ਰਵੀਨਾ, ਭਾਰਤੀ ਤੇ ਫਰਾਹ ਮੁੜ ਤੋਂ ਵਿਵਾਦਾਂ ਦੇ ਘੇਰੇ ’ਚ, ਇਕ ਹੋਰ ਮਾਮਲਾ ਦਰਜ
Published : Jan 4, 2020, 3:30 pm IST
Updated : Jan 4, 2020, 3:30 pm IST
SHARE ARTICLE
Bharti singh raveena tandon and farah khan in punjab
Bharti singh raveena tandon and farah khan in punjab

ਦਸ ਦਈਏ ਕਿ ਫਰਾਹ ਖਾਨ ਦੇ ਇਕ ਸ਼ੋਅ 'ਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ...

ਰੂਪਨਗਰ : ਈਸਾਈ ਧਰਮ ਖ਼ਿਲਾਫ਼ ਕਥਿਤ ਤੌਰ 'ਤੇ ਭੱਦੀ ਸ਼ਬਦਾਵਲੀ ਵਰਤਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀਂ ਤਿੰਨ ਬਾਲੀਵੁੱਡ ਅਦਾਕਾਰਾਂ ਰਵੀਨਾ ਟੰਡਨ, ਭਾਰਤੀ ਸਿੰਘ ਤੇ ਕੋਰੀਓਗ੍ਰਾਫਰ ਫਰਾਹ ਖ਼ਾਨ ਖ਼ਿਲਾਫ਼ ਪੰਜਾਬ 'ਚ ਇਕ ਹੋਰ ਮਾਮਲਾ ਦਰਜ ਹੋ ਗਿਆ ਹੈ। ਤਿੰਨਾਂ 'ਤੇ ਇਕ ਚੈਨਲ ਦੇ ਸ਼ੋਅ ਦੌਰਾਨ ਧਾਰਮਿਕ ਸ਼ਬਦ 'ਹਲੇਲੂਈਆ' ਸ਼ਬਦ ਨੂੰ ਗ਼ਲਤ ਬਿਆਨ ਕਰ ਕੇ ਈਸਾਈ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਲੱਗੇ ਹਨ।

Raveena Tandon gets a new lookRaveena Tandon ਈਸਾਈ ਭਾਈਚਾਰਾ ਇਨ੍ਹਾਂ ਕਲਾਕਾਰਾਂ 'ਤੇ ਕਾਰਵਾਈ ਦੀ ਮੰਗ ਸਬੰਧੀ ਸੜਕਾਂ 'ਤੇ ਨਿੱਤਰ ਆਇਆ ਹੈ। ਰੂਪਨਗਰ 'ਚ 28 ਦਸੰਬਰ ਨੂੰ ਆਲ ਇੰਡੀਆ ਕ੍ਰਿਸ਼ਚਨ ਵੈੱਲਫੇਅਰ ਫਰੰਟ ਵੱਲੋਂ ਰੂਪਨਗਰ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਰੋਸ ਮੁਜ਼ਾਹਰੇ ਤੋਂ ਬਾਅਦ ਰੂਪਨਗਰ ਦੇ ਐੱਸਐੱਸਪੀ ਸਵਪਨ ਸ਼ਰਮਾ ਨੂੰ ਬਾਲੀਵੁੱਡ ਕਲਾਕਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਸੀ।

Raveena Tondan, Bharti Singh and Farah Khan Raveena Tondan, Bharti Singh and Farah Khanਇਸ ਤੋਂ ਬਾਅਦ ਅੱਜ ਥਾਣਾ ਸਿਟੀ ਰੂਪਨਗਰ 'ਚ ਪੁਲਿਸ ਨੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ 295ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤਿੰਨਾਂ ਖ਼ਿਲਾਫ਼ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ 'ਚ ਵੀ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸ਼ਹਿਰ ਬੀੜ ’ਚ ਕੇਸ ਦਰਜ ਕੀਤਾ ਗਿਆ ਹੈ।

Raveena Tondan, Bharti Singh and Farah Khan Raveena Tondan, Bharti Singh and Farah Khanਐੱਨਜੀਓ ਚਲਾਉਣ ਵਾਲੇ ਆਸ਼ੀਸ਼ ਸ਼ਿੰਦੇ ਨੇ ਸ਼ਿਵਾਜੀ ਨਗਰ ਪੁਲੀਸ ਸਟੇਸ਼ਨ ’ਚ ਧਾਰਾ 295 ਤਹਿਤ ਸ਼ਿਕਾਇਤ ਦਰਜ ਕਰਵਾਈ ਹੈ। ਇਹ ਕੇਸ ਮੁੰਬਈ ਦੇ ਮਲਾਡ ਥਾਣੇ ’ਚ ਤਬਦੀਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਨੂੰ ਫਰਾਹ ਖ਼ਾਨ ਨੇ ਮੁਆਫ਼ੀ ਮੰਗ ਲਈ ਸੀ ਜਦੋਂ ਅੰਮ੍ਰਿਤਸਰ ਪੁਲੀਸ ਨੇ ਇਸ ਬਾਬਤ ਕੇਸ ਦਰਜ ਕੀਤਾ ਸੀ। ਰਵੀਨਾ ਟੰਡਨ ਨੇ ਵੀ ਟਵੀਟ ਕਰ ਕੇ ਕਿਹਾ ਹੈ ਕਿ ਉਸ ਨੇ ਅਜਿਹਾ ਕੋਈ ਸ਼ਬਦ ਨਹੀਂ ਬੋਲਿਆ ਹੈ ਜਿਸ ਨਾਲ ਕਿਸੇ ਧਰਮ ਦਾ ਅਪਮਾਨ ਹੁੰਦਾ ਹੋਵੇ।

Raveena Tondan, Bharti Singh and Farah Khan Raveena Tondan, Bharti Singh and Farah Khanਦਸ ਦਈਏ ਕਿ ਫਰਾਹ ਖਾਨ ਦੇ ਇਕ ਸ਼ੋਅ 'ਚ ਭਾਰਤੀ ਸਿੰਘ ਤੇ ਰਵੀਨਾ ਟੰਡਨ ਨੂੰ ਇਕ ਅੰਗਰੇਜ਼ੀ ਸ਼ਬਦ ਦੇ ਸਪੈਲਿੰਗ ਲਿਖਣ ਲਈ ਆਖਿਆ ਗਿਆ ਸੀ। ਇਹ ਸ਼ਬਦ ਪਵਿੱਤਰ ਗ੍ਰੰਥ ਤੋਂ ਲਿਆ ਗਿਆ ਸੀ। ਭਾਰਤੀ ਇਸ ਦਾ ਮਤਲਬ ਨਹੀਂ ਜਾਣਦੀ ਸੀ। ਉਸ ਨੇ ਆਪਣੇ ਵਲੋਂ ਇਸ ਦਾ ਮਤਲਬ ਦੱਸਦੇ ਹੋਏ ਇਸ ਸ਼ਬਦ ਦਾ ਖੂਬ ਮਜ਼ਾਕ ਉਡਾਇਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement