ਪੰਜਾਬ 'ਚ ਵਧ ਰਹੇ ਨਸ਼ਿਆਂ ਦੇ ਕਹਿਰ 'ਤੇ ਬੋਲੇ ਸੋਨੂੰ, ਕਿਹਾ- ਆਓ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਈਏ

By : GAGANDEEP

Published : Sep 3, 2023, 2:12 pm IST
Updated : Sep 3, 2023, 2:12 pm IST
SHARE ARTICLE
photo
photo

'ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ'

 

ਮੁਹਾਲੀ: ਮੋਗਾ 'ਚ ਜਨਮੇ ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਸੂਬੇ 'ਚ ਵੱਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਕੀਤੀ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਿਸ ਅਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ। ਸੋਨੂੰ ਸੂਦ ਦੀ ਇਸ ਵੀਡੀਓ ਕਲਿੱਪ ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਲਈ ਅਦਾਕਾਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ: ਤਰਨਤਾਰਨ 'ਚ ਟਰੱਕ ਨਾਲ ਟਕਰਾਈ ਕਾਰ, ਦਰਾਣੀ-ਜੇਠਾਣੀ ਦੀ ਹੋਈ ਮੌਤ 

ਅਭਿਨੇਤਾ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਗੱਭਰੂ-ਜਵਾਨਾਂ ਲਈ ਜਾਣੀ ਜਾਂਦੀ ਹੈ। ਪਰ ਹੁਣ ਲੰਬੇ ਸਮੇਂ ਤੋਂ ਲੋਕ ਕਹਿੰਦੇ ਹਨ ਕਿ ਪੰਜਾਬ ਵਿੱਚ ਨਸ਼ੇ ਦੀ ਬਹੁਤਾਤ ਹੈ। ਨਵੀਂ ਪੀੜ੍ਹੀ-ਨੌਜਵਾਨ ਨਸ਼ਿਆਂ ਤੋਂ ਬਹੁਤ ਜ਼ਿਆਦਾ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਗ੍ਰਿਫ਼ਤ ਵਿਚ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ, ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਖਰੀਦਣ ਲਈ ਪੈਸੇ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋਗਲਤ ਪਲਾਸਟਿਕ ਸਰਜਰੀ ਕਾਰਨ ਅਰਜਨਟੀਨਾ ਦੀ ਮਸ਼ਹੂਰ ਅਦਾਕਾਰਾ ਸਿਲਵੀਨਾ ਲੂਨਾ ਦਾ ਦਿਹਾਂਤ

ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਇੱਕ ਮੁਹਿੰਮ ਵੀ ਚਲਾਈ ਸੀ। ਇਸ ਤਹਿਤ 280 ਦੇ ਕਰੀਬ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਾਉਣ ਦਾ ਉਪਰਾਲਾ ਕੀਤਾ ਗਿਆ ਪਰ ਬਹੁਤ ਸਾਰੇ ਲੋਕ ਨਾ ਪਹੁੰਚ ਸਕਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਸੋਨੂੰ ਸੂਦ ਨੇ ਕਿਹਾ ਕਿ ਜੋ ਨੌਜਵਾਨ ਬੱਚੇ/ਨੌਜਵਾਨ ਨਸ਼ਿਆਂ ਤੋਂ ਪ੍ਰਭਾਵਿਤ ਹਨ, ਉਨ੍ਹਾਂ ਬਾਰੇ ਦੱਸਿਆ ਜਾਵੇ। ਅਸੀਂ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਇਹ ਸਭ ਉਦੋਂ ਹੀ ਸੰਭਵ ਹੈ ਜਦੋਂ ਇਸ ਮੁਹਿੰਮ ਦਾ ਸਾਥ ਦਿੱਤਾ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement