ਼ਿੰਦਾ ਹੈ ਪੂਨਮ ਪਾਂਡੇ? ਮੌਤ ਦੀਆਂ ਖ਼ਬਰਾਂ ਦਾ ਖੰਡਨ ਕਰ ਰਹੀ ਵਾਇਰਲ ਰੀਪੋਰਟ
Published : Feb 3, 2024, 12:16 pm IST
Updated : Feb 3, 2024, 12:23 pm IST
SHARE ARTICLE
Poonam Pandey is Alive new reports on her death news surfaced
Poonam Pandey is Alive new reports on her death news surfaced

ਕਈ ਮੀਡੀਆ ਰੀਪੋਰਟਾਂ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਉਹ ਜ਼ਿੰਦਾ ਹੈ।

Poonam Pandey is Alive? 2 ਫਰਵਰੀ ਦੀ ਸਵੇਰ ਨੂੰ ਪੂਨਮ ਪਾਂਡੇ ਦੇ ਕਥਿਤ ਦਿਹਾਂਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਸੀ। ਅਦਾਕਾਰਾ ਪੂਨਮ ਪਾਂਡੇ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ, ਜਿਸ 'ਚ ਦਸਿਆ ਗਿਆ ਕਿ ਪੂਨਮ ਦੀ ਮੌਤ ਸਰਵਾਈਕਲ ਕੈਂਸਰ ਨਾਲ ਹੋਈ ਹੈ। ਜਦਕਿ ਸੋਸ਼ਲ ਮੀਡੀਆ ਉਤੇ ਕਈ ਲੋਕ ਇਸ ਖ਼ਬਰ ਨੂੰ ਫਰਜ਼ੀ ਦੱਸ ਰਹੇ ਹਨ। ਕਈ ਮੀਡੀਆ ਰੀਪੋਰਟਾਂ ਵਿਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਜਾ ਰਿਹਾ ਹੈ ਕਿ ਉਹ ਜ਼ਿੰਦਾ ਹੈ।

ਇਸ ਵਿਚਾਲੇ ਕਈ ਤਰ੍ਹਾਂ ਦੀਆਂ ਪੋਸਟਾਂ ਵੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਪੂਨਮ ਪਾਂਡੇ ਦੀ ਮੌਤ ਦੀ ਖ਼ਬਰ ਨੂੰ ਫਰਜ਼ੀ ਦਸਿਆ ਜਾ ਰਿਹਾ ਹੈ। ਪੈਪਰਾਜ਼ੀ ਵਰਿੰਦਰ ਚਾਵਲਾ ਨੇ ਅਪਣੇ ਇੰਸਟਾਗ੍ਰਾਮ ਅਕਾਊਂਟ ਉਤੇ ਪੂਨਮ ਪਾਂਡੇ ਦੀ ਇਕ ਵੀਡੀਉ ਸ਼ੇਅਰ ਕੀਤੀ ਹੈ।

ਇਸ ਦੇ ਕੈਪਸ਼ਨ ਵਿਚ ਉਨ੍ਹਾਂ ਲਿਖਿਆ, “ਸੋਸ਼ਲ ਮੀਡੀਆ ਸਟਾਰ ਪੂਨਮ ਪਾਂਡੇ ਦੀ ਮੌਤ ਬਾਰੇ ਉਸ ਦੇ ਇੰਸਟਾਗ੍ਰਾਮ ਹੈਂਡਲ 'ਤੇ ਇਕ ਘੋਸ਼ਣਾ ਨੇ ਸਾਰਿਆਂ ਨੂੰ ਚਿੰਤਤ ਕਰ ਦਿਤਾ ਹੈ। ਹਾਲਾਂਕਿ, ਅਭਿਨੇਤਰੀ ਦੇ ਨਜ਼ਦੀਕੀ ਇਕ ਭਰੋਸੇਯੋਗ ਸੂਤਰ ਨੇ ਇਸ ਦਾਅਵੇ ਦਾ ਖੰਡਨ ਕੀਤਾ ਹੈ, ਅਤੇ ਦਾਅਵਾ ਕੀਤਾ ਹੈ ਕਿ ਪੂਨਮ ਜ਼ਿੰਦਾ ਹੈ ਅਤੇ ਇਹ ਘੋਸ਼ਣਾ ਮਹਿਜ਼ ਇਕ ਪਬਲੀਸਿਟੀ ਸਟੰਟ ਹੈ। ਇਸ ਤੋਂ ਇਲਾਵਾ ਅਕਾਊਂਟ ਦੇ ਹੈਕ ਹੋਣ ਦੀ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਬਾਰੇ ਤੁਹਾਡੇ ਕੀ ਵਿਚਾਰ ਹਨ?”

 

 

ਬੀਤੇ ਦਿਨ ਤੋਂ ਹੀ ਲੋਕ ਇਸ ਖ਼ਬਰ ਨੂੰ ਮੰਨਣ ਲਈ ਤਿਆਰ ਨਹੀਂ ਹਨ ਕਿਉਂਕਿ ਨਾ ਤਾਂ ਪੂਨਮ ਪਾਂਡੇ ਦੀ ਮ੍ਰਿਤਕ ਦੇਹ ਬਾਰੇ ਕੋਈ ਜਾਣਕਾਰੀ ਹੈ ਅਤੇ ਨਾ ਹੀ ਉਸ ਦੇ ਪਰਵਾਰਕ ਮੈਂਬਰਾਂ ਵਲੋਂ ਕੋਈ ਅਧਿਕਾਰਤ ਬਿਆਨ ਆਇਆ ਹੈ। ਪੂਨਮ ਪਾਂਡੇ ਦੇ ਇਕ ਬਾਡੀਗਾਰਡ ਦੇ ਹਵਾਲੇ ਨਾਲ ਕਈ ਮੀਡੀਆ ਰੀਪੋਰਟਾਂ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸ ਦਾ ਘਰ ਅੰਦਰੋਂ ਬੰਦ ਹੈ ਅਤੇ ਉਸ ਦੇ ਪਰਵਾਰਕ ਮੈਂਬਰ ਕਿਸੇ ਵੀ ਕਾਲ ਦਾ ਜਵਾਬ ਨਹੀਂ ਦੇ ਰਹੇ ਹਨ। ਇਸੇ ਤਰ੍ਹਾਂ, ਜ਼ੂਮਟੀਵੀ ਦੀ ਇਕ ਵਿਸ਼ੇਸ਼ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਪੂਨਮ ਪਾਂਡੇ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੂਜੇ ਪਾਸੇ, ਕਈ ਮੀਡੀਆ ਰੀਪੋਰਟਾਂ ਅਨੁਸਾਰ ਇੰਸਟੈਂਟਬਾਲੀਵੁੱਡ ਨੇ ਦਾਨਿਸ਼ ਅਲਫਾਜ਼ ਨਾਲ ਗੱਲ ਕੀਤੀ ਗਈ, ਜੋ ਪੂਨਮ ਪਾਂਡੇ ਨਾਲ ਕੰਮ ਕਰਦਾ ਸੀ ਅਤੇ ਉਸੇ ਬਿਲਡਿੰਗ ਵਿਚ ਰਹਿੰਦਾ ਹੈ। ਹਾਲਾਂਕਿ ਉਸ ਨੇ ਪੂਨਮ ਪਾਂਡੇ ਦੀ ਮੌਤ ਤੋਂ ਨਾ ਤਾਂ ਇਨਕਾਰ ਕੀਤਾ ਅਤੇ ਨਾ ਹੀ ਪੁਸ਼ਟੀ ਕੀਤੀ। ਇਸ ਦੇ ਚਲਦਿਆਂ ਲੋਕ ਦੁਚਿੱਤੀ ਵਿਚ ਹਨ ਕਿ ਵਾਕਈ ਪੂਨਮ ਪਾਂਡੇ ਦੀ ਮੌਤ ਹੋ ਗਈ ਹੈ ਜਾਂ ਨਹੀਂ?

(For more Punjabi news apart from Poonam Pandey is Alive new reports on her death news surfaced, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement