
ਵਿਦੇਸ਼ੀ ਇਸ ਵੇਲੇ ਸਾਡੇ ਅੰਦਰੂਨੀ ਮਸਲਿਆਂ ਤੇ ਨੀਤੀਆਂ ਬਾਰੇ ਟਿੱਪਣੀਆਂ ਕਰ ਰਹੇ ਹਨ।
ਮੁੰਬਈ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨ ਅੰਦੋਲਨ ਨੂੰ ਹੁਣ 70 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 71ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ। ਕਈ ਵਿਦੇਸ਼ੀ ਕਲਾਕਾਰਾਂ ਦੇ ਟਵੀਟ ਤੋਂ ਬਾਅਦ ਹੁਣ ਹੇਮਾ ਮਾਲਿਨੀ ਦਾ ਵੀ ਪ੍ਰਤੀਕਰਮ ਆਇਆ ਹੈ।
Hema Malini
ਹੇਮਾ ਮਾਲਿਨੀ ਦਾ ਟਵੀਟ
ਉਨ੍ਹਾਂ ਟਵੀਟ ’ਚ ਕਿਹਾ ਹੈ ਕਿ ਵਿਦੇਸ਼ੀ ਇਸ ਵੇਲੇ ਸਾਡੇ ਅੰਦਰੂਨੀ ਮਸਲਿਆਂ ਤੇ ਨੀਤੀਆਂ ਬਾਰੇ ਟਿੱਪਣੀਆਂ ਕਰ ਰਹੇ ਹਨ। ਉਹ ਆਖ਼ਰ ਹਾਸਲ ਕੀ ਕਰਨਾ ਚਾਹੁੰਦੇ ਹਨ ਤੇ ਉਹ ਕਿਸ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ?
hema malini
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।