
ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਬਿਹਾਰ ਦੀ ਨਿਤਿਸ਼ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ।
ਪਟਨਾ: ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਦੀ ਜਾਂਚ ਨੂੰ ਲੈ ਕੇ ਬਿਹਾਰ ਦੀ ਨਿਤਿਸ਼ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੋਮਵਾਰ ਦੀ ਰਾਤ ਸੁਸ਼ਾਂਤ ਸਿੰਘ ਰਾਜਪੂਤ ਦੇ ਚਾਚੇ ਦੇ ਲੜਕੇ ਅਤੇ ਭਾਜਪਾ ਵਿਧਾਇਕ ਨੀਰਜ ਬਬਲੂ ਨਾਲ ਫੋਨ ‘ਤੇ ਗੱਲ ਕੀਤੀ ਸੀ।
Sushant Singh Rajput
ਦੋਵਾਂ ਵਿਚਕਾਰ ਕਰੀਬ 10 ਮਿੰਟ ਤੱਕ ਗੱਲ਼ਬਾਤ ਹੋਈ, ਜਿਸ ਵਿਚ ਉਹਨਾਂ ਨੇ ਸੁਸ਼ਾਂਤ ਮਾਮਲੇ ਬਾਰੇ ਪੂਰੀ ਜਾਣਕਾਰੀ ਲਈ ਸੀ। ਇਸ ਦੌਰਾਨ ਨੀਰਜ ਬਬਲੂ ਨੇ ਸੀਐਮ ਕੋਲ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਸੀ। ਇਸ ਦੇ ਨਾਲ ਹੀ ਉਹਨਾਂ ਨੇ ਮੁੰਬਈ ਪੁਲਿਸ ਦੀ ਕਾਰਵਾਈ ‘ਤੇ ਕਈ ਗੰਭੀਰ ਅਰੋਪ ਲਗਾਏ ਹਨ।
Sushant Singh Rajput
ਦੂਜੇ ਪਾਸੇ ਸੁਸ਼ਾਂਤ ਸਿੰਘ ਦਾ ਪਰਿਵਾਰ ਪਹਿਲਾਂ ਹੀ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕਰਨ ਲਈ ਸਹਿਮਤ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੱਕ ਸੀਬੀਆਈ ਜਾਂਚ ਲਈ ਮਨਜ਼ੂਰੀ ਨਹੀਂ ਮਿਲਦੀ ਹੈ ਤਾਂ ਬਿਹਾਰ ਤੋਂ ਗਈ ਐਸਆਈਟੀ ਮੁੰਬਈ ਵਿਚ ਹੀ ਰਹੇਗੀ।
Bihar government has recommended a CBI inquiry
ਲਗਾਤਾਰ ਹੋ ਰਹੀ ਹੈ ਸੀਬੀਆਈ ਜਾਂਚ ਦੀ ਮੰਗ
ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿਚ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਕੇਂਦਰੀ ਮੰਤਰੀ ਆਰਕੇ ਸਿੰਘ ਨੇ ਕਿਹਾ ਸੀ-ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ ਵਿਚ ਲੋਕਾਂ ਦੀ ਸੀਬੀਆਈ ਜਾਂਚ ਦੀ ਮੰਗ ਜਾਇਜ਼ ਹੈ। ਮੁੰਬਈ ਪੁਲਿਸ ਨੇ ਮਾਮਲੇ ਵਿਚ ਕੁਝ ਨਹੀਂ ਕੀਤਾ। ਆਰ ਕੇ ਸਿੰਘ ਮੁਤਾਬਕ ਉਹਨਾਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨੂੰ ਇਸ ਕੇਸ ਨੂੰ ਸੀਬੀਆਈ ਕੋਲ ਸੌਂਪਣ ਦੀ ਅਪੀਲ ਕੀਤੀ ਸੀ, ਪਰ ਉਹਨਾਂ ਨੇ ਇਸ ਵਿਚ ਕੋਈ ਦਿਲਚਸਪੀ ਨਹੀਂ ਦਿਖਾਈ।
Sushant Singh Rajput and Rhea Chakraborty
ਜ਼ਿਕਰਯੋਗ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਨੇ 14 ਜੂਨ ਨੂੰ ਮੁੰਬਈ ਵਿਖੇ ਸਥਿਤ ਅਪਣੇ ਘਰ ਵਿਚ ਫਾਂਸੀ ਲਗਾ ਲਈ ਸੀ। ਇਸ ਤੋਂ ਬਾਅਦ ਮੁੰਬਈ ਪੁਲਿਸ ਇਸ ਕੇਸ ਦੀ ਜਾਂਚ ਕਰ ਰਹੀ ਸੀ। ਉਹਨਾਂ ਦੇ ਪਿਤਾ ਨੇ ਬਿਹਾਰ ਪੁਲਿਸ ਕੋਲ ਅਦਾਕਾਰਾ ਰਿਆ ਚੱਕਰਵਰਤੀ ਖਿਲਾਫ ਐਫਆਈਆਰ ਦਰਜ ਕਰਵਾਈ ਹੈ। ਇਸ ਤੋਂ ਬਾਅਦ ਬਿਹਾਰ ਪੁਲਿਸ ਦੀ ਐਸਆਈਟੀ ਮੁੰਬਈ ਗਈ ਸੀ।