ਸ਼ਾਹਰੁਖ ਖ਼ਾਨ ਨਾਲ ਫ਼ਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਹਾਦਸਾ 

By : KOMALJEET

Published : Jul 4, 2023, 1:24 pm IST
Updated : Jul 4, 2023, 1:40 pm IST
SHARE ARTICLE
Shah Rukh Khan
Shah Rukh Khan

ਨੱਕ 'ਤੇ ਲੱਗੀ ਸੱਟ, ਲਿਜਾਇਆ ਗਿਆ ਹਸਪਤਾਲ

ਖ਼ੂਨ ਦੇ ਵਹਾਅ ਨੂੰ ਰੋਕਣ ਲਈ ਕੀਤਾ ਗਿਆ ਛੋਟਾ ਆਪ੍ਰੇਸ਼ਨ
ਅਮਰੀਕਾ : ਬਾਲੀਵੁੱਡ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਅਦਾਕਾਰ ਸ਼ਾਹਰੁਖ ਖ਼ਾਨ ਨਾਲ ਸ਼ੂਟਿੰਗ ਦੌਰਾਨ ਹਾਦਸਾ ਵਾਪਰ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। 

ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਇਨ੍ਹੀ ਦਿਨੀਂ ਅਪਣੀ ਫ਼ਿਲਮ ‘ਜਵਾਨ’ ਦੀ ਸ਼ੂਟਿੰਗ ਵਾਸਤੇ ਅਮਰੀਕਾ ਦੇ ਲਾਸ ਏਂਜਲਸ ਵਿਚ ਹਨ ਜਿਥੇ ਉਨ੍ਹਾਂ ਨਾਲ ਹਾਦਸਾ ਵਾਪਰਿਆ ਹੈ। ਇਸ ਦੌਰਾਨ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਨੱਕ 'ਤੇ ਸੱਟ ਲੱਗੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

ਇਹ ਵੀ ਪੜ੍ਹੋ: ਦੋ ਟਰੱਕਾਂ ਦੀ ਟੱਕਰ ’ਚ ਚਾਲਕ ਨੌਜਵਾਨ ਦੀ ਮੌਤ

ਮੀਡੀਆ ਰਿਪੋਰਟਾਂ ਮੁਤਾਬਕ ਨੱਕ ਵਿਚੋਂ ਵਹਿ ਰਹੇ ਖ਼ੂਨ ਨੂੰ ਰੋਕਣ ਲਈ ਕਿੰਗ ਖ਼ਾਨ ਦਾ ਛੋਟਾ ਆਪ੍ਰੇਸ਼ਨ ਵੀ ਕੀਤਾ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਸ਼ਾਹਰੁਖ ਖ਼ਾਨ ਲਾਸ ਏਂਜਲਸ 'ਚ ਇਕ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਦੀ ਨੱਕ 'ਚ ਸੱਟ ਲੱਗ ਗਈ ਅਤੇ ਖੂਨ ਵਹਿਣ ਲੱਗਾ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰਤ ਹਸਪਤਾਲ ਲਿਜਾਇਆ ਗਿਆ ਅਤੇ ਡਾਕਟਰਾਂ ਨੇ ਦਸਿਆ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ। ਸ਼ਾਹਰੁਖ ਖ਼ਾਨ ਦਾ ਖੂਨ ਵਹਿਣ ਨੂੰ ਰੋਕਣ ਲਈ ਇਕ ਮਾਮੂਲੀ ਸਰਜਰੀ ਦੀ ਵੀ ਲੋੜ ਸੀ। 

ਇਹ ਵੀ ਪੜ੍ਹੋ: ਵਿਆਹੁਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ 

ਆਪ੍ਰੇਸ਼ਨ ਤੋਂ ਬਾਅਦ ਸ਼ਾਹਰੁਖ ਖ਼ਾਨ ਵੀ ਨੱਕ 'ਤੇ ਪੱਟੀ ਬੰਨ੍ਹਦੇ ਨਜ਼ਰ ਆਏ। ਗੌਰਤਲਬ ਹੈ ਕਿ ਇਸ ਹਾਦਸੇ ਬਾਰੇ ਨਾ ਤਾਂ ਸ਼ਾਹਰੁਖ ਖ਼ਾਨ ਅਤੇ ਨਾ ਹੀ ਉਨ੍ਹਾਂ ਦੀ ਟੀਮ ਨੇ ਕੋਈ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਦਸਿਆ ਜਾ ਰਿਹਾ ਹੈ ਕਿ ਉਹ ਬਿਲਕੁਲ ਠੀਕ ਹਨ ਅਤੇ ਮੁੰਬਈ ਵਾਪਸ ਆ ਚੁੱਕੇ ਹਨ।  

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement