
ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਪਿਛਲੇ ਸਾਲ ਦਸੰਬਰ 'ਚ ਆਪਣੀ ਗਰਲਫ੍ਰੈਂਡ ਗਿੰਨੀ ਚਤਰਥ ਦੇ ਨਾਲ ਸੱਤ ਫੇਰੇ ਲਏ ਸਨ। ਹਾਲ ਹੀ ‘ਚ ਉਨ੍ਹਾਂ ਨੇ ਇਸ ਗੱਲ
ਮੁੰਬਈ: ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਪਿਛਲੇ ਸਾਲ ਦਸੰਬਰ 'ਚ ਆਪਣੀ ਗਰਲਫ੍ਰੈਂਡ ਗਿੰਨੀ ਚਤਰਥ ਦੇ ਨਾਲ ਸੱਤ ਫੇਰੇ ਲਏ ਸਨ। ਹਾਲ ਹੀ ‘ਚ ਉਨ੍ਹਾਂ ਨੇ ਇਸ ਗੱਲ ਦਾ ਐਲਾਨ ਕੀਤਾ ਕਿ ਜਲਦੀ ਹੀ ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ 'ਚ ਨਵੇਂ ਮੈਂਬਰ ਦੇ ਸਵਾਗਤ ਲਈ ਉਹ ਕਾਫੀ ਉਤਸ਼ਾਹਿਤ ਹਨ। ਕਪਿਲ ਦਾ ਵਿਆਹ ਪਿਛਲੇ ਸਾਲ ਦਸੰਬਰ ਮਹੀਨੇ 'ਚ ਗਿੰਨੀ ਚਤਰਥ ਨਾਲ ਹੋਇਆ ਸੀ।
Kapil Sharma and Ginni Chatrath
ਗਿੰਨੀ ਕਾਫੀ ਲੰਬੇ ਸਮੇਂ ਤੋਂ ਕਪਿਲ ਦੀ ਗਰਲਫਰੈਂਡ ਰਹੀ ਹੈ। ਇੱਕ ਅੰਗਰੇਜ਼ੀ ਵੈੱਬਸਾਈਟ ਨਾਲ ਗੱਲ ਕਰਦੇ ਹੋਏ ਕਪਿਲ ਸ਼ਰਮਾ ਨੇ ਆਪਣੇ ਘਰ ਆਉਣ ਵਾਲੇ ਮਹਿਮਾਨ ਨੂੰ ਲੈ ਕੇ ਹੋ ਰਹੀਆਂ ਤਿਆਰੀਆਂ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ, “ਸੱਚ ਕਹਾਂ ਤਾਂ ਮੈਨੂੰ ਕੁਝ ਨਹੀਂ ਪਤਾ ਕਿ ਮੈਂ ਕਿਵੇਂ ਤੇ ਕੀ ਤਿਆਰੀਆਂ ਕਰਾਂ। ਮੈਨੂੰ ਇਸ ਬਾਰੇ ਕੁਝ ਵੀ ਤਜ਼ਰਬਾ ਨਹੀਂ ਹੈ। ਮੇਰਾ ਪਰਿਵਾਰ ਆਉਣ ਵਾਲੇ ਨਵੇਂ ਮਹਿਮਾਨ ਨੂੰ ਲੈ ਕੇ ਕਾਫੀ ਐਕਸਾਈਟਿਡ ਹਨ।”
Kapil Sharma and Ginni Chatrath
ਉਸ ਨੇ ਅੱਗੇ ਕਿਹਾ, “ਅਸੀਂ ਪਰਿਵਾਰ ‘ਚ ਨਵੇਂ ਮੈਂਬਰ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ। ਮੈਂ ਤੇ ਮੇਰੀ ਪਤਨੀ ਮਿਲ ਕੇ ਆਉਣ ਵਾਲੇ ਮਹਿਮਾਨ ਲਈ ਕਈ ਚੀਜ਼ਾਂ ਖਰੀਦ ਰਹੇ ਹਾਂ। ਸਾਨੂੰ ਇਹ ਨਹੀਂ ਪਤਾ ਕਿ ਆਉਣ ਵਾਲਾ ਮਹਿਮਾਨ ਮੁੰਡਾ ਹੈ ਜਾਂ ਕੁੜੀ। ਇਸ ਲਈ ਅਸੀਂ ਆਮ ਦਿੱਖਣ ਵਾਲੀਆਂ ਚੀਜ਼ਾਂ ਹੀ ਖਰੀਦ ਰਹੇ ਹਾਂ।” ਅੱਗੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਲਈ ਇਹ ਸਭ ਤੋਂ ਜ਼ਿਆਦਾ ਖੁਸ਼ੀ ਵਾਲਾ ਦੌਰ ਹੈ।
Entertainment ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ