
ਅਦਾਕਾਰਾ ਤੁਨੀਸ਼ਾ ਸ਼ਰਮਾ ਮੌਤ ਦੇ ਮਾਮਲੇ ਵਿੱਚ 69 ਦਿਨਾਂ ਤੱਕ ਜੇਲ੍ਹ ਵਿੱਚ ਸੀ।
ਮੁੰਬਈ : 'ਅਲੀ ਬਾਬਾ: ਦਾਸਤਾਨ-ਏ-ਕਾਬੁਲ' 'ਚ ਮੁੱਖ ਭੂਮਿਕਾ ਨਿਭਾਅ ਰਹੇ ਸ਼ੀਜ਼ਾਨ ਨੂੰ ਜ਼ਮਾਨਤ ਮਿਲ ਗਈ ਹੈ। ਅਦਾਕਾਰਾ ਤੁਨੀਸ਼ਾ ਸ਼ਰਮਾ ਮੌਤ ਦੇ ਮਾਮਲੇ ਵਿੱਚ 69 ਦਿਨਾਂ ਤੱਕ ਜੇਲ੍ਹ ਵਿੱਚ ਸੀ। ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਵਸਈ ਦੀ ਅਦਾਲਤ ਨੇ ਬੀਤੇ ਸਾਲ ਅਭਿਨੇਤਰੀ ਤੁਨੀਸ਼ਾ ਸ਼ਰਮਾ ਦੀ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ ਵਿਚ ਗ੍ਰਿਫਤਾਰ ਟੈਲੀਵਿਜ਼ਨ ਅਦਾਕਾਰ ਸ਼ੀਜ਼ਾਨ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਦਾਕਾਰਾ ਤੁਨੀਸ਼ਾ ਸ਼ਰਮਾ ਮੌਤ ਦੇ ਮਾਮਲੇ ਵਿੱਚ 69 ਦਿਨਾਂ ਤੱਕ ਜੇਲ੍ਹ ਵਿੱਚ ਸੀ।
ਤੁਨੀਸ਼ਾ ਸ਼ਰਮਾ ਨੇ 24 ਦਸੰਬਰ 2022 ਨੂੰ ਜ਼ਿਲ੍ਹੇ ਦੇ ਵਾਲੀਵ ਨੇੜੇ ਟੈਲੀਵਿਜ਼ਨ ਸੀਰੀਅਲ ਦੇ ਸੈੱਟ 'ਤੇ ਕਥਿਤ ਤੌਰ 'ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਅਭਿਨੇਤਰੀ ਦੀ ਮਾਂ ਦੀ ਸ਼ਿਕਾਇਤ 'ਤੇ ਅਗਲੇ ਦਿਨ 28 ਸਾਲਾ ਖਾਨ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਐਡੀਸ਼ਨਲ ਸੈਸ਼ਨ ਕੋਰਟ ਦੇ ਜੱਜ ਆਰਡੀ ਦੇਸ਼ਪਾਂਡੇ ਨੇ ਖਾਨ ਨੂੰ ਇਕ ਲੱਖ ਰੁਪਏ ਦੇ ਮੁਚਲਕੇ 'ਤੇ ਰਿਹਾਅ ਕਰਨ ਦਾ ਹੁਕਮ ਦਿੱਤਾ। ਅਦਾਲਤ ਨੇ ਅਦਾਕਾਰ ਨੂੰ ਆਪਣਾ ਪਾਸਪੋਰਟ ਸਪੁਰਦ ਕਰਨ ਅਤੇ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਲਈ ਵੀ ਕਿਹਾ ਹੈ।