ਸ਼ੂਟਿੰਗ ਰੋਕਣ ਆਏ ਪੱਤਰਕਾਰਾਂ ਨੂੰ ਗਿੱਪੀ ਦੀ ਸਲਾਹ, ਕਿਹਾ, 'ਫਿਰ ਨਾ ਕਹਿਣਾ ਦੱਸਿਆ ਨਹੀਂ'
Published : May 3, 2021, 2:12 pm IST
Updated : May 3, 2021, 2:12 pm IST
SHARE ARTICLE
Gippy Grewal
Gippy Grewal

ਗਿੱਪੀ ਗਰੇਵਾਲ ਨੇ ਫੇਸਬੁੱਕ ਪੋਸਟ ਸ਼ੇਅਰ ਕਰ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ: ਬੀਤੇ ਦਿਨੀਂ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਕੋਵਿਡ ਗਾਈਡਲਾਈਨਜ਼ ਦੀ ਉਲੰਘਣਾ ਕਰਦੇ ਹੋਏ ਫਿਲਮ ਦੀ ਸ਼ੂਟਿੰਗ ਕੀਤੀ ਸੀ ਜਿਸ ਮਗਰੋਂ ਪੰਜਾਬ ਪੁਲਿਸ ਨੇ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਟੀਮ ਖਿਲਾਫ਼ ਮਾਮਲਾ ਦਰਜ ਕਰ ਲਿਆ। ਇਸ ਦੌਰਾਨ ਗਿੱਪੀ ਗਰੇਵਾਲ ਦੀ ਟੀਮ ਦੇ ਮੈਂਬਰ ਤੇ ਪੱਤਰਕਾਰਾਂ ਦਰਮਿਆਨ ਕੁੱਝ ਧੱਕਾ-ਮੁੱਕੀ ਵੀ ਹੋਈ ਸੀ।

Gippy GrewalGippy Grewal

ਇਸ ਨੂੰ ਲੈ ਕੇ ਗਿੱਪੀ ਨੇ ਉਹਨਾਂ ਪੱਤਰਕਾਰਾਂ ਨੂੰ ਫੇਸਬੁੱਕ ਪੋਸਟ ਜਰੀਏ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਦਰਅਸਲ ਗਿੱਪੀ ਦੀ ਟੀਮ ਦੇ ਜਿਸ ਮੈਂਬਰ ਨਾਲ ਧੱਕਾ-ਮੁੱਕੀ ਹੋਈ ਸੀ, ਉਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਗਿੱਪੀ ਗਰੇਵਾਲ ਨੇ ਫੇਸਬੁੱਕ 'ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ, "ਸਤਿ ਸ੍ਰੀ ਅਕਾਲ ਜੀ ਸਭ ਨੂੰ, ਚੰਗਾ ਮਾੜਾ ਇਸ ਧਰਤੀ 'ਤੇ ਵਾਪਰਦਾ ਹੀ ਰਹਿੰਦਾ ਹੈ। ਪਿਛਲੇ ਦਿਨੀਂ ਕੁਝ ਅਜਿਹਾ ਵਾਪਰਿਆ ਸਾਡੀ ਟੀਮ ਨਾਲ। ਇਹ ਰੈੱਡ ਟੀ-ਸ਼ਰਟ ਤੇ ਬਲੈਕ ਮਾਸਕ 'ਚ ਕ੍ਰਾਂਤੀ ਹੈ। ਇਮਾਨਦਾਰ ਹਾਰਡ-ਵਰਕਰ ਹੈ ਸਾਡੀ ਟੀਮ ਦਾ।"

Photo
 

ਗਿੱਪੀ ਨੇ ਅੱਗੇ ਲਿਖਿਆ, "ਕ੍ਰਾਂਤੀ ਨਾਲ ਕੁਝ ਪੱਤਰਕਾਰਾਂ ਨੇ ਧੱਕਾ-ਮੁੱਕੀ ਕੀਤੀ ਸੀ ਤੇ ਜਿਨ੍ਹਾਂ ਨੇ ਵੀ ਉਸ ਨੂੰ ਟੱਚ ਕੀਤਾ ਉਨ੍ਹਾਂ ਲਈ ਸੂਚਨਾ ਦੇ ਰਿਹਾ ਹਾਂ ਕਿ ਕ੍ਰਾਂਤੀ ਦੀ ਕੱਲ੍ਹ ਕੋਵਿਡ ਰਿਪੋਰਟ ਪਾਜ਼ੀਟਿਵ ਆਈ ਹੈ ਤੇ ਬਾਕੀ ਦੇ ਟੀਮ ਮੈਂਬਰਾਂ ਦੀ ਨੈਗੇਟਿਵ। ਸੋ ਜਿਸ ਪੱਤਰਕਾਰ ਨੇ ਬਹਾਦਰੀ ਨਾਲ ਕ੍ਰਾਂਤੀ ਨੂੰ ਹੱਥ ਲਾਇਆ ਸੀ ਉਹ ਹਿੰਮਤ ਕਰਕੇ ਕੋਰੋਨਾ ਟੈਸਟ ਕਰਵਾ ਲੈਣ। ਫਿਰ ਨਾ ਕਹਿਣਾ ਦੱਸਿਆ ਨਹੀਂ। ਬਾਕੀ ਵਾਹਿਗੁਰੂ ਭਲੀ ਕਰੇ। ਸਮੱਤ ਬਖਸ਼ਣ ਵਾਹਿਗੁਰੂ ਜੀ।"

Photo
 

ਦੱਸ ਦਈਏ ਕਿ ਉਨ੍ਹਾਂ ਦੀ ਟੀਮ ਦੇ 100 ਤੋਂ ਵੱਧ ਮੈਬਰਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਗਿੱਪੀ ਪਟਿਆਲਾ ਨੇੜੇ ਆਪਣੀ ਫਿਲਮ 'ਸ਼ਾਵਾ ਨੀ ਗਿਰਧਾਰੀ ਲਾਲ' ਦੀ ਸ਼ੂਟਿੰਗ ਕਰ ਰਹੇ ਸਨ। ਗਿੱਪੀ ਗਰੇਵਾਲ ਸਣੇ ਕਈ ਹੋਰਨਾਂ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਸੀ ਪਰ ਬਨੂੜ ਦੇ ਸਾਬਕਾ ਐਮਸੀ ਗੁਰਮੀਤ ਸਿੰਘ ਨੇ ਉਨ੍ਹਾਂ ਦੀ ਜ਼ਮਾਨਤ ਦਿੱਤੀ ਤੇ ਮੌਕੇ 'ਤੇ ਹੀ ਉਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।

SHARE ARTICLE

ਏਜੰਸੀ

Advertisement

ਦੇਖੋ ਚੋਣ ਅਧਿਕਾਰੀ ਕਿਵੇਂ ਸਿਆਸੀ ਇਸ਼ਤਿਹਾਰਬਾਜ਼ੀ ਅਤੇ Paid ਖ਼ਬਰਾਂ ਉੱਤੇ ਰੱਖ ਰਿਹਾ ਹੈ ਨਜ਼ਰ, ਕਹਿੰਦਾ- ਝੂਠੀਆਂ....

29 Mar 2024 1:14 PM

Mohali ਦੇ Pind 'ਚ ਹਾਲੇ ਗਲੀਆਂ ਤੇ ਛੱਪੜਾਂ ਦੇ ਮਸਲੇ ਹੱਲ ਨਹੀਂ ਹੋਏ, ਜਾਤ-ਪਾਤ ਦੇਖ ਕੇ ਹੁੰਦੇ ਸਾਰੇ ਕੰਮ !

29 Mar 2024 11:58 AM

'ਚੋਰ ਵੀ ਕਹਿੰਦਾ ਮੈਂ ਚੋਰੀ ਨਹੀਂ ਕੀਤੀ, ਜੇ Kejriwal ਬੇਕਸੂਰ ਨੇ ਤਾਂ ਸਬੂਤ ਪੇਸ਼ ਕਰਨ'

29 Mar 2024 11:53 AM

Punjab-Delhi 'ਚ ਤੋੜੇਗੀ BJP GOVT ! ਕੌਰ ਗਰੁੱਪ ਦੀ ਮੀਟਿੰਗ ਤੋਂ ਪਹਿਲਾ ਬੋਲਿਆ ਆਗੂ, ਕੋਈ ਸਾਡੇ ਕੋਲ ਆਉਂਦਾ ਹੈ...

29 Mar 2024 11:34 AM

Mukhtar Ansari ਦੀ ਹੋਈ ਮੌਤ, Jail 'ਚ ਪਿਆ ਦਿਲ ਦਾ ਦੌਰਾ, UP ਦੇ ਕਈ ਜ਼ਿਲ੍ਹਿਆਂ 'ਚ High Alert

29 Mar 2024 9:33 AM
Advertisement