ਖ਼ਬਰਾਂ |

ਤਾਜ਼ਾ |

ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਰਿਲੀਜ਼, ਖਾਲੜਾ ਪਰਿਵਾਰ ਨੇ ਜਤਾਈ ਖੁਸ਼ੀ
Published : Jul 4, 2026, 12:18 pm IST
Updated : Jul 4, 2026, 12:18 pm IST
SHARE ARTICLE
photo
photo

ਕਿਹਾ- 'ਓਟੀਟੀ 'ਤੇ ਰਿਲੀਜ਼ ਹੋ ਰਹੀ ਫ਼ਿਲਮ ਦੇ ਇਸੇ ਸੰਸਕਰਣ ਨੂੰ ਸਾਡੀ ਮਨਜੂਰੀ ਹੈ'

ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ 'ਪੰਜਾਬ 95', ਜੋ ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਸੀ, ਹੁਣ OTT ਪਲੇਟਫਾਰਮ ZEE5 'ਤੇ 'ਸਤਲੁਜ' ਸਿਰਲੇਖ ਹੇਠ ਰਿਲੀਜ਼ ਹੋ ਗਈ ਹੈ। ਇਹ ਫਿਲਮ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਹੈ। ਇਸ ਦਾ ਨਿਰਦੇਸ਼ਨ ਹਨੀ ਤ੍ਰੇਹਨ ਦੁਆਰਾ ਕੀਤਾ ਗਿਆ ਹੈ ਅਤੇ ਇਸ ਦਾ ਨਿਰਮਾਣ RSVP ਅਤੇ ਮੈਕਗਫਿਨ ਪਿਕਚਰਸ ਦੁਆਰਾ ਕੀਤਾ ਗਿਆ ਹੈ। 

ਜਦੋਂ 2023 ਵਿੱਚ ਫਿਲਮ ਨੂੰ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (CBFC) ਕੋਲ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਸੀ, ਤਾਂ ਬੋਰਡ ਨੇ ਸਿਰਲੇਖ ਬਾਰੇ ਇਤਰਾਜ਼ ਉਠਾਏ ਅਤੇ ਕਈ ਬਦਲਾਅ ਅਤੇ ਕਟੌਤੀਆਂ ਦਾ ਸੁਝਾਅ ਦਿੱਤਾ। ਇਸ ਤੋਂ ਬਾਅਦ, ਫਿਲਮ ਦਾ ਨਾਮ ਬਦਲ ਕੇ 'ਪੰਜਾਬ 95' ਰੱਖਿਆ ਗਿਆ।
ਇਸ ਫਿਲਮ ਦਾ ਵਿਸ਼ਵ ਪ੍ਰੀਮੀਅਰ 2023 ਵਿੱਚ ਟੋਰਾਂਟੋ ਇੰਟਰਨੈਸ਼ਨਲ ਫਿਲਮ ਫੈਸਟੀਵਲ ਵਿੱਚ ਹੋਇਆ ਸੀ, ਜਿੱਥੇ ਇਸਦੀ ਕਹਾਣੀ ਅਤੇ ਦਿਲਜੀਤ ਦੋਸਾਂਝ ਦੇ ਪ੍ਰਦਰਸ਼ਨ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸ਼ੰਸਾ ਮਿਲੀ।

ਮੀਡੀਆ ਰਿਪੋਰਟਾਂ ਦੇ ਅਨੁਸਾਰ, ਸੀਬੀਐਫਸੀ ਨੇ ਫਿਲਮ ਵਿੱਚ 127 ਕਟੌਤੀਆਂ ਅਤੇ ਕਈ ਸੋਧਾਂ ਦਾ ਸੁਝਾਅ ਦਿੱਤਾ। ਇਨ੍ਹਾਂ ਵਿੱਚ ਕੁਝ ਇਤਿਹਾਸਕ ਹਵਾਲਿਆਂ, ਸਥਾਨਾਂ ਅਤੇ ਕਿਰਦਾਰਾਂ ਦੇ ਨਾਵਾਂ ਵਿੱਚ ਤਬਦੀਲੀਆਂ ਦੀ ਮੰਗ ਸ਼ਾਮਲ ਸੀ। ਹਾਲਾਂਕਿ, ਸੀਬੀਐਫਸੀ ਨੇ ਇਨ੍ਹਾਂ ਸਾਰੇ ਪ੍ਰਸਤਾਵਿਤ ਬਦਲਾਵਾਂ ਦਾ ਵਿਸਤ੍ਰਿਤ ਅਧਿਕਾਰਤ ਬਿਰਤਾਂਤ ਜਨਤਕ ਤੌਰ 'ਤੇ ਜਾਰੀ ਨਹੀਂ ਕੀਤਾ। ਇਹ ਫਿਲਮ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨਹੀਂ ਹੋ ਸਕੀ ਕਿਉਂਕਿ ਇਹ ਦੇਸ਼ ਵਿੱਚ ਸੈਂਸਰ ਕਲੀਅਰੈਂਸ ਪ੍ਰਾਪਤ ਕਰਨ ਵਿੱਚ ਅਸਫਲ ਰਹੀ। ਇਸ ਤੋਂ ਬਾਅਦ, ਇਸਨੂੰ 7 ਫਰਵਰੀ, 2025 ਨੂੰ ਚੋਣਵੇਂ ਦੇਸ਼ਾਂ ਵਿੱਚ ਰਿਲੀਜ਼ ਕੀਤਾ ਗਿਆ।

ਫ਼ਿਲਮ 'ਸਤਲੁਜ' ਦੀ ਰਿਲੀਜ਼ 'ਤੇ ਖਾਲੜਾ ਪਰਿਵਾਰ ਨੇ ਜਤਾਈ ਖੁਸ਼ੀ
ਫ਼ਿਲਮ 'ਸਤਲੁਜ' ਦੀ ਰਿਲੀਜ਼ 'ਤੇ ਖੁਸ਼ੀ ਜਤਾਉਂਦੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਮੈਨੂੰ ਇਹ ਜਾਣ ਕੇ ਤਸੱਲੀ ਹੈ ਕਿ ਮੇਰੇ ਪਤੀ, ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਕਾਨੂੰਨੀ ਲੜਾਈ 'ਤੇ ਆਧਾਰਿਤ ਫ਼ਿਲਮ, ਸਾਲਾਂ ਤੱਕ ਰਾਜਨੀਤਿਕ ਕਾਵਟਾਂ ਅਤੇ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਨ ਤੋਂ ਬਾਅਦ ਆਖਰਕਾਰ ਓਟੀਟੀ ਮਾਧਿਅਮ ਰਾਹੀਂ ਦਰਸ਼ਕਾਂ ਤੱਕ ਪਹੁੰਚ ਰਹੀ ਹੈ।

ਅਸੀਂ, ਖਾਲੜਾ ਪਰਿਵਾਰ ਵਜੋਂ ਇਹ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਓਟੀਟੀ 'ਤੇ ਰਿਲੀਜ਼ ਹੋ ਰਹੀ ਫਿਲਮ ਦੇ ਇਸੇ ਸੰਸਕਰਣ ਨੂੰ ਸਾਡੀ ਮਨਜੂਰੀ ਹੈ। ਇਹ ਉਹੀ ਮੂਲ ਸੰਸਕਰਣ ਹੈ ਜੋ ਸਭ ਤੋਂ ਪਹਿਲਾਂ ਸਾਡੇ ਪਰਿਵਾਰ ਨੂੰ ਵਿਖਾਇਆ ਗਿਆ ਸੀ। ਸਾਨੂੰ ਇਸ ਗੱਲ ਦੀ ਤਸੱਲੀ ਹੈ ਕਿ ਬੇਹੱਦ ਦਬਾਅ ਅਤੇ ਤਬਦੀਲੀਆਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦੀ ਮੂਲ ਭਾਵਨਾ ਅਤੇ ਸੱਚਾਈ ਨੂੰ ਬਰਕਰਾਰ ਰੱਖਿਆ ਗਿਆ ਹੈ।

ਜਸਵੰਤ ਸਿੰਘ ਖਾਲੜਾ ਦਾ ਸਮੁੱਚਾ ਜੀਵਨ ਸੱਚ, ਇਨਸਾਫ਼ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਨਿਡਰ ਸੰਘਰਸ਼ ਦਾ ਪ੍ਰਤੀਕ ਸੀ। ਇਸ ਲਈ ਸਾਡੇ ਲਈ ਇਹ ਬਹੁਤ ਮਹੱਤਵਪੂਰਨ ਸੀ ਕਿ ਉਨ੍ਹਾਂ ਦੀ ਕਹਾਣੀ ਅਤੇ ਸਿੱਖਾਂ ਦੀ ਨਸਲਕੁਸ਼ੀ ਦੇ ਵਰਤਾਰੇ ਨੂੰ ਬਿਨਾਂ ਕਿਸੇ ਸਮਝੌਤੇ, ਬਿਨਾਂ ਕਿਸੇ ਤੋੜ-ਮਰੋੜ ਅਤੇ ਪੂਰੀ ਇਮਾਨਦਾਰੀ ਨਾਲ ਪੇਸ਼ ਕੀਤਾ ਜਾਵੇ।

ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਅਸੀਂ ਨਿਰਦੇਸ਼ਕ ਹਨੀ ਤ੍ਰੇਹਨ ਦਾ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਆਪਣੇ ਸਿਧਾਂਤਾਂ 'ਤੇ ਅਡਿੱਗ ਰਹਿੰਦਿਆਂ ਨਾ ਸਿਰਫ਼ ਇਸ ਫ਼ਿਲਮ ਦੀ ਕਲਾਤਮਕ ਅਤੇ ਇਤਿਹਾਸਕ ਸੱਚਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ, ਸਗੋਂ 25,000 ਤੋਂ ਵੱਧ ਲਾਵਾਰਸ ਲਾਸ਼ਾ ਦੇ ਦਰਦਨਾਕ ਸੱਚ ਅਤੇ ਜਸਵੰਤ ਸਿੰਘ ਖਾਲੜਾ ਵੱਲੋਂ ਸਿੱਖ ਸੰਘਰਸ਼ ਦੇ ਸੱਚ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਲੜੀ ਗਈ ਕਾਨੂੰਨੀ ਲੜਾਈ ਨੂੰ ਵੀ ਪੂਰੀ ਪ੍ਰਮਾਣਿਕਤਾ ਨਾਲ ਪੇਸ਼ ਕੀਤਾ। ਇਤਿਹਾਸ ਦੇ ਇਸ ਮਹੱਤਵਪੂਰਨ ਅਧਿਆਇ ਦੀ ਅਸਲ ਰੂਹ ਨੂੰ ਸਾਂਭ ਕੇ ਰੱਖਣ ਲਈ ਉਨ੍ਹਾਂ ਦਾ ਸਮਰਪਣ ਸਾਡੇ ਸਤਿਕਾਰ ਦਾ ਹੱਕਦਾਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਸਾਡੀ ਆਸ ਹੈ ਕਿ ਇਹ ਫਿਲਮ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਵਿਰਾਸਤ ਨੂੰ ਇੱਕ ਸ਼ਰਧਾਂਜਲੀ ਸਾਬਤ ਹੋਵੇਗੀ ਅਤੇ ਦੁਨੀਆ ਭਰ ਦੇ ਦਰਸ਼ਕਾਂ ਨੂੰ ਸੱਚ, ਇਨਸਾਫ਼, ਜਵਾਬਦੇਹੀ ਅਤੇ ਮਨੁੱਖੀ ਮਰਿਆਦਾ ਵਰਗੀਆਂ ਜਦੀਵੀ ਕਦਰਾਂ-ਕੀਮਤਾਂ ਬਾਰੇ ਸੋਚਣ ਅਤੇ ਉਨ੍ਹਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰੇਗੀ।

ਜਸਵੰਤ ਸਿੰਘ ਖਾਲੜਾ ਇੱਕ ਦਲੇਰ ਅਤੇ ਸਮਰਪਿਤ ਮਨੁੱਖੀ ਅਧਿਕਾਰ ਕਾਰਕੁਨ ਸਨ ਜਿਨ੍ਹਾਂ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਉੱਤੇ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਸਮੇਂ ਦੌਰਾਨ, ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਝੂਠੇ ਮੁਕਾਬਲਿਆਂ ਵਿੱਚ ਮਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀਆਂ ਲਾਸ਼ਾਂ ਨੂੰ ਗੁਪਤ ਰੂਪ ਵਿੱਚ ਸਾੜ ਦਿੱਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement